Farming News: ਕਿਸਾਨ ਸੁਖਦੇਵ ਸਿੰਘ ਬਣਿਆ ਖੁੰਬਾਂ ਦਾ ਸਫ਼ਲ ਕਾਸ਼ਤਕਾਰ
Published : Feb 10, 2024, 4:50 pm IST
Updated : Feb 10, 2024, 7:40 pm IST
SHARE ARTICLE
Farmer Sukhdev Singh became a successful mushroom grower
Farmer Sukhdev Singh became a successful mushroom grower

3 ਏਕੜ ਰਕਬੇ ’ਚ ਖੁੰਬਾਂ ਦੀ ਪੈਦਾਵਾਰ ਲਈ ਪਰਾਲੀ ਵੀ ਵਰਤ ਰਿਹੈ ਅਗਾਂਹਵਧੂ ਕਿਸਾਨ

Farming News: ਟਿਆਲਾ ਜ਼ਿਲ੍ਹੇ ਦੇ ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਜਿਥੇ ਪਿਛਲੇ ਕਰੀਬ 13 ਸਾਲਾਂ ਤੋਂ ਪਰਾਲੀ ਨਹੀਂ ਸਾੜ ਰਿਹਾ, ਉਥੇ ਹੀ ਉਹ ਇਸ ਪਰਾਲੀ ਦੀ ਵਰਤੋਂ ਖੁੰਬਾਂ ਦੀ ਕਾਸ਼ਤ ਲਈ ਕਰ ਕੇ ਹੋਰਨਾਂ ਕਿਸਾਨਾਂ ਲਈ ਵੀ ਰਾਹ ਦਸੇਰਾ ਬਣਿਆ ਹੋਇਆ ਹੈ। ਪੰਜਾਬ ਸਰਕਾਰ ਦੇ ਖੇਤੀ ਵਿਭਿੰਨਤਾ ਪ੍ਰੋਗਰਾਮ ਅਧੀਨ ਕਿ੍ਰਸ਼ੀ ਵਿਗਿਆਨ ਕੇਂਦਰ ਰੌਣੀ, ਪੰਜਾਬ ਖੇਤੀਬਾੜੀ ਯੂਨੀਵਰਸਟੀ ਲੁਧਿਆਣਾ ਅਤੇ ਡਾਇਰੈਕਟੋਰੇਟ ਆਫ਼ ਮਸ਼ਰੂਮ ਰਿਸਰਚ ਸੋਲਨ ਤੋਂ ਖੁੰਬਾਂ ਉਗਾਉਣ ਦੀ ਸਿਖਲਾਈ ਹਾਸਲ ਕਰ ਕੇ ਖੁੰਬਾਂ ਦੀ ਸੀਜ਼ਨਲ ਖੇਤੀ ਕਰ ਕੇ ਅਤੇ ਯੂਨੀਵਰਸਟੀ ਤੇ ਪੰਜਾਬ ਸਰਕਾਰ ਦੇ ਕਈ ਐਵਾਰਡ ਜੇਤੂ ਅਗਾਂਹਵਧੂ ਕਿਸਾਨ ਲਾਭ ਲੈਣ ਵਿਚ ਸਫ਼ਲ ਹੋਇਆ ਹੈ।

13 ਸਾਲ ਪਹਿਲਾਂ ਸੁਖਦੇਵ ਸਿੰਘ ਨੇ ਬਾਂਸਾਂ ਦੀਆਂ 2 ਝੁੱਗੀਆਂ ਤੋਂ ਅਪਣਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਕਰੀਬ 3 ਏਕੜ ਜ਼ਮੀਨ ’ਚ ਬਾਂਸ ਤੋਂ ਬਣੀਆਂ 80 ਕੱਚੀਆਂ ਝੁੱਗੀਆਂ ਪਾ ਕੇ ਪੈਦਾ ਕੀਤੀ ਖੁੰਬ ਨੂੰ ਲੁਧਿਆਣਾ ਤੇ ਜਲੰਧਰ ਮੰਡੀ ’ਚ ਵੇਚ ਕੇ ਚੰਗਾ ਮੁਨਾਫ਼ਾ ਕਮਾ ਰਿਹਾ ਹੈ। ਉਸ ਨੇ ਦਸਿਆ ਕਿ ਉਹ ਅਪਣੀ 9 ਏਕੜ ਜ਼ਮੀਨ ਦੀ ਪਰਾਲੀ ਤਾਂ ਇਸ ਖੁੰਬ ਫ਼ਾਰਮ ਲਈ ਵਰਤ ਹੀ ਰਿਹਾ ਹੈ ਸਗੋਂ ਨੇੜਲੇ ਕਿਸਾਨਾਂ ਦੇ ਖੇਤਾਂ ਦੀ ਪਰਾਲੀ ਵੀ ਲੈ ਕੇ ਖੁੰਭਾਂ ਦੀ ਕਾਸ਼ਤ ਲਈ ਵਰਤ ਰਿਹਾ ਹੈ, ਕਿਉਂਕਿ 1 ਸ਼ੈਡ ’ਚ 60 ਕੁਇੰਟਲ ਕੰਪੋਸਟ ਲੱਗ ਜਾਂਦੀ ਹੈ ਤੇ ਇਸ ਤੋਂ ਕਰੀਬ 30 ਕੁਇੰਟਲ ਔਸਤ ਖੁੰਬ ਪੈਦਾ ਹੁੰਦੀ ਹੈ। ਉਸ ਨੇ ਦਸਿਆ ਕਿ ਉਸ ਦੇ ਫ਼ਾਰਮ ਵਿਚ 8 ਤੋਂ 10 ਲੋਕਾਂ ਨੂੰ ਪੱਕਾ ਰੁਜ਼ਗਾਰ ਵੀ ਮਿਲ ਰਿਹਾ ਹੈ।

ਸੁਖਦੇਵ ਸਿੰਘ ਮੁਤਾਬਕ ਉਹ ਅਗੱਸਤ ’ਚ ਅਪਣਾ ਕੰਮ ਸ਼ੁਰੂ ਕਰ ਦਿੰਦਾ ਹੈ ਅਤੇ ਅਕਤੂਬਰ-ਨਵੰਬਰ ’ਚ ਕਾਸ਼ਤ ਪੂਰੇ ਜੋਬਨ ’ਤੇ ਹੁੰਦੀ ਹੈ ਅਤੇ ਇਹ ਕੰਮ ਮਾਰਚ ਮਹੀਨੇ ਤਕ ਚਲਦਾ ਹੈ ਅਤੇ ਇਕ ਕਿਲੋ ਖੁੰਬਾਂ ’ਤੇ ਕਰੀਬ 40 ਰੁਪਏ ਲਾਗਤ ਆਉਂਦੀ ਹੈ ਪਰ ਇਸ ਦੀ ਬਾਜ਼ਾਰ ਵਿਚ ਕੀਮਤ 90 ਰੁਪਏ ਤੋਂ 110 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦੀ ਹੈ ਜਦਕਿ ਵਿਆਹ-ਸ਼ਾਦੀਆਂ ਦੇ ਸਮੇਂ ਖੁੰਬਾਂ ਦੀ ਕੀਮਤ 150 ਰੁਪਏ ਪ੍ਰਤੀ ਕਿਲੋਗ੍ਰਾਮ ਵੀ ਹੋ ਜਾਂਦੀ ਹੈ। ਉਸ ਮੁਤਾਬਕ ਜਿਸ ਨਾਲ ਖਰਚੇ ਕੱਢ ਕੇ ਚੰਗੀ ਆਮਦਨ ਹੋ ਜਾਂਦੀ ਹੈ ਅਤੇ ਮਾਰਕੀਟਿੰਗ ਦੀ ਵੀ ਕੋਈ ਸਮੱਸਿਆ ਨਹੀਂ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਖਦੇਵ ਸਿੰਘ ਨੇ ਕਿਹਾ ਕਿ ਖੁੰਬਾਂ ਦੀ ਕਾਸ਼ਤ ਕਰਨ ਲਈ ਵਧੇਰੇ ਜਗ੍ਹਾ ਦੀ ਲੋੜ ਨਹੀਂ ਪੈਂਦੀ ਅਤੇ ਸਰਦੀਆਂ ਵਿਚ ਬਾਂਸ ਦੀਆਂ ਝੌਪੜੀਆਂ ਬਣਾ ਕੇ ਕਾਸ਼ਤ ਕੀਤੀ ਜਾ ਸਕਦੀ ਹੈ, ਜਿਸ ਨਾਲ ਖੁੰਬ ਉਤਪਾਦਕ ਸੀਜ਼ਨਲ ਖੁੰਬਾਂ ਦੀ ਫਸਲ ਲੈ ਸਕਦੇ ਹਨ। ਉਸ ਨੇ ਦਸਿਆ ਕਿ ਖੁੰਬਾਂ ਦੀ ਕਾਸ਼ਤ ਲਈ ਪਹਿਲਾਂ ਦੇਸੀ ਰੂੜੀ ਤਿਆਰ ਕਰਦਾ ਹੈ ਤੇ ਫਿਰ ਚੰਗੀ ਨਸਲ ਦੀ ਖੁੰਬ ਦਾ ਬੀਜ ਬੀਜਿਆ ਜਾਂਦਾ ਹੈ। ਉਨ੍ਹਾਂ ਦਸਿਆ ਕਿ ਖੁੰਭਾਂ ਖੁਰਾਕੀ ਤੱਤਾਂ ਦਾ ਖ਼ਜ਼ਾਨਾ ਹੈ ਅਤੇ ਇਸ ਨੂੰ ਹਰ ਉਮਰ ਵਰਗ ਦਾ ਇਨਸਾਨ ਅਪਣੀ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾ ਸਕਦਾ ਹੈ।

ਸੁਖਦੇਵ ਸਿੰਘ ਨੇ ਕਿਹਾ ਕਿ ਕਿ੍ਰਸ਼ੀ ਵਿਗਿਆਨ ਕੇਂਦਰ ਰੌਣੀ ਤੋਂ ਉਸ ਨੂੰ ਹਰ ਤਰ੍ਹਾਂ ਦੀ ਤਕਨੀਕੀ ਸਹਾਇਤਾ ਪ੍ਰਾਪਤ ਹੋ ਰਹੀ ਹੈ ਜਦਕਿ ਬਾਗ਼ਬਾਨੀ ਵਿਭਾਗ ਵਲੋਂ ਖੁੰਬਾਂ ਦੀ ਕਾਸ਼ਤ ਕਰਨ ਲਈ 55 ਲੱਖ ਰੁਪਏ ਤਕ ਦੇ ਕਰਜ਼ੇ ’ਤੇ 20 ਲੱਖ ਰੁਪਏ ਦੀ ਸਬਸਿਡੀ ਦਿਤੀ ਜਾਂਦੀ ਹੈ। ਸਫ਼ਲ ਕਾਸ਼ਤਕਾਰ ਨੇ ਕਿਹਾ ਕਿ ਜੇਕਰ ਕਿਸਾਨ ਇਸ ਧੰਦੇ ਨੂੰ ਖੇਤੀ ਦੇ ਸਹਾਇਕ ਧੰਦੇ ਵਜੋਂ ਅਪਣਾ ਲੈਣ ਤਾਂ ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਹੋ ਸਕਦੀ ਹੈ।

(For more Punjabi news apart from Farmer Sukhdev Singh became a successful mushroom grower , stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement