
Farming News: ਹੁਣ ਤਕ ਕਿਸਾਨਾਂ ਦੇ ਖਾਤਿਆਂ ਵਿਚ 1646.47 ਕਰੋੜ ਰੁਪਏ ਜਮ੍ਹਾਂ ਕੀਤੇ ਜਾ ਚੁੱਕੇ ਹਨ।
93 percent of the paddy crop purchased so far Farming News: ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖ਼ਰੀਦ ਵਿਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕਲ ਦੇਰ ਸ਼ਾਮ ਤਕ ਸੂਬੇ ਦੀਆਂ ਮੰਡੀਆਂ ਵਿਚ ਕੁਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿਚੋਂ 772965.23 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਜੋ ਕਿ ਕੁਲ ਉਪਜ ਦਾ 93 ਫ਼ੀ ਸਦ ਬਣਦੀ ਹੈ।
ਸਰਕਾਰੀ ਏਜੰਸੀਆਂ ਨੇ 770241.58 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖ਼ਰੀਦ ਨਿਗਮ ਲਿਮਟਿਡ) ਹੁਣ ਤਕ 323992.64 ਮੀਟਰਕ ਟਨ ਖ਼ਰੀਦ ਨਾਲ ਸਰਕਾਰੀ ਏਜੰਸੀਆਂ ਵਿਚੋਂ ਮੋਹਰੀ ਰਿਹਾ ਹੈ।
ਇਸ ਤੋਂ ਇਲਾਵਾ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਵਿਚ ਹੁਣ ਤਕ 66679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁਲ (ਐਮਐਸਪੀ) ਦਾ ਲਾਭ ਮਿਲਿਆ ਹੈ। ਹੁਣ ਤਕ ਕਿਸਾਨਾਂ ਦੇ ਖਾਤਿਆਂ ਵਿਚ 1646.47 ਕਰੋੜ ਰੁਪਏ ਜਮ੍ਹਾਂ ਕੀਤੇ ਜਾ ਚੁੱਕੇ ਹਨ। ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਸੂਬੇ ਵਿਚ ਆਏ ਹੜ੍ਹਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ। ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।