ਕੈਪਟਨ ਵਲੋਂ ਛੋਟੇ ਖੇਤੀ ਵਪਾਰ ਲਈ ਨਾਬਾਰਡ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼
Published : Jan 9, 2019, 7:00 pm IST
Updated : Jan 9, 2019, 7:00 pm IST
SHARE ARTICLE
Punjab CM directs CS to examine NABARD proposal for funds
Punjab CM directs CS to examine NABARD proposal for funds

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬ ਦੇਹਾਤੀ ਨੌਜਵਾਨਾਂ, ਛੋਟੀਆਂ ਜੋਤਾਂ ਵਾਲੇ ਕਿਸਾਨਾਂ ਅਤੇ ਬੇਜ਼ਮੀਨੇ ਮਜਦੂਰਾਂ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬ ਦੇਹਾਤੀ ਨੌਜਵਾਨਾਂ, ਛੋਟੀਆਂ ਜੋਤਾਂ ਵਾਲੇ ਕਿਸਾਨਾਂ ਅਤੇ ਬੇਜ਼ਮੀਨੇ ਮਜਦੂਰਾਂ ਵਿਚਕਾਰ ਛੋਟੇ ਖੇਤੀ ਵਪਾਰ ਨੂੰ ਹੁਲਾਰਾ ਦੇਣ ਲਈ ਨਾਬਾਰਡ ਦੇ ਫੰਡਾਂ ਦੇ ਪ੍ਰਸਤਾਵ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿਤੇ ਹਨ। ਮੁੱਖ ਮੰਤਰੀ ਨੇ ਸਹਿਕਾਰੀ ਬੈਂਕਾਂ ਵਿਚ ਵਿਭਿੰਨਤਾ ਲਈ ਵੀ ਨਾਬਾਰਡ ਦੇ ਚੇਅਰਮੈਨ ਨੂੰ ਆਖਿਆ ਹੈ ਤਾਂ ਜੋ ਕਿਸਾਨਾਂ ਅਤੇ ਦੇਹਾਤੀ ਵਸੋਂ ਲਈ ਫਸਲੀ ਕਰਜ਼ੇ ਦੇ ਐਡਵਾਂਸ ਨੂੰ ਮਿਆਦੀ ਕਰਜ਼ੇ ਵਿਚ ਲਿਆ ਕੇ ਇਸ ਦੇ ਘੇਰੇ ਨੂੰ ਹੋਰ ਵਿਸ਼ਾਲ ਕੀਤਾ ਜਾ ਸਕੇ।

Captain Meeting with NabardMeetingਨਾਬਾਰਡ ਦੇ ਚੇਅਰਮੈਨ ਇਕ ਵਫ਼ਦ ਦੇ ਨਾਲ ਅੱਜ ਮੁੱਖ ਮੰਤਰੀ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੌਜਵਾਨ ਉੱਦਮੀਆਂ ਨੂੰ ਅਜਿਹੇ ਕਰਜ਼ੇ ਮੁਹੱਈਆ ਕਰਵਾਉਣ ਦੀ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਵੀ ਸੁਝਾਅ ਦਿਤਾ ਜੋ ਦੇਹਾਤੀ ਇਲਾਕਿਆਂ ਵਿਚ ਅਪਣੇ ਉੱਦਮ ਸਥਾਪਤ ਕਰਨਾ ਚਾਹੁੰਦੇ ਹਨ ਜਿਸ ਦੇ ਨਾਲ ਬੇਰੋਜ਼ਗਾਰੀ ਦੀ ਸੱਮਸਿਆ ਹੱਲ ਹੋਵੇਗੀ। ਮੁੱਖ ਮੰਤਰੀ ਨੇ ਫਾਰਮਰ ਪ੍ਰੋਡਿਊਸ ਆਰਗੇਨਾਈਜੇਸ਼ਨਜ਼ (ਐਫ.ਪੀ.ਓ) ਦੇ ਮੌਜੂਦਾ ਨੈੱਟਵਰਕ ਨੂੰ ਮਜ਼ਬੂਤ ਬਣਾਉਣ ਦੇ ਨਾਬਾਰਡ ਦੇ ਚੇਅਰਮੈਨ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੰਕਟ ਵਿਚੋਂ ਕੱਢਣ ਲਈ ਮਦਦ ਪ੍ਰਦਾਨ ਕਰੇਗਾ ਜੋ ਅਪਣੇ ਉਤਪਾਦ ਲਈ ਢੁਕਵੇਂ ਮੰਡੀਕਰਨ, ਬੁਨਿਆਦੀ ਢਾਂਚੇ ਦੀ ਕਮੀ ਕਾਰਨ ਸਮਸਿਆਵਾਂ ਦਾ ਗੰਭੀਰ ਸਾਹਮਣਾ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਫਾਰਮਰ ਪ੍ਰੋਡਿਊਸ ਆਰਗੇਨਾਈਜੇਸ਼ਨਜ਼ ਦੇ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕਰਨ ਲਈ ਵੀ ਆਖਿਆ ਤਾਂ ਜੋ ਇਸ ਨੂੰ ਲਾਗੂ ਕਰਨ ਵਾਸਤੇ ਉਤਸ਼ਾਹਿਤ ਕਰਨ 'ਤੇ ਨਿਗਰਾਨੀ ਰੱਖੀ ਜਾਵੇ।

ਇਸ ਕਮੇਟੀ ਵਿਚ ਸਕੱਤਰ ਖੇਤੀਬਾੜੀ ਅਤੇ ਨਬਾਰਡ ਦੇ ਇਕ ਨੁਮਾਇੰਦੇ ਨੂੰ ਮੈਂਬਰ ਸਕੱਤਰ ਲਏ ਜਾਣ ਲਈ ਆਖਿਆ। ਮੁੱਖ ਮੰਤਰੀ ਨੇ ਈ.ਪੀ.ਓ. ਰਾਹੀਂ ਖੇਤੀ ਵਿਭਿੰਨਤਾ ਹੀ ਸੰਕਟ ਵਿਚ ਘਿਰੇ ਕਿਸਾਨਾਂ ਨੂੰ ਬਾਹਰ ਕੱਢਣ ਦਾ ਰਾਹ ਹੈ। ਕਣਕ, ਝੋਨੇ ਦਾ ਰਵਾਇਤੀ ਫ਼ਸਲੀ ਚੱਕਰ ਆਰਥਿਕ ਤੌਰ 'ਤੇ ਲਾਹੇਵੰਦ ਨਹੀ ਰਿਹਾ ਕਿਉਂਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਲਾਭ ਘਟ ਰਿਹਾ ਹੈ। 

NABARD PROPOSAL FOR FUNDSNABARD proposals for fundsਕਰਜ਼ਾ ਦੇਣ ਸਬੰਧੀ ਕਾਰਜਾਂ ਵਿਚ ਹੋਰ ਬਿਹਤਰ ਤਾਲਮੇਲ ਬਿਠਾਉਣ ਲਈ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦਾ ਰਲੇਵਾਂ ਕਰਕੇ ਇਕ ਸੰਸਥਾ ਬਣਾਉਣ ਸਬੰਧੀ ਨਾਬਾਰਡ ਦੀ ਤਜਵੀਜ਼ ਨਾਲ ਸਹਿਮਤੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਇਨ੍ਹਾਂ ਦੋਵਾਂ ਬੈਂਕਾਂ ਦੇ ਰਲੇਵੇਂ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਸਬੰਧਤ ਵਿਭਾਗਾਂ ਦੀ ਅਗਾਊਂ ਪ੍ਰਸ਼ਾਸਕੀ ਪ੍ਰਵਾਨਗੀ ਨਾਲ ਵਿਕਾਸ ਪ੍ਰੋਗਰਾਮ ਅਤੇ ਸਕੀਮਾਂ ਦੀ ਸੂਚੀ ਨਾਬਾਰਡ ਦੀ ਮਨਜ਼ੂਰੀ ਲਈ ਘੱਟੋ-ਘੱਟ ਛੇ ਮਹੀਨੇ ਪਹਿਲਾਂ ਪੇਸ਼ ਕੀਤੀ ਜਾਵੇ।

ਵਿਚਾਰ-ਚਰਚਾ ਦੌਰਾਨ ਨਾਬਾਰਡ ਦੇ ਚੇਅਰਮੈਨ ਡਾ. ਹਰਸ਼ ਕੁਮਾਰ ਬਨਵਾਲਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿਤੀ ਕਿ ਸੂਬਾ ਭਰ ਵਿਚ 91 ਐਫ.ਪੀ.ਓ. ਕਾਰਜਸ਼ੀਲ ਹਨ ਅਤੇ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਘੱਟੋ-ਘੱਟ ਸਮਰਥਨ ਤੋਂ ਬਿਨਾਂ 22 ਫ਼ਸਲਾਂ ਨੂੰ ਕਿਸਾਨਾਂ ਵਿਚ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਨਾਬਾਰਡ ਦੇ ਮਾਈਕ੍ਰੋ ਇਰੀਗੇਸ਼ਨ ਫੰਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਕੰਢੀ ਖੇਤਰ ਅਤੇ ਦੱਖਣੀ ਜ਼ਿਲ੍ਹਿਆਂ ਵਿਚ ਸਭ ਤੋਂ ਪ੍ਰਭਾਵਿਤ ਥਾਵਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ ਜਿੱਥੇ ਇਸ ਸਕੀਮ ਤਹਿਤ ਪਹਿਲ ਦੇ ਆਧਾਰ 'ਤੇ ਫੰਡ ਹਾਸਲ ਕੀਤੇ ਜਾ ਸਕਦੇ ਹਨ।

ਨਾਬਾਰਡ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਕੰਢੀ ਖੇਤਰ ਵਿਚ ਨਾਬਾਰਡ 7-8 ਕਰੋੜ ਰੁਪਏ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਤਿਆਰ ਹੈ। ਮੀਟਿੰਗ ਦੌਰਾਨ ਡਾ. ਬਨਵਾਲਾ ਨੇ ਕਿਸਾਨਾਂ ਦੀ ਬਿਹਤਰੀ ਅਤੇ ਖੇਤੀ ਦੀ ਉਚੇਰੀ ਵਿਕਾਸ ਦਰ ਨੂੰ ਯਕੀਨੀ ਬਣਾਉਣ ਲਈ ਜ਼ਮੀਨਦੋਜ਼ ਪਾਣੀ ਦੀ ਸੰਭਾਲ, ਮੁੱਲ ਦਾ ਲੜੀਵਾਰ ਵਿਕਾਸ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪੰਪ ਸੈੱਟ ਸੌਰ ਊਰਜਾ 'ਤੇ ਚਲਾਉਣ ਸਮੇਤ ਹੋਰ ਵੱਖ-ਵੱਖ ਸਕੀਮਾਂ ਬਾਰੇ ਵੀ ਚਾਨਣਾ ਪਾਇਆ।

ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਦੇ ਖੇਤੀ ਅਤੇ ਪੇਂਡੂ ਵਿਕਾਸ ਦੇ ਬੁਨਿਆਦੀ ਢਾਂਚੇ 'ਤੇ ਅਧਾਰਿਤ ਪ੍ਰਾਜੈਕਟਾਂ ਵਿਚ ਨਾਬਾਰਡ ਵਲੋਂ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿਤਾ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ,

ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਵਧੀਕ ਪ੍ਰਮੁੱਖ ਸਕੱਤਰ ਗਿਰੀਸ਼ ਦਿਆਲਨ ਤੋਂ ਇਲਾਵਾ ਨਾਬਾਰਡ ਦੇ ਪੰਜਾਬ ਖੇਤਰ ਦੇ ਚੀਫ ਜਨਰਲ ਮੈਨੇਜਰ ਜੇ.ਪੀ.ਐਸ. ਬਿੰਦਰਾ ਅਤੇ ਐਸਿਸਟੈਂਟ ਜਨਰਲ ਮੈਨੇਜਰ ਨਾਬਾਰਡ ਕੈਲਾਸ਼ ਪਾਹਵਾ ਜ਼ਾਹਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement