Agriculture News : ਮੱਕੀ ਕਾਸ਼ਤ ਆਮਦਨ ਵਧਾਉਣ ਅਤੇ ਪਾਣੀ ਬਚਾਉਣ ਲਈ ਹੈ ਲਾਹੇਵੰਦ ਆਓ ਜਾਣਦੇ ਹਾਂ ਕਿ ਮੱਕੀ ਦੀ ਫ਼ਸਲ ਕਿਵੇਂ ਕਰੀਏ

By : BALJINDERK

Published : Sep 8, 2024, 2:38 pm IST
Updated : Sep 8, 2024, 2:38 pm IST
SHARE ARTICLE
 Maize
Maize

Agriculture News : ਮੱਕੀ ਹੋਰ ਅਨਾਜ ਦੀਆਂ ਫ਼ਸਲਾਂ ਦੇ ਮੁਕਾਬਲੇ ਪਾਣੀ ਦੀ ਬਹੁਤ ਘੱਟ ਖਪਤ ਹੁੰਦੀ ਹੈ

Agriculture News : ਪੰਜਾਬ ਵਿਚ ਕਣਕ ਝੋਨੇ ਦੇ ਫਸਲੀ ਚੱਕਰ ਨੂੰ ਤੋੜਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਘੱਟ ਪਾਣੀ ਦੀ ਖਪਤ ਕਰਦੀ ਹੈ। ਇਹ ਪੰਜਾਬ ਵਿਚ ਪਾਣੀ ਦੇ ਪੱਧਰ ਵਿੱਚ ਲਗਾਤਾਰ ਗਿਰਾਵਟ ਨੂੰ ਰੋਕਣ ਅਤੇ ਕੁਦਰਤੀ ਸਰੋਤ ਨੂੰ ਬਹਾਲ ਕਰਨ ਵਿੱਚ ਸਹਾਇਤਾ ਕਰ ਸਕਦੀ ਹੈ। ਇਸ ਨੂੰ 'ਅਨਾਜਾਂ ਦੀ ਰਾਣੀ' ਵੀ ਕਿਹਾ ਜਾਂਦਾ ਹੈ। 

1

ਮੱਕੀ ਵਿਚ ਹੋਰ ਅਨਾਜ ਦੀਆਂ ਫ਼ਸਲਾਂ ਦੇ ਮੁਕਾਬਲੇ ਪਾਣੀ ਦੀ ਬਹੁਤ ਘੱਟ ਖਪਤ ਹੁੰਦੀ ਹੈ। ਇਹ ਘੱਟ ਸਮੇਂ ਵਿਚ ਵੱਧ ਝਾੜ ਅਤੇ ਕਿਸੇ ਵੀ ਰੁੱਤ ਵਿੱਚ ਬੀਜੀ ਜਾ ਸਕਦੀ ਹੈ। ਭੋਜਨ, ਚਾਰਾ ਅਤੇ ਖ਼ੁਰਾਕ ਇਸ ਦੀ ਮੰਗ ਨੂੰ ਵਧਾਉਣ ਵਿਚ ਵਾਧਾ ਕਰਦੇ ਹਨ। ਇਸਦੀ ਸਭਤੋਂ ਵੱਧ ਵਰਤੋਂ ਪੋਲਟਰੀ ਫਾਰਮ ਦੀ ਖੁਰਾਕ ਲਈ ਕੀਤੀ ਜਾਂਦੀ ਹੈ। 
ਪੰਜਾਬ ਦੇ ਕਿਸਾਨਾਂ ਨੂੰ ਹੋਰ ਅਨਾਜ ਫ਼ਸਲਾਂ ਖਾਸਕਰ ਝੋਨੇ ਦੇ ਮੁਕਾਬਲੇ ਮੱਕੀ ਦੀ ਕਾਸ਼ਤ ਕਰਨੀ ਚਾਹੀਦੀ ਹੈ । ਤਾਂ ਜੋ ਕੁਦਰਤੀ ਸਰੋਤਾਂ ਨੂੰ ਬਚਾਉਣ ਦੇ ਨਾਲ ਨਾਲ ਕਿਸਾਨ ਆਪਣੀ ਆਮਦਨ ਵਿਚ ਵੀ ਵਾਧਾ ਕਰ ਸਕੇ । ਮੱਕੀ ਦੇ ਕਾਸ਼ਤਕਾਰਾਂ ਨੂੰ ਚੰਗਾ ਝਾੜ ਲੈਣ ਲਈ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਤੇ ਸਿਫਾਰਿਸ਼ ਕੀਤੇ ਬੀਜ, ਖਾਦਾਂ ਆਦਿ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਮੱਕੀ ਦੀ ਕਾਸ਼ਤ ਕਰਨ ਦਾ ਸਹੀ ਢੰਗ :

1

ਜਲਵਾਯੂ 
ਮੱਕੀ ਨੂੰ ਉੱਗਣ ਤੋਂ ਲੈ ਕੇ ਨਿਸਰਣ ਤੱਕ ਕਾਫੀ ਸਿੱਲੀ ਅਤੇ ਗਰਮ ਜਲਵਾਯੂ ਦੀ ਲੋੜ ਹੁੰਦੀ ਹੈ। ਇਸ ਦੇ ਉੱਗਣ ਲਈ ਤਾਪਮਾਨ 21 ਡਿਗਰੀ ਸੈਂਟੀਗ੍ਰੇਡ ਅਤੇ ਵਧਣ ਫੁੱਲਣ ਲਈ ਲੋੜੀਂਦਾ ਤਾਪਮਾਨ 32 ਡਿਗਰੀ ਸੈਂਟੀਗ੍ਰੇਡ ਚਾਹੀਦਾ ਹੈ। ਫ਼ਸਲ ਨਿਸਰਣ ਸਮੇਂ ਘੱਟ ਸੈੱਲ ਤੇ ਬਹੁਤ ਜ਼ਿਆਦਾ ਤਾਪਮਾਨ ਪੱਤਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਪ੍ਰਾਗ ਗਿਣ ਕੇ ਸੁੱਕ ਜਾਂਦੇ ਹਨ, ਪ੍ਰਾਗਣ ਕਿਰਿਆ ਠੀਕ ਨਹੀਂ ਹੁੰਦੀ ਅਤੇ ਦਾਣੇ ਘੱਟ ਪੈਂਦੇ ਹਨ। ਮੱਕੀ ਦੀ ਫ਼ਸਲ ਦੇ ਸਮੇਂ ਵਿਚ 50 ਤੋਂ 75 ਸੈਂਟੀਮੀਟਰ ਵਰਖਾ ਬਹੁਤ ਚੰਗੀ ਹੈ। ਚੰਗਾ ਝਾੜ ਲੈਣ ਲਈ ਖੇਤਾਂ ਦੇ ਜਲ ਨਿਕਾਸ ਦਾ ਠੀਕ ਪ੍ਰਬੰਧ ਹੋਣਾ ਬਹੁਤ ਜ਼ਰੂਰੀ ਹੈ। 
ੳ) ਸੇਂਜੂ ਮੱਕੀ
ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ
1. ਜੇ ਸੀ 12 (2020): ਇਹ ਕਿਸਮ ਤਕਰੀਬਨ 99 ਦਿਨ ਵਿਚ ਪੱਕਦੀ ਹੈ ਅਤੇ ਇਸਦਾ ਔਸਤਨ ਝਾੜ 18.2 ਕੁਇੰਟਲ ਪ੍ਰਤੀ ਏਕੜ ਹੈ।
2. ਪੀ.ਐੱਮ.ਐੱਚ. 11 (2019): ਇਹ ਤਕਰੀਬਨ 95 ਦਿਨ ਵਿਚ ਪੱਕਦੀ ਹੈ ਅਤੇ ਇਸ ਦਾ ਔਸਤਨ ਝਾੜ 22.0 ਕੁਇੰਟਲ ਪ੍ਰਤੀ ਏਕੜ ਹੈ।
3. ਪੀ.ਐੱਮ.ਐੱਚ 1 (2005): ਇਹ ਤਕਰੀਬਨ 95 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦਾ ਔਸਤਨ ਝਾੜ 21 ਕੁਇੰਟਲ ਪ੍ਰਤੀ ਏਕੜ ਹੈ।
4. ਪ੍ਰਭਾਤ (1987): ਇਹ ਤਕਰੀਬਨ 95 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦਾ ਔਸਤਨ ਝਾੜ 17.5 ਕੁਇੰਟਲ ਪ੍ਰਤੀ ਏਕੜ ਹੈ।

ਦਰਮਿਆਨਾ ਸਮਾਂ ਲੈਣ ਵਾਲੀ ਕਿਸਮ
ਕੇਸਰੀ (1992): ਔਸਤਨ 16 ਕੁਇੰਟਲ ਪ੍ਰਤੀ ਏਕੜ ਝਾੜ ਦਿੰਦੀ ਹੈ ਅਤੇ ਤਕਰੀਬਨ 85 ਦਿਨਾਂ ਵਿਚ ਪੱਕ ਜਾਂਦੀ ਹੈ।

ਥੋੜ੍ਹਾ ਸਮਾਂ ਲੈਣ ਵਾਲੀ ਕਿਸਮ
ਪੀ.ਐੱਮ.ਐੱਚ 2 (2005): ਇਹ ਲਗਭਗ 83 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦਾ ਔਸਤਨ ਝਾੜ 18.0 ਕੁਇੰਟਲ ਪ੍ਰਤੀ ਏਕੜ ਹੈ।

ਖਾਸ ਵਰਤੋਂ ਲਈ ਕਿਸਮਾਂ
1. ਪੰਜਾਬ ਸਵੀਟ ਕੌਰਨ 1 (2008) : ਇਹ ਕਿਸਮ ਲਗਭਗ 95-100 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ ਪੱਕਣ ਸਮੇਂ ਇਸ ਦੇ ਦਾਣੇ ਸੰਤਰੀ ਰੰਗ ਦੇ ਹੁੰਦੇ ਹਨ। ਇਸ ਦਾ ਹਰੀਆਂ ਛੱਲੀਆਂ ਦਾ ਔਸਤ ਝਾੜ 50 ਕੁਇੰਟਲ ਪ੍ਰਤੀ ਏਕੜ ਅਤੇ ਦਾਣਿਆਂ ਦਾ ਔਸਤਨ ਝਾੜ 13 ਕੁਇੰਟਲ ਪ੍ਰਤੀ ਏਕੜ ਹੈ।

2. ਪਰਲ ਪੌਪਕੌਰਨ (1995): ਇਹ 88 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦਾ ਔਸਤਨ ਝਾੜ 12 ਕੁਇੰਟਲ ਪ੍ਰਤੀ ਏਕੜ ਹੈ।

1

ਮੱਕੀ ਦੀ ਕਾਸ਼ਤ ਕਰਨ ਦੇ ਢੰਗ
1. ਬਿਜਾਈ ਦਾ ਸਮਾਂ: ਮਈ ਦੇ ਆਖਰੀ ਹਫ਼ਤੇ ਤੋਂ ਅਖੀਰ ਜੂਨ ਤੱਕ। ਜਿਨ੍ਹਾਂ ਖੇਤਾਂ ਵਿਚ ਪਾਣੀ ਨਾਲ ਨੁਕਸਾਨ ਦੀ ਸੰਭਾਵਨਾ ਹੋਵੇ, ਉੱਥੇ ਬਿਜਾਈ ਮਈ ਦੇ ਆਖਰੀ ਹਫ਼ਤੇ ਤੋਂ ਜਾਂ ਸ਼ੁਰੂ ਜੂਨ ਵਿਚ ਕਰੋ ਤਾਂ ਕਿ ਬਾਰਸ਼ਾਂ ਤੋਂ ਪਹਿਲਾਂ ਫ਼ਸਲ ਚੰਗੀ ਤਰ੍ਹਾਂ ਸੰਭਲ ਜਾਵੇ।
2.  ਬੀਜ ਦੀ ਮਾਤਰਾ: ਪਰਲ ਪੌਪਕੌਰਨ ਲਈ 7 ਕਿਲੋ ਅਤੇ ਬਾਕੀ ਕਿਸਮਾਂ ਲਈ 8 ਕਿਲੋ ਬੀਜ ਪ੍ਰਤੀ ਏਕੜ ਵਰਤੋ।
3. ਜ਼ਮੀਨ ਦੀ ਤਿਆਰੀ: ਜ਼ਮੀਨ ਨੂੰ 4 ਜਾਂ 5 ਵਾਰ ਵਾਹੁਣ ਅਤੇ ਸੁਹਾਗਣ ਨਾਲ ਖੇਤ ਠੀਕ ਤਿਆਰ ਕਰਨਾ ਚਹੀਦਾ ਹੈ, ਜੋ ਸਿੰਚਾਈ ਠੀਕ ਹੋ ਸਕੇ ਅਤੇ ਵਾਧੂ ਪਾਣੀ ਬਾਹਰ ਕੱਢਿਆ ਜਾ ਸਕੇ। ਮੱਕੀ ਦੀ ਬਿਜਾਈ ਬਿਨਾਂ ਖੇਤ ਵਾਹੇ ਜ਼ੀਰੋ ਟਿਲ ਡਰਿੱਲ ਨਾਲ ਵੀ ਕੀਤੀ ਜਾ ਸਕਦੀ ਹੈ।
4. ਬੀਜ ਨੂੰ ਜੀਵਾਣੂ ਖਾਦ ਦਾ ਟੀਕਾ ਲਾਉਣਾ : ਅੱਧਾ ਕਿਲੋ ਕਨਸ਼ੋਰਸ਼ੀਅਮ (ਜੀਵਾਣੂ ਖਾਦ) ਦੇ ਪੈਕਟ ਨੂੰ 1 ਲਿਟਰ ਪਾਣੀ ਵਿਚ ਮਿਲਾ ਕੇ ਮੱਕੀ ਦੇ ਬੀਜ ਨੂੰ ਚੰਗੀ ਤਰ੍ਹਾਂ ਲਗਾਉਣ ਤੋਂ ਬਾਅਦ ਛਾਵੇਂ ਪੱਕੇ ਫਰਸ਼ ਤੇ ਖਿਲਾਰ ਕੇ ਸੁਕਾ ਲਉ ਅਤੇ ਛੇਤੀ ਬੀਜ ਦਿਉ। ਜੀਵਾਣੂੰ ਖਾਦ ਦਾ ਟੀਕਾ ਬੀਜ ਨੂੰ ਉੱਲੀਨਾਸ਼ਕ ਨਾਲ ਸੋਧਣ ਤੋਂ ਬਾਅਦ ਲਾਉ।
5. ਵੱਟਾਂ ਤੇ ਬਿਜਾਈ : ਵੱਟਾਂ ਤੇ ਬਿਜਾਈ ਨਾਲ ਮੱਕੀ ਦੇ ਉਗਣ ਸਮੇਂ ਜ਼ਿਆਦਾ ਬਾਰਿਸ਼ ਨਾਲ ਖੜ੍ਹੇ ਪਾਣੀ ਦੇ ਨੁਕਸਾਨ ਤੋਂ ਬੱਚਤ ਹੋ ਜਾਂਦੀ ਹੈ। ਮੱਕੀ ਦੀ ਬਿਜਾਈ 67.5 ਸੈਂਟੀਮੀਟਰ ਬੈੱਡ ਦੇ ਵਿਚਕਾਰ 3-5 ਸੈਂਟੀਮੀਟਰ ਡੂੰਘਾਈ ’ਤੇ ਕਰੋ, ਬੂਟੇ ਤੋਂ ਬੂਟੇ ਦਾ ਫ਼ਾਸਲਾ 18 ਸੈਂਟੀਮੀਟਰ ਰੱਖੋ ਜਾਂ 60 ਸੈਂਟੀਮੀਟਰ ਦੀ ਵਿੱਥ ’ਤੇ ਵੱਟਾਂ ਦੇ ਪਾਸੇ ’ਤੇ 6-7 ਸੈਂਟੀਮੀਟਰ ਦੀ ਉਚਾਈ ’ਤੇ ਬਿਜਾਈ ਕਰੋ। ਬੂਟੇ ਤੋਂ ਬੂਟੇ ਦਾ ਫ਼ਾਸਲਾ 20 ਸੈਂਟੀਮੀਟਰ ਰੱਖੋ।

6. ਬਿਜਾਈ ਦਾ ਢੰਗ : ਮੱਕੀ ਦੀ ਬਿਜਾਈ 3-5 ਸੈਂਟੀਮੀਟਰ ਡੂੰਘੀ, ਲਾਈਨਾਂ ਵਿਚ ਕਰੋ। ਕਤਾਰ ਤੋਂ ਕਤਾਰ ਦਾ ਫ਼ਾਸਲਾ 60 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 20 ਸੈਂਟੀਮੀਟਰ ਰੱਖੋ। ਬਿਜਾਈ, ਖਾਦ-ਬੀਜ ਡਰਿੱਲ ਜਾਂ ਮੱਕੀ ਵਾਲੇ ਪਲਾਂਟਰ ਨਾਲ ਕਰੋ।
7. ਖਾਲ਼ੀਆਂ ਵਿਚ ਬਿਜਾਈ : ਮਈ ਦੇ ਅਖੀਰਲੇ ਹਫ਼ਤੇ ਤੋਂ ਅੱਧ ਜੂਨ ਤੱਕ ਬਿਜਾਈ ਟਰੈਕਟਰ ਵਾਲੀ ਰਿਜਰ ਮਸ਼ੀਨ ਨਾਲ ਬਣਾਈਆਂ ਖਾਲ਼ੀਆਂ ਵਿਚ ਕੀਤੀ ਜਾ ਸਕਦੀ ਹੈ। ਇਸ ਨਾਲ ਖੁਸ਼ਕ ਅਤੇ ਗਰਮ ਮੌਸਮ ਵਿਚ ਪਾਣੀ ਘੱਟ ਅਤੇ ਸੌਖਾ ਲਗਦਾ ਹੈ।
8. ਬਿਨਾਂ ਵਹਾਈ ਬਿਜਾਈ : ਬਿਨਾਂ ਵਹਾਈ ਜਾਂ ਵਾਹ ਕੇ ਬੀਜੀ ਹੋਈ ਕਣਕ ਤੋਂ ਬਾਅਦ ਮੱਕੀ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿਚ ਨਦੀਨ ਜ਼ਿਆਦਾ ਹੋਣ ਉਥੇ ਬਿਜਾਈ ਤੋਂ ਪਹਿਲਾਂ 500 ਮਿਲੀਲਿਟਰ ਗ੍ਰਾਮੈਕਸੋਨ 24 ਐੱਸ.ਐੱਲ. (ਪੈਰਾਕੁਐਟ) 200 ਲਿਟਰ ਪਾਣੀ ਵਿਚ ਮਿਲਾ ਕੇ ਛਿੜਕਾਅ ਕਰੋ।  

(For more news apart from  Maize cultivation is beneficial to increase income and save water News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:17 PM

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM
Advertisement