Farming News: ਕਿਵੇਂ ਕੀਤੀ ਜਾਵੇ ਅੰਬ ਦੀ ਖੇਤੀ?

By : GAGANDEEP

Published : May 11, 2024, 6:47 am IST
Updated : May 11, 2024, 6:47 am IST
SHARE ARTICLE
How to do mango farming News in punjabi
How to do mango farming News in punjabi

Farming News: ਅੰਬ ਵਪਾਰਕ ਰੂਪ ਵਿਚ ਆਂਧਰਾ ਪ੍ਰਦੇਸ਼, ਕਰਨਾਟਕ, ਪਛਮੀ ਬੰਗਾਲ, ਬਿਹਾਰ, ਕੇਰਲਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਵਿਚ ਉਗਾਇਆ ਜਾਂਦਾ ਹੈ।

How to do mango farming News in punjabi : ਅੰਬ ਨੂੰ ਗਰਮੀਆਂ ਦੇ ਮੌਸਮ ਦਾ ਪਸੰਦੀਦਾ ਫਲ ਮੰਨਿਆ ਜਾਂਦਾ ਹੈ। ਇਹ ਫਲ ਖਾਣ ਵਿਚ ਜਿੰਨਾ ਸਵਾਦਿਸ਼ਟ ਹੁੰਦਾ ਹੈ, ਉਨਾ ਹੀ ਇਹ ਸਿਹਤ ਲਈ ਫ਼ਾਇਦੇਮੰਦ ਵੀ ਮੰਨਿਆ ਜਾਂਦਾ ਹੈ। ਦਸਣਯੋਗ ਹੈ ਕਿ ਅੰਬ ਦਾ ਫਲ ਰਸਦਾਰ ਅਤੇ ਸੁਆਦ ਵਿਚ ਖੱਟਾ-ਮਿੱਠਾ ਹੁੰਦਾ ਹੈ ਜਿਸ ਕਾਰਨ ਇਹ ਸੱਭ ਤੋਂ ਵੱਧ ਪਸੰਦ ਕੀਤਾ ਜਾਂਦਾ ਹੈ। ਅੰਬ ਨੂੰ ਸਾਰੇ ਫਲਾਂ ਦਾ ਰਾਜਾ ਕਿਹਾ ਜਾਂਦਾ ਹੈ ਅਤੇ ਇਸ ਦੀ ਖੇਤੀ ਭਾਰਤ ਵਿਚ ਪੁਰਾਣੇ ਸਮਿਆਂ ਤੋਂ ਕੀਤੀ ਜਾਂਦੀ ਹੈ। ਅੰਬ ਤੋਂ ਸਾਨੂੰ ਵਿਟਾਮਿਨ ਏ ਅਤੇ ਸੀ ਕਾਫ਼ੀ ਮਾਤਰਾ ਵਿਚ ਮਿਲਦੇ ਹਨ ਅਤੇ ਇਸ ਦੇ ਪੱਤੇ ਚਾਰੇ ਦੀ ਕਮੀ ਹੋਣ ਤੇ ਚਾਰੇ ਦੇ ਤੌਰ ਅਤੇ ਇਸ ਦੀ ਲੱਕੜੀ ਫ਼ਰਨੀਚਰ ਬਣਾਉਣ ਲਈ ਵਰਤੀ ਜਾਂਦੀ ਹੈ। ਕੱਚੇ ਫਲ ਚਟਣੀ, ਆਚਾਰ ਬਣਾਉਣ ਲਈ ਵਰਤੇ ਜਾਂਦੇ ਹਨ ਅਤੇ ਪੱਕੇ ਫਲ ਜੂਸ, ਜੈਮ ਅਤੇ ਜੈਲੀ ਆਦਿ ਬਣਾਉਣ ਲਈ ਵਰਤੇ ਜਾਂਦੇ ਹਨ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (11 ਮਈ 2024) 

ਅੰਬ ਵਪਾਰਕ ਰੂਪ ਵਿਚ ਆਂਧਰਾ ਪ੍ਰਦੇਸ਼, ਕਰਨਾਟਕ, ਪਛਮੀ ਬੰਗਾਲ, ਬਿਹਾਰ, ਕੇਰਲਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਮਹਾਰਾਸ਼ਟਰ ਅਤੇ ਗੁਜਰਾਤ ਵਿਚ ਉਗਾਇਆ ਜਾਂਦਾ ਹੈ। ਅੰਬ ਦੀ ਖੇਤੀ ਕਈ ਤਰ੍ਹਾਂ ਦੀ ਮਿੱਟੀ ਵਿਚ ਕੀਤੀ ਜਾ ਸਕਦੀ ਹੈ। ਇਸ ਦੀ ਖੇਤੀ ਲਈ ਸੰਘਣੀ ਜ਼ਮੀਨ, ਜੋ 4 ਫੁੱਟ ਦੀ ਡੂੰਘਾਈ ਤਕ ਸਖ਼ਤ ਨਾ ਹੋਵੇ, ਦੀ ਲੋੜ ਹੁੰਦੀ ਹੈ। ਮਿੱਟੀ ਦੀ 8 8.5% ਤੋਂ ਘੱਟ ਹੋਣੀ ਚਾਹੀਦੀ ਹੈ। ਜ਼ਮੀਨ ਨੂੰ ਇਸ ਤਰ੍ਹਾਂ ਤਿਆਰ ਕਰੋ ਤਾਕਿ ਖੇਤ ਵਿਚ ਪਾਣੀ ਨਾ ਰੁਕਤਾ ਹੋਵੇ। ਜ਼ਮੀਨ ਨੂੰ ਪੱਧਰਾ ਕਰਨ ਤੋਂ ਬਾਅਦ ਇਕ ਵਾਰ ਫਿਰ ਡੂੰਘੀ ਵਾਹੀ ਕਰ ਕੇ ਜ਼ਮੀਨ ਨੂੰ ਵੱਖ-ਵੱਖ ਭਾਗਾਂ ਵਿਚ ਵੰਡ ਦਿਉ। ਫ਼ਾਸਲਾ ਥਾਂ ਦੇ ਹਿਸਾਬ ਨਾਲ ਵੱਖ-ਵੱਖ ਹੋਵੇਗਾ। ਪੌਦੇ ਅਗੱਸਤ-ਸਤੰਬਰ ਅਤੇ ਫ਼ਰਵਰੀ-ਮਾਰਚ ਦੇ ਮਹੀਨੇ ਬੀਜੇ ਜਾਂਦੇ ਹਨ। ਪੌਦੇ ਹਮੇਸ਼ਾ ਸ਼ਾਮ ਨੂੰ ਠੰਢੇ ਸਮੇਂ ਵਿਚ ਬੀਜੋ। ਫ਼ਸਲ ਨੂੰ ਤੇਜ਼ ਹਵਾ ਤੋਂ ਬਚਾਉ। ਰੁੱਖਾਂ ਵਾਲੀਆਂ ਕਿਸਮਾਂ ਵਿਚ ਫ਼ਾਸਲਾ 9&9 ਮੀਟਰ ਰੱਖੋ ਅਤੇ ਪੌਦਿਆਂ ਨੂੰ ਵਰਗਾਕਾਰ ਵਿਚ ਲਗਾਉ।

ਇਹ ਵੀ ਪੜ੍ਹੋ: Zira News : ਪਿਆਰ ਦਾ ਖੌਫਨਾਕ ਅੰਤ, ਘਰੋਂ ਲੜ ਕੇ ਲਵ ਮੈਰਿਜ ਕਰਵਾਉਣ ਵਾਲੀ ਕੁੜੀ ਨੇ ਕੀਤੀ ਖ਼ੁਦਕੁਸ਼ੀ

ਬਿਜਾਈ ਤੋਂ ਇਕ ਮਹੀਨਾ ਪਹਿਲਾਂ 1&1&1 ਮੀਟਰ ਦੇ ਆਕਾਰ ਦੇ ਟੋਏ 9&9 ਮੀਟਰ ਦੇ ਫ਼ਾਸਲੇ ਤੇ ਪੁੱਟੋ। ਟੋਇਆਂ ਨੂੰ ਸੂਰਜ ਦੀ ਰੌਸ਼ਨੀ ਵਿਚ ਖੁਲ੍ਹਾ ਛੱਡ ਦਿਉ। ਫਿਰ ਇਨ੍ਹਾਂ ਨੂੰ ਮਿੱਟੀ ਵਿਚ 30-40 ਕਿਲੋ ਰੂੜੀ ਦੀ ਖਾਦ ਅਤੇ 1 ਕਿਲੋ ਸਿੰਗਲ ਸੁਪਰ ਫ਼ਾਸਫ਼ੇਟ ਮਿਲਾ ਕੇ ਭਰ ਦਿਉ। ਬਿਜਾਈ ਵਰਗਾਕਾਰ ਅਤੇ 6 ਭੁਜਾਵਾਂ ਵਾਲੇ ਤਰੀਕੇ ਨਾਲ ਕੀਤੀ ਜਾ ਸਕਦੀ ਹੈ। 6 ਭੁਜਾਵਾਂ ਵਾਲੇ ਤਰੀਕੇ ਨਾਲ ਬਿਜਾਈ ਕਰਨ ਨਾਲ 15 ਫ਼ੀ ਸਦੀ ਵੱਧ ਰੁੱਖ ਲਗਾਏ ਜਾ ਸਕਦੇ ਹਨ। ਸਿੰਚਾਈ ਦੀ ਮਾਤਰਾ ਅਤੇ ਫ਼ਾਸਲਾ ਮਿੱਟੀ, ਜਲਵਾਯੂ ਅਤੇ ਸਿੰਚਾਈ ਦੇ ਸ੍ਰੋਤ ਤੇ ਨਿਰਭਰ ਕਰਦੇ ਹਨ। ਨਵੇਂ ਪੌਦਿਆਂ ਨੂੰ ਹਲਕੀ ਅਤੇ ਵਾਰ-ਵਾਰ ਸਿੰਚਾਈ ਕਰੋ। ਹਲਕੀ ਸਿੰਚਾਈ ਹਮੇਸ਼ਾ ਦੂਜੀ ਸਿੰਚਾਈ ਤੋਂ ਵਧੀਆ ਸਿੱਧ ਹੁੰਦੀ ਹੈ। ਗਰਮੀਆਂ ਵਿਚ 5-6 ਦਿਨਾਂ ਦੇ ਫ਼ਾਸਲੇ ਤੇ ਸਿੰਚਾਈ ਕਰੋ ਅਤੇ ਸਰਦੀਆਂ ਵਿਚ ਹੌਲੀ-ਹੌਲੀ ਫ਼ਾਸਲਾ ਵਧਾ ਕੇ 25-30 ਦਿਨਾਂ ਦੇ ਫ਼ਾਸਲੇ ਤੇ ਸਿੰਚਾਈ ਕਰੋ। ਬਾਰਸ਼ ਵਾਲੇ ਮੌਸਮ ਵਿਚ ਸਿੰਚਾਈ ਬਾਰਸ਼ ਮੁਤਾਬਕ ਕਰੋ। ਫਲ ਬਣਨ ਸਮੇਂ, ਪੌਦੇ ਦੇ ਵਿਕਾਸ ਲਈ 10-12 ਦਿਨਾਂ ਦੇ ਫਾਸਲੇ ਤੇ ਸਿੰਚਾਈ ਦੀ ਲੋੜ ਹੁੰਦੀ ਹੈ। ਫ਼ਰਵਰੀ ਦੇ ਮਹੀਨੇ ਵਿਚ ਖਾਦਾਂ ਪਾਉਣ ਤੋਂ ਬਾਅਦ ਹਲਕੀ ਸਿੰਚਾਈ ਕਰੋ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੰਬਾਂ ਦੀਆਂ ਪ੍ਰਸਿੱਧ ਕਿਸਮਾਂ ਅਤੇ ਝਾੜ
ਦੁਸਹਿਰੀ: ਇਸ ਕਿਸਮ ਨੂੰ ਬਹੁਤ ਜ਼ਿਆਦਾ ਖੇਤਰਾਂ ਵਿਚ ਉਗਾਇਆ ਜਾਂਦਾ ਹੈ। ਇਸ ਦੇ ਫਲ ਜੁਲਾਈ ਦੇ ਪਹਿਲੇ ਹਫ਼ਤੇ ਵਿਚ ਤੁੜਾਈ ਲਈ ਤਿਆਰ ਹੋ ਜਾਂਦੇ ਹਨ। ਇਸ ਕਿਸਮ ਦੇ ਫਲਾਂ ਦਾ ਆਕਾਰ ਛੋਟੇ ਤੋਂ ਦਰਮਿਆਨਾ, ਰੰਗ ਪੀਲਾ ਅਤੇ ਚਿਕਨਾ ਅਤੇ ਗੁਠਲੀ ਛੋਟੀ ਹੁੰਦੀ ਹੈ। ਇਹ ਫਲ ਜ਼ਿਆਦਾ ਦੇਰ ਤਕ ਸਟੋਰ ਕੀਤਾ ਜਾ ਸਕਦਾ ਹੈ। ਦਸਣਯੋਗ ਹੈ ਕਿ ਇਹ ਫਲ ਸਦਾਬਹਾਰ ਲਗਦੇ ਰਹਿੰਦੇ ਹਨ। ਇਸ ਦਾ ਔਸਤਨ ਝਾੜ 150 ਕਿਲੋ ਪ੍ਰਤੀ ਰੁੱਖ ਹੁੰਦਾ ਹੈ।
ਲੰਗੜਾ: ਇਸ ਕਿਸਮ ਦੇ ਫਲਾਂ ਦਾ ਆਕਾਰ ਦਰਮਿਆਨੇ ਤੋਂ ਵੱਡਾ, ਰੰਗ ਨਿੰਬੂ ਵਰਗਾ ਪੀਲਾ ਅਤੇ ਚਿਕਨਾ ਹੁੰਦਾ ਹੈ। ਇਹ ਫਲ ਰੇਸ਼ੇ-ਰਹਿਤ ਅਤੇ ਸੁਆਦ ਵਿਚ ਵਧੀਆ ਹੁੰਦੇ ਹਨ। ਇਸ ਦੇ ਫਲ ਦਾ ਛਿਲਕ ਦਰਮਿਆਨਾ ਮੋਟਾ ਹੁੰਦਾ ਹੈ। ਇਸ ਦੇ ਫਲ ਜੁਲਾਈ ਦੇ ਦੂਜੇ ਹਫ਼ਤੇ ਵਿਚ ਤੁੜਾਈ ਲਈ ਤਿਆਰ ਹੋ ਜਾਂਦੇ ਹਨ। ਇਸ ਦਾ ਔਸਤਨ ਝਾੜ 100 ਕਿਲੋ ਪ੍ਰਤੀ ਰੁੱਖ ਹੁੰਦਾ ਹੈ।

(For more Punjabi news apart from How to do mango farming News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement