ਕਦੋਂ ਕੀਤੀ ਜਾਵੇ ਚਾਰੇ ਦੀ ਮੁੱਖ ਫ਼ਸਲ ਜੁਆਰ ਦੀ ਬਿਜਾਈ? ਜਾਣੋ ਵਿਧੀ ਅਤੇ ਵੇਰਵਾ 

By : KOMALJEET

Published : Mar 10, 2023, 8:57 am IST
Updated : Mar 10, 2023, 8:57 am IST
SHARE ARTICLE
repesentational Image
repesentational Image

ਖੇਤ ਚੰਗਾ ਤਿਆਰ ਕਰੋ ਤਾਂ ਜੋ ਨਦੀਨਾਂ ਤੋਂ ਰਹਿਤ ਹੋ ਜਾਵੇ ਅਤੇ ਫ਼ਸਲ ਦਾ ਮੁਢਲਾ ਵਾਧਾ ਤੇਜ਼ ਹੋਵੇ।

ਖੇਤ ਚੰਗਾ ਤਿਆਰ ਕਰੋ ਤਾਂ ਜੋ ਨਦੀਨਾਂ ਤੋਂ ਰਹਿਤ ਹੋ ਜਾਵੇ ਅਤੇ ਫ਼ਸਲ ਦਾ ਮੁਢਲਾ ਵਾਧਾ ਤੇਜ਼ ਹੋਵੇ। ਸੇਂਜੂ ਜ਼ਮੀਨਾਂ ਵਿਚ ਇਕ ਵਾਰ ਤਵੀਆਂ ਚਲਾਉ ਅਤੇ ਇਸ ਪਿਛੋਂ ਦੋ ਵਾਰ ਕਲਟੀਵੇਟਰ ਨਾਲ ਵਾਹ ਕੇ ਖੇਤ ਚੰਗਾ ਤਿਆਰ ਕਰੋ। ਜੁਆਰ ਲਈ ਪ੍ਰਤੀ ਏਕੜ 20-25 ਕਿਲੋ ਬੀਜ ਵਰਤੋਂ। ਅਗੇਤੇ ਚਾਰੇ ਲਈ ਬਿਜਾਈ ਅੱਧ ਮਾਰਚ ਤੋਂ ਸ਼ੁਰੂ ਕਰ ਦਿਉ। ਬਿਜਾਈ ਦਾ ਠੀਕ ਸਮਾਂ ਅੱਧ ਜੂਨ ਤੋਂ ਅੱਧ ਜੁਲਾਈ ਹੈ। ਬੀਜ ਨੂੰ 2.5 ਗ੍ਰਾਮ ਐਮੀਸਾਨ 6 ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਕੇ ਬੀਜੋ। ਬਿਜਾਈ ਲਈ ਖਾਦ ਬੀਜ ਡਰਿੱਲ ਦਾ ਪ੍ਰਯੋਗ ਕਰੋ ਜਾਂ ਪੋਰ ਦੀ ਵਰਤੋਂ ਕਰੋ। ਕਤਾਰਾਂ ਵਿਚਕਾਰ ਫ਼ਾਸਲਾ 22 ਸੈਂਟੀਮੀਟਰ ਰੱਖੋ। ਚਰ੍ਹੀ ਨੂੰ ਬਿਨਾਂ ਵਹਾਏ ਜ਼ੀਰੋ ਟਿਲ ਡਰਿੱਲ ਨਾਲ ਵਾਹ ਕੇ ਅਤੇ ਬਿਨਾਂ ਵਹਾਏ ਬੀਜੀ ਕਣਕ ਤੋਂ ਬਾਅਦ ਬੀਜ ਸਕਦੇ ਹਾਂ।

ਇਹ ਸਾਉਣੀ ਦੇ ਚਾਰੇ ਦੀ ਮੁੱਖ ਫ਼ਸਲ ਹੈ ਅਤੇ ਪੰਜਾਬ ਵਿਚ ਤਕਰੀਬਨ 2.64 ਲੱਖ ਹੈਕਟੇਅਰ ਰਕਬਾ ਇਸ ਫ਼ਸਲ ਹੇਠ ਹੈ। ਇਹ ਫ਼ਸਲ ਮੱਕੀ ਅਤੇ ਬਾਜਰੇ ਨਾਲੋਂ ਬਹੁਤ ਦੇਰ ਤਕ ਹਰੀ ਰਹਿੰਦੀ ਹੈ ਅਤੇ ਪਸ਼ੂ ਵੀ ਵਧੇਰੇ ਖ਼ੁਸ਼ ਹੋ ਕੇ ਖਾਂਦੇ ਹਨ। ਜਲਵਾਯੂ ਅਤੇ ਜ਼ਮੀਨ ਜੁਆਰ ਨੂੰ ਗਰਮ ਅਤੇ ਖੁਸ਼ਕ ਜਲਵਾਯੂ ਦੀ ਲੋੜ ਹੈ। ਸਿਲ੍ਹੇ ਮੌਸਮ ਵਿਚ ਇਸ ਨੂੰ ਪੱਤਿਆਂ ਦੇ ਲਾਲ ਧੱਬਿਆਂ ਦਾ ਰੋਗ ਲੱਗ ਜਾਂਦਾ ਹੈ। ਇਹ ਹਰ ਤਰ੍ਹਾਂ ਦੀ ਜ਼ਮੀਨ ਵਿਚ ਹੋ ਸਕਦੀ ਹੈ ਪਰ ਭਾਰੀਆਂ ਜ਼ਮੀਨਾਂ ਇਸ ਲਈ ਬਹੁਤ ਢੁਕਵੀਆਂ ਹਨ। ਚੰਗੇ ਜਲ ਨਿਕਾਸ ਦਾ ਪ੍ਰਬੰਧ ਕਰਨਾ ਵੀ ਜ਼ਰੂਰੀ ਹੈ।

ਖੇਤ ਚੰਗਾ ਤਿਆਰ ਕਰੋ ਤਾਂ ਜੋ ਨਦੀਨਾਂ ਤੋਂ ਰਹਿਤ ਹੋ ਜਾਵੇ ਅਤੇ ਫ਼ਸਲ ਦਾ ਮੁਢਲਾ ਵਾਧਾ ਤੇਜ਼ ਹੋਵੇ। ਸੇਂਜੂ ਜ਼ਮੀਨਾਂ ਵਿਚ ਇਕ ਵਾਰ ਤਵੀਆਂ ਚਲਾਉ ਅਤੇ ਇਸ ਪਿਛੋਂ ਦੋ ਵਾਰ ਕਲਟੀਵੇਟਰ ਨਾਲ ਵਾਹ ਕੇ ਖੇਤ ਚੰਗਾ ਤਿਆਰ ਕਰੋ। ਜੁਆਰ ਲਈ ਪ੍ਰਤੀ ਏਕੜ 20-25 ਕਿਲੋ ਬੀਜ ਵਰਤੋਂ। ਅਗੇਤੇ ਚਾਰੇ ਲਈ ਬਿਜਾਈ ਅੱਧ ਮਾਰਚ ਤੋਂ ਸ਼ੁਰੂ ਕਰ ਦਿਉ। ਬਿਜਾਈ ਦਾ ਠੀਕ ਸਮਾਂ ਅੱਧ ਜੂਨ ਤੋਂ ਅੱਧ ਜੁਲਾਈ ਹੈ। ਬੀਜ ਨੂੰ 2.5 ਗ੍ਰਾਮ ਐਮੀਸਾਨ 6 ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਕੇ ਬੀਜੋ। ਬਿਜਾਈ ਲਈ ਖਾਦ ਬੀਜ ਡਰਿੱਲ ਦਾ ਪ੍ਰਯੋਗ ਕਰੋ ਜਾਂ ਪੋਰ ਦੀ ਵਰਤੋਂ ਕਰੋ। ਕਤਾਰਾਂ ਵਿਚਕਾਰ ਫ਼ਾਸਲਾ 22 ਸੈਂਟੀਮੀਟਰ ਰੱਖੋ। ਚਰ੍ਹੀ ਨੂੰ ਬਿਨਾਂ ਵਹਾਏ ਜ਼ੀਰੋ ਟਿਲ ਡਰਿੱਲ ਨਾਲ ਵਾਹ ਕੇ ਅਤੇ ਬਿਨਾਂ ਵਹਾਏ ਬੀਜੀ ਕਣਕ ਤੋਂ ਬਾਅਦ ਬੀਜ ਸਕਦੇ ਹਾਂ।

ਐਟਰਾਟਾਫ਼ 50 ਡਬਲਯੂ ਪੀ (ਐਟਰਾਜ਼ੀਨ) 400 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਬਿਜਾਈ ਤੋਂ ਦੋ ਦਿਨਾਂ ਅੰਦਰ 200 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਛਿੜਕੋ। ਇਸ ਨਾਲ ਮੌਸਮੀ ਨਦੀਨਾਂ ਖ਼ਾਸ ਕਰ ਕੇ ਇਟਸਿਟ/ਚੁੱਪਤੀ ਦੀ ਚੰਗੀ ਤਰ੍ਹਾਂ ਰੋਕਥਾਮ ਹੋ ਜਾਂਦੀ ਹੈ। ਜੇਕਰ ਗੁਆਰਾ ਅਤੇ ਚਰ੍ਹੀ ਰਲਾ ਕੇ ਬੀਜੇ ਗਏ ਹੋਣ ਤਾਂ ਸਟੌਂਪ 30 ਤਾਕਤ (ਪੈਂਡੀਮੈਥਾਲੀਨ) ਇਕ ਲਿਟਰ ਪ੍ਰਤੀ ਏਕੜ ਦੇ ਹਿਸਾਬ, ਬਿਜਾਈ ਤੋਂ ਦੋ ਦਿਨਾਂ ਦੇ ਅੰਦਰ ਛਿੜਕੋ। ਇਸ ਨਦੀਨ ਨਾਸ਼ਕ ਦਵਾਈ ਨਾਲ ਇਟਸਿਟ/ਚੁੱਪਤੀ ਦੀ ਰੋਕਥਾਮ ਵੀ ਹੋ ਜਾਂਦੀ ਹੈ।

ਘੱਟ ਬਾਰਸ਼ ਵਾਲੇ ਜਾਂ ਬਰਾਨੀ ਇਲਾਕੇ ਵਿਚ 20 ਕਿਲੋ ਨਾਈਟ੍ਰੋਜਨ ਤੱਤ (44 ਕਿਲੋ ਯੂਰੀਆ) ਪ੍ਰਤੀ ਏਕੜ, ਬਿਜਾਈ ਸਮੇਂ ਪੋਰੋ । ਮੀਂਹ ਵਾਲੇ ਜਾਂ ਸੇਂਜੂ ਇਲਾਕਿਆਂ ਵਿਚ 20 ਕਿਲੋ ਨਾਈਟ੍ਰੋਜਨ ਤੱਤ (44 ਕਿਲੋ ਯੂਰੀਆ) ਤੇ 8 ਕਿਲੋ ਫ਼ਾਸਫ਼ੋਰਸ ਤੱਤ (50 ਕਿਲੋ ਸਿੰਗਲ ਸੁਪਰਫਾਸਫੇਟ) ਪਾਉ। ਇਸ ਤੋਂ ਇਕ ਮਹੀਨਾ ਪਿਛੋਂ ਹੋਰ 20 ਕਿਲੋ ਨਾਈਟ੍ਰੋਜਨ (44 ਕਿਲੋ ਯੂਰੀਆ) ਪ੍ਰਤੀ ਏਕੜ ਦੇ ਹਿਸਾਬ ਛੱਟੇ ਨਾਲ ਪਾਉ। ਪੋਟਾਸ਼ ਤੱਤ ਦੀ ਵਰਤੋਂ ਭੂਮੀ ਪਰਖ ਦੇ ਆਧਾਰ ਤੇ ਕਰੋ। ਅਗੇਤੇ ਮੌਸਮ ਦੇ ਚਾਰੇ (ਮਾਰਚ-ਜੂਨ) ਨੂੰ ਲਗਭਗ 5 ਪਾਣੀ ਦਿਉ। ਬਰਸਾਤ ਦੇ ਮੌਸਮ ਵਾਲੀ ਫ਼ਸਲ ਨੂੰ ਬਾਰਸ਼ ਮੁਤਾਬਕ 1-2 ਪਾਣੀ ਹੀ ਕਾਫ਼ੀ ਹਨ।

ਖੇਤ ਵਿਚ ਜਲ ਨਿਕਾਸ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ। ਗੋਭੇ ਤੋਂ ਦੋਧੇ ਦੀ ਅਵਸਥਾ (60 - 80 ਦਿਨ) ਤੇ ਫ਼ਸਲ ਦੀ ਕਟਾਈ ਕਰਨ ਤੇ ਇਸ ਚਾਰੇ ਤੋਂ ਵੱਧ ਤੋਂ ਵੱਧ ਖ਼ੁਰਾਕੀ ਤੱਤ ਪ੍ਰਾਪਤ ਹੁੰਦੇ ਹਨ। ਸੋਕੇ ਦੀਆਂ ਹਾਲਾਤ ਵਿਚ ਚਾਰੇ ਨੂੰ ਕੱਟਣ ਤੋਂ ਘੱਟੋ ਘੱਟ ਇਕ ਹਫ਼ਤਾ ਪਹਿਲਾਂ ਪਾਣੀ ਲਾ ਦੇਣਾ ਚਾਹੀਦਾ ਹੈ।  ਸਾਵਧਾਨੀਆਂ: ਮੈਲਾਥੀਆਨ ਦਾ ਧੂੜਾ, ਟ੍ਰਾਈਕਲੋਰਫ਼ੋਨ, ਸੈਵੀਥੀਆਨ ਜਾਂ ਮੋਨੋਕਰੋਟੋਫ਼ੋਸ ਦਵਾਈਆਂ ਬਿਲਕੁਲ ਨਾ ਵਰਤੋਂ ਕਿਉਂਕਿ ਇਨ੍ਹਾਂ ਨਾਲ ਫ਼ਸਲ ਸੜ ਜਾਂਦੀ ਹੈ।
ਛਿੜਕਾਅ ਕਰਨ ਦੇ ਦੋ ਹਫ਼ਤੇ ਤਕ ਚਾਰਾ ਡੰਗਰਾਂ ਨੂੰ ਬਿਲਕੁਲ ਨਾ ਚਾਰੋ। 

ਚਾਰਿਆਂ ਦੀਆਂ ਫ਼ਸਲਾਂ ਨੂੰ ਹਮੇਸ਼ਾ ਦੂਸਰੀਆਂ ਫ਼ਸਲਾਂ, ਜਿਨ੍ਹਾਂ ਉਪਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਹੁੰਦੀ ਹੈ, ਤੋਂ ਦੂਰ ਬੀਜੋ ਤਾਂ ਕਿ ਸਪਰੇਅ ਕਰਨ ਸਮੇਂ ਦਵਾਈ ਹਵਾ ਨਾਲ ਉਡ ਕੇ ਇਨ੍ਹਾਂ ਉਪਰ ਨਾ ਪਵੇ। ਜਿਨ੍ਹਾਂ ਖੇਤਾਂ ਵਿਚ ਗੁੱਲੀ ਡੰਡੇ ਨੂੰ ਮਾਰਨ ਲਈ ਲੀਡਰ/ਐਸ ਐਫ਼- 10 /ਸਫ਼ਲ/ ਮਾਰਕਸਲਫੋ/ਟੋਟਲ/ ਮਾਰਕਪਾਵਰ/ ਐਟਲਾਂਟਿਸ ਨਦੀਨ ਨਾਸ਼ਕ ਦਵਾਈ ਵਰਤੀ ਗਈ ਹੋਵੇ ਉਨ੍ਹਾਂ ਖੇਤਾਂ ਵਿਚ ਸਾਉਣੀ ਸਮੇਂ ਚਰ੍ਹੀ ਜਾਂ ਮੱਕੀ ਨਾ ਬੀਜੋ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement