
ਡਾ. ਜਸਵਿੰਦਰ ਕੌਰ ਨੇ ਦੱਸਿਆ ਕਿ ਹਰੇ ਚਾਰੇ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਸ ਵਿਚ ਨਾਈਟਰੇਟ ਦੀ ਮਾਤਰਾ ਜ਼ਿਆਦਾ ਪਾਈ ਗਈ |
ਲੁਧਿਆਣਾ: ਜ਼ਿਲ੍ਹੇ ਦੇ ਕਸਬਾ ਸਮਰਾਲਾ ਦੀ ਇਕ ਗਊਸ਼ਾਲਾ ਵਿਚ ਜ਼ਹਿਰੀਲਾ ਚਾਰਾ ਖਾਣ ਨਾਲ 14 ਗਾਵਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਪਸ਼ੂਆਂ ਵਿਚ 6 ਗਊਆਂ ਦੇ ਵੱਛੇ ਅਤੇ 3 ਬਲਦ ਸ਼ਾਮਲ ਹਨ ਅਤੇ ਮਰਨ ਵਾਲੀਆਂ ਗਾਵਾਂ ਦੀ ਗਿਣਤੀ 5 ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਵੈਟਰਨਰੀ ਡਾਕਟਰਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ। ਡਾ. ਜਸਵਿੰਦਰ ਕੌਰ ਨੇ ਦੱਸਿਆ ਕਿ ਹਰੇ ਚਾਰੇ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਸ ਵਿਚ ਨਾਈਟਰੇਟ ਦੀ ਮਾਤਰਾ ਜ਼ਿਆਦਾ ਪਾਈ ਗਈ |
ਆਮ ਤੌਰ 'ਤੇ ਚਾਰਾ ਉਤਪਾਦਕ ਚਾਰੇ ਦੀ ਜਲਦੀ ਪੈਦਾਵਾਰ ਲਈ ਬਿਨਾਂ ਕਿਸੇ ਕਾਰਨ ਵੱਡੀ ਮਾਤਰਾ 'ਚ ਦਵਾਈਆਂ ਦਾ ਛਿੜਕਾਅ ਕਰਦੇ ਰਹਿੰਦੇ ਹਨ ਪਰ ਇਹ ਚਾਰਾ ਪਸ਼ੂਆਂ ਨੂੰ ਤੁਰੰਤ ਨਹੀਂ ਦਿੱਤਾ ਜਾਂਦਾ। ਜੇਕਰ ਇਹ ਤੁਰੰਤ ਪਸ਼ੂਆਂ ਨੂੰ ਦਿੱਤਾ ਜਾਂਦਾ ਹੈ ਤਾਂ ਉਹਨਾਂ ਨੂੰ ਜਾਨਲੇਵਾ ਸਾਬਿਤ ਹੋ ਸਕਦਾ ਹੈ।
ਗਊਸ਼ਾਲਾ ਦੇ ਮੁਲਾਜ਼ਮ ਸ਼ੰਭੂ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਨੂੰ ਗਾਵਾਂ ਨੂੰ ਹਰਾ ਚਾਰਾ ਪਾਇਆ ਗਿਆ ਸੀ। ਸਵੇਰੇ ਦੇਖਿਆ ਤਾਂ 14 ਗਾਵਾਂ ਦੀ ਮੌਤ ਹੋ ਚੁੱਕੀ ਸੀ, ਜਿਸ ਤੋਂ ਬਾਅਦ ਪ੍ਰਬੰਧਕ ਕਮੇਟੀ ਨੂੰ ਇਸ ਦੀ ਸੂਚਨਾ ਦਿੱਤੀ ਗਈ।