ਜੇ ਰਸੋਈ ਵਿਚ ਪਿਆਜ਼ ਵੇਖਣਾ ਹੈ ਤਾਂ ਅਪਣਾਓ ਇਹ ਤਰੀਕਾ, ਹੋਵੇਗਾ ਵੱਡਾ ਫ਼ਾਇਦਾ!
Published : Dec 6, 2019, 1:16 pm IST
Updated : Dec 6, 2019, 1:16 pm IST
SHARE ARTICLE
General increased income of onion farms
General increased income of onion farms

ਪੰਜਾਬ 'ਚ ਪਿਆਜ਼ ਦੀ ਸਫਲ ਖੇਤੀ ਕੀਤੀ ਜਾ ਸਕਦੀ ਹੈ।

ਜਲੰਧਰ: ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸੇ ਸਮੇਂ ਮੰਡੀ ਵਿਚ ਪਿਆਜ਼ ਦੀ ਕੀਮਤ 80 ਤੋਂ 100 ਰੁਪਏ ਕਿੱਲੋ ਦੇ ਦਰਮਿਆਨ ਹੈ। ਇਸ ਦੀ ਵਰਤੋਂ ਆਮ ਪਰਿਵਾਰਾਂ ਦੀ ਪਹੁੰਚ ਤੋਂ ਦੂਰ ਹੋ ਰਹੀ ਹੈ। ਪੰਜਾਬ 'ਚ ਪਿਆਜ਼ ਦੀ ਸਫਲ ਖੇਤੀ ਕੀਤੀ ਜਾ ਸਕਦੀ ਹੈ।

Onion FarmsOnion Farmsਇਸ ਦੀ ਖੇਤੀ ਨਾਲ ਕਿਸਾਨਾਂ ਦੀ ਆਮਦਨ ਦੁਗਣੀ ਕਰਨ 'ਚ ਸਹਾਇਤਾ ਮਿਲ ਸਕਦੀ ਹੈ ਪਰ ਪੰਜਾਬ ਦੇ ਕਿਸਾਨਾਂ ਵੱਲੋਂ ਪਿਆਜ਼ ਦੀ ਖੇਤੀ ਵੱਲ ਘੱਟ ਉਤਸ਼ਾਹ ਵਿਖਾਇਆ ਜਾ ਰਿਹਾ ਹੈ। ਪੰਜਾਬੀ ਕਿਸਾਨ ਆਲੂਆਂ ਦੀ ਕਾਸ਼ਤ 'ਚ ਵਧੇਰੇ ਰੁਚੀ ਰੱਖਦੇ ਹਨ। ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਲੂਆਂ ਦੇ ਮੁਕਾਬਲੇ ਪਿਆਜ਼ ਦੀ ਕਾਸ਼ਤ ਸੌਖੀ ਤੇ ਘੱਟ ਖ਼ਰਚੇ ਵਾਲੀ ਹੈ ਪਰ ਝਾੜ ਆਲੂਆਂ ਦੇ ਬਰਾਬਰ ਹੈ।

Onion prices are above rupees 100 per kg bothering people and government bothOnion ਇਹ ਵੀ ਸੱਚ ਹੈ ਕਿ ਪਿਆਜ਼ ਦੀਆਂ ਕੀਮਤਾਂ ਆਲੂਆਂ ਦੇ ਮੁਕਾਬਲੇ ਸਥਾਈ ਰਹਿੰਦੀਆਂ ਹਨ। ਪਿਆਜ਼ ਦੀ ਖੇਤੀ ਪ੍ਰਤੀ ਘੱਟ ਉਤਸਾਹ ਦਾ ਇਕ ਕਾਰਨ ਇਹ ਹੈ ਕਈ ਕਿਸਾਨ ਇਸ ਨੂੰ ਹਲਕਾ ਕੰਮ ਆਖਦੇ ਹਨ। ਇਸ ਸੋਚ ਨੂੰ ਬਦਲਣ ਦੀ ਲੋੜ ਹੈ ਤਾਂ ਜੋ ਪਿਆਜ਼ ਦੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਤੇ ਆਮਦਨ ਵਧਾਈ ਜਾ ਸਕੇ।

OnionOnion ਪੰਜਾਬ ਵਿਚ ਪਿਆਜ਼ ਦੀ ਖੇਤੀ ਕਰੀਬ 9 ਹਜ਼ਾਰ ਹੈਕਟੇਅਰ ਰਕਬੇ 'ਚ ਕੀਤੀ ਜਾਂਦੀ ਹੈ। ਇਸ ਰਕਬੇ ਨੂੰ ਵਧਾਉਣ ਦੀ ਲੋੜ ਹੈ ਕਿਉਂਕਿ ਆਲੂਆਂ ਵਾਂਗ ਇਸ ਦੀਆਂ ਵੀ ਸਾਲ 'ਚ ਦੋ ਫ਼ਸਲਾਂ ਲਈਆਂ ਜਾ ਸਕਦੀਆਂ ਹਨ, ਪਹਿਲੀ ਫ਼ਸਲ ਲਈ ਪਨੀਰੀ ਪੁਟ ਕੇ ਲਗਾਉਣ ਦਾ ਸਮਾਂ ਅਗਸਤ ਦਾ ਪਹਿਲਾ ਅੱਧ ਹੈ ਜਦਕਿ ਦੂਜੀ ਫ਼ਸਲ ਦੀ ਪਨੀਰੀ ਖੇਤ ਵਿਚ ਜਨਵਰੀ ਮਹੀਨੇ ਦੌਰਾਨ ਲਗਾਈ ਜਾਂਦੀ ਹੈ।

OnionOnion ਇਹ ਫ਼ਸਲ ਲਗਪਗ ਚਾਰ ਮਹੀਨਿਆਂ 'ਚ ਪੁਟਾਈ ਲਈ ਤਿਆਰ ਹੋ ਜਾਂਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement