ਮਿਲਾਵਟਖੋਰੀ ਵਿਰੁਧ ਤਿੰਨ ਵਿਭਾਗਾਂ ਵਲੋਂ ਸ਼ੁਰੂ ਹੋਵੇਗੀ ਸੰਯੁਕਤ ਛਾਪੇਮਾਰੀ ਮੁਹਿੰਮ: ਬਲਬੀਰ ਸਿੱਧੂ
Published : Jun 8, 2018, 3:04 pm IST
Updated : Jun 8, 2018, 6:06 pm IST
SHARE ARTICLE
Balbir Singh Sidhu
Balbir Singh Sidhu

ਕੈਬਨਿਟ ਮੰਤਰੀ ਸਿੱਧੂ ਨੇ ਸਰਕਾਰੀ ਮੱਛੀ ਪੂੰਗ ਫ਼ਾਰਮ ਅਤੇ ਡੇਅਰੀ ਵਿਭਾਗ ਦਾ ਕੀਤਾ ਦੌਰਾ

ਸੰਗਰੂਰ, 7 ਜੂਨ (ਗੁਰਦਰਸ਼ਨ ਸਿੰਘ ਸਿੱਧੂ/ਪਰਮਜੀਤ ਸਿੰਘ ਲੱਡਾ) : ਪੰਜਾਬ ਵਿਚ ਨਕਲੀ ਦੁੱਧ ਅਤੇ ਗ਼ੈਰ ਮਿਆਰੀ ਕਿਸਮ ਦੇ ਦੁੱਧ ਤੋਂ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ਦੀ ਵਿਕਰੀ ਅਤੇ ਉਤਪਾਦਨ 'ਤੇ ਪਾਬੰਦੀ ਲਗਾਉਣ ਲਈ ਸੂਬੇ ਦੇ ਤਿੰਨ ਸਰਕਾਰੀ ਵਿਭਾਗ ਸੰਯੁਕਤ ਰੂਪ ਵਿਚ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਉਣਗੇ।

Balbir Singh Sidhu Balbir Singh Sidhuਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੰਗਰੂਰ ਵਿਖੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਦੌਰਾ ਕਰਦਿਆਂ ਕੀਤਾ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮਿਲਾਵਟਖੋਰੀ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਜ ਕਰ ਰਹੀ ਹੈ ਅਤੇ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Dairy Farm Dairy Farmਉਨ੍ਹਾਂ ਦÎਸਿਆ ਕਿ ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਸਹਿਕਾਰਤਾ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਵਲੋਂ ਨਕਲੀ ਦੁੱਧ ਅਤੇ ਇਸ ਤੋਂ ਬਣਨ ਵਾਲੇ ਉਤਪਾਦਾਂ ਦੀ ਵਿਕਰੀ ਨੂੰ ਨੱਥ ਪਾਉਣ ਲਈ ਮੁਹਿੰਮ ਨੂੰ ਆਰੰਭ ਕਰ ਦਿਤਾ ਹੈ। ਸ. ਸਿੱਧੂ ਨੇ ਦਸਿਆ ਕਿ ਸਿਹਤ ਵਿਭਾਗ, ਸਹਿਕਾਰਤਾ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀਆਂ ਜ਼ਿਲ੍ਹਾ ਪਧਰੀ ਟੀਮਾਂ ਬਣਾਈਆਂ ਜਾਣਗੀਆਂ ਜੋ ਕਿ ਦੁੱਧ ਵੇਚਣ ਵਾਲਿਆਂ, ਦੁੱਧ ਇਕੱਠਾ ਕਰਨ ਵਾਲੇ ਕੇਂਦਰਾਂ ਅਤੇ ਦੁੱਧ ਪਦਾਰਥ ਬਣਾਉਣ ਅਤੇ ਵੇਚਣ ਵਾਲੇ ਉਤਪਾਦਕਾਂ ਦੀ ਅਚਨਚੇਤੀ ਜਾਂਚ ਕਰਨਗੀਆਂ।

 ਕੈਬਨਿਟ ਮੰਤਰੀ ਨੇ ਕਿਹਾ ਕਿ ਡੇਅਰੀ ਉਦਮ ਵਿਕਾਸ ਯੋਜਨਾ ਤਹਿਤ ਮੌਜੂਦਾ ਵਿੱਤੀ ਵਰ੍ਹੇ ਵਿਚ 1367 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਛੋਟੇ ਡੇਅਰੀ ਯੂਨਿਟ ਸਥਾਪਤ ਕਰਨ ਅਤੇ ਦੁੱਧ ਉਤਪਾਦਕਾਂ ਵਲੋਂ ਇਸ ਕਿੱਤੇ ਨਾਲ ਸਬੰਧਤ ਹਰ ਸੁਵਿਧਾ ਮੁਹੱਈਆ ਕਰਵਾਉਂਦੀ ਹੈ। Àਨ੍ਹਾਂ ਦਸਿਆ ਕਿ ਵਿੱਤੀ ਸਾਲ 2017-18 ਦੌਰਾਨ ਇਸ ਯੋਜਨਾ ਅਧੀਨ 1120 ਲੱਖ ਰੁਪਏ ਦੀ ਸਬਸਿਡੀ ਵੰਡੀ ਹੈ।

Fish Farming Fish Farmingਇਸ ਮੌਕੇ ਡਾਇਰੈਕਟਰ ਡੇਅਰੀ ਇੰਦਰਜੀਤ ਸਿੰਘ, ਡਾਇਰੈਕਟਰ ਮੱਛੀ ਪਾਲਣ ਮਦਨ ਮੋਹਨ, ਸਹਾਇਕ ਡਾਇਰੈਕਟਰ ਜਗਦੇਵ ਸਿੰਘ ਸੋਹੀ, ਹਰਕੇਸ਼ ਚੰਦ ਸ਼ਰਮਾ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement