
ਖੀਰੇ ਵਿੱਚ 96% ਪਾਣੀ ਹੁੰਦਾ ਹੈ, ਜੋ ਗਰਮੀ ਦੇ ਮੌਸਮ ਵਿੱਚ ਵਧੀਆ ਹੁੰਦਾ
ਖੀਰੇ ਦਾ ਬੋਟੈਨੀਕਲ ਨਾਮ ਕੁਕੁਮਿਸ ਸੈਟਿਵਸ ਹੈ। ਖੀਰੇ ਦਾ ਮੂਲ ਸਥਾਨ ਭਾਰਤ ਹੈ। ਇਹ ਇੱਕ ਵੇਲ ਦੀ ਤਰ੍ਹਾਂ ਲਟਕਵਾਂ ਪੌਦਾ ਹੈ, ਜਿਸਦੀ ਵਰਤੋਂ ਪੂਰੇ ਭਾਰਤ ਵਿੱਚ ਗਰਮੀ ਦੀ ਸਬਜ਼ੀ ਦੇ ਤੌਰ 'ਤੇ ਕੀਤੀ ਜਾਂਦੀ ਹੈ। ਖੀਰੇ ਦੇ ਫਲ ਨੂੰ ਕੱਚਾ, ਸਲਾਦ ਜਾਂ ਸਬਜ਼ੀਆਂ ਦੇ ਤੌਰ 'ਤੇ ਵਰਤਿਆ ਜਾਂਦਾ ਹੈ। ਖੀਰੇ ਦੇ ਬੀਜਾਂ ਨੂੰ ਤੇਲ ਕੱਢਣ ਲਈ ਵਰਤਿਆ ਜਾਂਦਾ ਹੈ, ਜੋ ਸਰੀਰ ਅਤੇ ਦਿਮਾਗ ਲਈ ਚੰਗਾ ਹੁੰਦਾ ਹੈ। ਖੀਰੇ ਵਿੱਚ 96% ਪਾਣੀ ਹੁੰਦਾ ਹੈ, ਜੋ ਗਰਮੀ ਦੇ ਮੌਸਮ ਵਿੱਚ ਵਧੀਆ ਹੁੰਦਾ ਹੈ। ਇਸ ਦੇ ਪੌਦੇ ਦਾ ਆਕਾਰ ਵੱਡਾ, ਪੱਤੇ ਵਾਲਾਂ ਵਾਲੇ ਅਤੇ ਤਿਕੋਣੇ ਆਕਾਰ ਦੇ ਹੁੰਦਾ ਹਨ ਅਤੇ ਇਸਦੇ ਫੁੱਲ ਪੀਲੇ ਰੰਗ ਦੇ ਹੁੰਦੇ ਹਨ। ਖੀਰਾ ਐਮ ਬੀ (ਮੋਲੀਬਡੇਨਮ) ਅਤੇ ਵਿਟਾਮਿਨ ਕੇ ਦਾ ਵਧੀਆ ਸ੍ਰੋਤ ਹੈ। ਖੀਰੇ ਦੀ ਵਰਤੋਂ ਚਮੜੀ ਰੋਗਾਂ, ਗੁਰਦਿਆਂ ਅਤੇ ਦਿਲ ਦੀਆਂ ਸਮੱਸਿਆਵਾਂ ਦੇ ਇਲਾਜ ਲਈ ਅਤੇ ਅਲਕੈਲਾਇਜ਼ਰ ਦੇ ਤੌਰ 'ਤੇ ਕੀਤੀ ਜਾਂਦੀ ਹੈ।
ਮਿੱਟੀ
ਇਸਨੂੰ ਵੱਖ-ਵੱਖ ਕਿਸਮ ਦੀਆਂ ਮਿੱਟੀਆਂ ਜਿਵੇਂ ਕਿ ਰੇਤਲੀ ਦੋਮਟ ਤੋਂ ਭਾਰੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ। ਪਰ ਖੀਰੇ ਦੀ ਫਸਲ ਲਈ ਦੋਮਟ ਮਿੱਟੀ ਵਿੱਚ, ਜਿਸ ਵਿੱਚ ਜੈਵਿਕ ਤੱਤਾਂ ਦੀ ਉੱਚ ਮਾਤਰਾ ਹੋਵੇ ਅਤੇ ਪਾਣੀ ਦਾ ਨਿਕਾਸ ਵਧੀਆ ਹੋਵੇ, ਉਚਿੱਤ ਪੈਦਾਵਾਰ ਦਿੰਦੀ ਹੈ। ਖੀਰੇ ਦੀ ਖੇਤੀ ਲਈ ਮਿੱਟੀ ਦਾ pH 6-7 ਹੋਣਾ ਚਾਹੀਦਾ ਹੈ।
ਪ੍ਰਸਿੱਧ ਕਿਸਮਾਂ ਅਤੇ ਝਾੜ
Punjab Kheera-1: ਇਹ ਕਿਸਮ 2018 ਵਿੱਚ ਜਾਰੀ ਕੀਤੀ ਗਈ। ਇਸ ਕਿਸਮ ਦੇ ਫਲ ਹਰੇ ਗੂੜ੍ਹੇ ਰੰਗ ਦੇ ਹੁੰਦੇ ਹਨ, ਜਿਨ੍ਹਾਂ ਦਾ ਘੱਟ ਕੌੜਾ ਅਤੇ ਔਸਤਨ ਭਾਰ 125 ਗ੍ਰਾਮ ਹੁੰਦਾ ਹੈ। ਇਸ ਕਿਸਮ ਦੇ ਖੀਰਿਆਂ ਦੀ ਔਸਤਨ ਲੰਬਾਈ 13-15 ਸੈ.ਮੀ. ਹੁੰਦੀ ਹੈ। ਇਸ ਦੀ ਤੁੜਾਈ ਸਤੰਬਰ ਅਤੇ ਜਨਵਰੀ ਮਹੀਨੇ ਵਿੱਚ ਫਸਲ ਬੀਜਣ ਤੋਂ 45-60 ਦਿਨਾਂ ਬਾਅਦ ਕੀਤੀ ਜਾ ਸਕਦੀ ਹੈ। ਸਤੰਬਰ ਮਹੀਨੇ ਵਿੱਚ ਬੀਜੀ ਫਸਲ ਦਾ ਔਸਤਨ ਝਾੜ 304 ਕੁਇੰਟਲ ਪ੍ਰਤੀ ਏਕੜ ਅਤੇ ਜਨਵਰੀ ਮਹੀਨੇ ਵਿੱਚ ਬੀਜੀ ਫਸਲ ਦਾ ਝਾੜ 370 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
Punjab Naveen: ਇਹ ਕਿਸਮ 2008 ਵਿੱਚ ਤਿਆਰ ਕੀਤੀ ਗਈ ਹੈ। ਇਸ ਕਿਸਮ ਦੇ ਪੌਦੇ ਦੇ ਪੱਤਿਆਂ ਦਾ ਰੰਗ ਗੂੜਾ ਹਰਾ, ਫਲਾਂ ਦਾ ਆਕਾਰ ਬਰਾਬਰ ਬੇਲਨਾਕਾਰ ਅਤੇ ਤਲ ਮੁਲਾਇਮ ਅਤੇ ਫਿੱਕੇ ਹਰੇ ਰੰਗ ਦਾ ਹੁੰਦਾ ਹੈ। ਇਸਦੇ ਫਲ ਖਸਤਾ, ਕੌੜੇਪਨ ਤੋਂ ਮੁਕਤ ਅਤੇ ਬੀਜ ਰਹਿਤ ਹੁੰਦੇ ਹਨ। ਇਸ ਵਿੱਚ ਵਿਟਾਮਿਨ ਸੀ ਦੀ ਉੱਚ ਮਾਤਰਾ ਪਾਈ ਜਾਂਦੀ ਹੈ ਅਤੇ ਸੁੱਕੇ ਪਦਾਰਥ ਦੀ ਮਾਤਰਾ ਜਿਆਦਾ ਹੁੰਦੀ ਹੈ। ਇਹ ਕਿਸਮ 68 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸਦੇ ਫਲਾਂ ਦਾ ਸੁਆਦ ਸ਼ਾਨਦਾਰ, ਰੰਗ ਅਤੇ ਰੂਪ ਆਕਰਸ਼ਕ, ਆਕਾਰ ਅਤੇ ਬਨਾਵਟ ਵਧੀਆ ਹੁੰਦੀ ਹੈ। ਇਸ ਕਿਸਮ ਦਾ ਔਸਤਨ ਝਾੜ 70 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
ਖੇਤ ਦੀ ਤਿਆਰੀ
ਖੀਰੇ ਦੀ ਖੇਤੀ ਲਈ, ਚੰਗੀ ਤਰ੍ਹਾਂ ਤਿਆਰ ਅਤੇ ਨਦੀਨ ਮੁਕਤ ਖੇਤ ਦੀ ਲੋੜ ਹੁੰਦੀ ਹੈ। ਮਿੱਟੀ ਨੂੰ ਚੰਗੀ ਤਰ੍ਹਾਂ ਭੁਰਭੁਰਾ ਬਣਾਉਣ ਲਈ, ਬਿਜਾਈ ਤੋਂ ਪਹਿਲਾਂ 3-4 ਵਾਰ ਖੇਤ ਨੂੰ ਵਾਹੋ। ਰੂੜੀ ਦੀ ਖਾਦ, ਜਿਵੇਂ ਕਿ ਗਾਂ ਦਾ ਗੋਬਰ ਮਿੱਟੀ ਵਿੱਚ ਮਿਲਾਓ, ਤਾਂ ਜੋ ਖੇਤ ਦੀ ਉਪਜਾਊ ਸ਼ਕਤੀ ਵੱਧ ਜਾਵੇ। ਫਿਰ 2.5 ਮੀਟਰ ਚੌੜੇ ਅਤੇ 60 ਸੈ.ਮੀ. ਦੇ ਫਾਸਲੇ 'ਤੇ ਨਰਸਰੀ ਬੈੱਡ ਤਿਆਰ ਕਰੋ।
ਬਿਜਾਈ ਦਾ ਸਮਾਂ
ਇਸਦੀ ਬਿਜਾਈ ਫਰਵਰੀ-ਮਾਰਚ ਦੇ ਮਹੀਨੇ ਵਿੱਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਇਸਦੀ ਬਿਜਾਈ ਜੂਨ-ਜੁਲਾਈ ਵਿੱਚ ਵੀ ਕੀਤੀ ਜਾਂਦੀ ਹੈ।
ਫਾਸਲਾ ਤੇ ਬੀਜ ਦੀ ਡੂੰਘਾਈ
2.5 ਮੀਟਰ ਬਣੇ ਚੌੜੇ ਬੈੱਡ 'ਤੇ ਹਰ ਜਗ੍ਹਾ ਦੋ ਬੀਜ ਬੀਜੋ ਅਤੇ ਬੀਜਾਂ ਦੇ ਵਿਚਕਾਰ 60 ਸੈ.ਮੀ. ਦਾ ਫਾਸਲਾ ਹੋਣਾ ਚਾਹੀਦਾ ਹੈ। ਬੀਜ ਨੂੰ 2-3 ਸੈ.ਮੀ. ਡੂੰਘਾਈ 'ਤੇ ਬੀਜੋ।
ਬਿਜਾਈ ਦਾ ਢੰਗ
ਛੋਟੀ ਸੁਰੰਗੀ ਤਕਨੀਕ: ਇਸ ਤਕਨੀਕ ਦੀ ਵਰਤੋਂ ਗਰਮੀਆਂ ਤੋਂ ਪਹਿਲਾਂ ਅਗੇਤਾ ਝਾੜ ਲੈਣ ਲਈ ਕੀਤੀ ਜਾਂਦੀ ਹੈ। ਇਹ ਫਸਲ ਨੂੰ ਦਸੰਬਰ ਅਤੇ ਜਨਵਰੀ ਦੇ ਠੰਡੇ ਮੌਸਮ ਤੋਂ ਬਚਾਉਂਦਾ ਹੈ। ਦਸੰਬਰ ਦੇ ਮਹੀਨੇ ਵਿੱਚ 2.5 ਮੀਟਰ ਚੌੜੇ ਬੈੱਡਾਂ 'ਤੇ ਬਿਜਾਈ ਕੀਤੀ ਜਾਂਦੀ ਹੈ। ਬੀਜਾਂ ਨੂੰ ਬੈੱਡ ਦੇ ਦੋਵੇਂ ਪਾਸੇ 45 ਸੈ.ਮੀ. ਦੇ ਫਾਸਲੇ 'ਤੇ ਬੀਜੋ। ਬਿਜਾਈ ਤੋਂ ਪਹਿਲਾਂ, 45-60 ਸੈ.ਮੀ. ਲੰਬੇ ਅਤੇ ਸਹਾਇਕ ਡੰਡੇ ਮਿੱਟੀ ਵਿੱਚ ਗੱਡੋ। ਖੇਤ ਨੂੰ ਪਲਾਸਟਿਕ ਸ਼ੀਟ (100 ਗੇਜ ਦੀ ਮੋਟਾਈ ਵਾਲੀ) ਨਾਲ ਡੰਡੀਆਂ ਦੀ ਮਦਦ ਨਾਲ ਢੱਕ ਦਿਓ। ਫਰਵਰੀ ਮਹੀਨੇ ਵਿੱਚ ਤਾਪਮਾਨ ਸਹੀ ਹੋਣ 'ਤੇ ਪਲਾਸਟਿਕ ਸ਼ੀਟ ਨੂੰ ਹਟਾ ਦਿਓ।
ਟੋਏ ਪੁੱਟ ਕੇ ਬਿਜਾਈ ਕਰਨਾ
ਖਾਲੀਆਂ ਬਣਾ ਕੇ ਬਿਜਾਈ ਕਰਨਾ
ਗੋਲਾਕਾਰ ਟੋਏ ਪੁੱਟ ਕੇ ਬਿਜਾਈ ਕਰਨਾ
ਬੀਜ ਦੀ ਮਾਤਰਾ ਤੇ ਸੋਧ
ਇੱਕ ਏਕੜ ਖੇਤ ਲਈ 1 ਕਿਲੋ ਬੀਜ ਦੀ ਮਾਤਰਾ ਕਾਫੀ ਹੁੰਦੀ ਹੈ। ਬਿਜਾਈ ਤੋਂ ਪਹਿਲਾਂ, ਇਸਨੂੰ ਕੀੜੇ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਜੀਵਨਕਾਲ ਵਧਾਉਣ ਲਈ, ਅਨੁਕੂਲ ਰਸਾਇਣ ਨਾਲ ਸੋਧੋ। ਬਿਜਾਈ ਤੋਂ ਪਹਿਲਾਂ ਬੀਜਾਂ ਨੂੰ ਕਪਤਾਨ 2 ਗ੍ਰਾਮ ਨਾਲ ਸੋਧੋ।
ਨਦੀਨਾਂ ਦੀ ਰੋਕਥਾਮ
ਨਦੀਨਾਂ ਨੂੰ ਹੱਥ ਨਾਲ ਗੋਡਾਈ ਕਰਕੇ ਜਾਂ ਰਸਾਇਣਾ ਦੁਆਰਾ ਰੋਕਿਆਂ ਜਾ ਸਕਦਾ ਹੈ । ਗਲਾਈਫੋਸੇਟ 1.6 ਲੀਟਰ ਨੂੰ ਪ੍ਰਤੀ 150 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ। ਗਲਾਈਫੋਸੇਟ ਦੀ ਸਪਰੇਅ ਸਿਰਫ ਨਦੀਨਾਂ ਤੇ ਹੀ ਕਰੋ , ਮੁੱਖ ਫਸਲ ਤੇ ਨਾਂ ਕਰੋ।
ਸਿੰਚਾਈ
ਗਰਮੀਆਂ ਦੇ ਮੌਸਮ ਵਿੱਚ ਇਸਨੂੰ ਬਾਰ-ਬਾਰ ਸਿੰਚਾਈ ਦੀ ਲੋੜ ਹੁੰਦੀ ਅਤੇ ਵਰਖਾ ਵਿੱਚ ਸਿੰਚਾਈ ਦੀ ਲੋੜ ਨਹੀਂ ਹੁੰਦੀ ਹੈ। ਇਸ ਨੂੰ ਕੁੱਲ 10-12 ਸਿੰਚਾਈਆਂ ਦੀ ਲੋੜ ਹੁੰਦੀ ਹੈ। ਬਿਜਾਈ ਤੋਂ ਪਹਿਲਾਂ ਵੀ ਇੱਕ ਸਿੰਚਾਈ ਜ਼ਰੂਰੀ ਹੁੰਦੀ ਹੈ, ਇਸ ਤੋਂ ਬਾਅਦ 2-3 ਦਿਨਾਂ ਦੇ ਫਾਸਲੇ 'ਤੇ ਸਿੰਚਾਈ ਕਰੋ। ਦੂਸਰੀ ਬਿਜਾਈ ਤੋਂ ਬਾਅਦ, 4-5 ਦਿਨਾਂ ਦੇ ਫਾਸਲੇ 'ਤੇ ਸਿੰਚਾਈ ਕਰੋ। ਤੁਪਕਾ ਸਿੰਚਾਈ ਇਸ ਲਈ ਬਹੁਤ ਫਾਇਦੇਮੰਦ ਸਿੱਧ ਹੁੰਦੀ ਹੈ।
ਫਸਲ ਦੀ ਕਟਾਈ
ਬਿਜਾਈ ਤੋਂ 45-50 ਦਿਨਾਂ ਬਾਅਦ ਪੌਦੇ ਪੈਦਾਵਾਰ ਦੇਣਾ ਸ਼ੁਰੂ ਕਰ ਦਿੰਦੇ ਹਨ। ਇਸ ਦੀਆਂ 10-12 ਤੁੜਾਈਆਂ ਕੀਤੀਆਂ ਜਾ ਸਕਦੀਆਂ ਹਨ। ਖੀਰੇ ਦੀ ਕਟਾਈ ਮੁੱਖ ਤੌਰ 'ਤੇ ਬੀਜ ਨਰਮ ਹੋਣ ਅਤੇ ਫਲ ਹਰੇ ਅਤੇ ਛੋਟੇ ਹੋਣ 'ਤੇ ਕਰੋ। ਕਟਾਈ ਲਈ ਤੇਜ਼ ਛੁਰੀ ਜਾਂ ਕਿਸੇ ਹੋਰ ਤਿੱਖੀ ਚੀਜ਼ ਦੀ ਵਰਤੋਂ ਕਰੋ।
ਬੀਜ ਉਤਪਾਦਨ
ਭੂਰੇ ਰੰਗ ਦੇ ਫਲ ਬੀਜ ਉਤਪਾਦਨ ਲਈ ਸਭ ਤੋਂ ਵਧੀਆ ਮੰਨੇ ਜਾਂਦੇ ਹਨ। ਬੀਜ ਕੱਢਣ ਲਈ, ਫਲਾਂ ਦੇ ਗੁੱਦੇ ਨੂੰ 1-2 ਦਿਨਾਂ ਲਈ ਤਾਜ਼ੇ ਪਾਣੀ ਵਿੱਚ ਰੱਖਿਆ ਜਾਂਦਾ ਹੈ, ਤਾਂ ਜੋ ਬੀਜਾਂ ਨੂੰ ਆਸਾਨੀ ਨਾਲ ਵੱਖ ਕੀਤਾ ਜਾ ਸਕੇ। ਫਿਰ ਇਨ੍ਹਾਂ ਨੂੰ ਹੱਥਾਂ ਨਾਲ ਰਗੜਿਆ ਜਾਂਦਾ ਹੈ ਅਤੇ ਭਾਰੀ ਬੀਜ ਪਾਣੀ ਵਿੱਚ ਹੇਠਾਂ ਟਿੱਕ ਜਾਂਦੇ ਹਨ ਅਤੇ ਇਨ੍ਹਾਂ ਨੂੰ ਹੋਰਨਾਂ ਕੰਮਾਂ ਲਈ ਰੱਖਿਆ ਜਾਂਦਾ ਹੈ।