
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਮੁੱਖ ...
ਸੰਗਰੂਰ ( ਗੁਰਤੇਜ ਸਿੰਘ ਪਿਆਸਾ) : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਮੁੱਖ ਖੇਤੀਬਾੜੀ ਦਫ਼ਤਰ ਸੰਗਰੂਰ ਵਿਖੇ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸੰਤੁਲਿਤ ਵਰਤੋਂ ਅਤੇ ਪਾਣੀ ਦੀ ਬੱਚਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।
farm
ਜਾਗਰੂਕਤਾ ਪ੍ਰੋਗਰਾਮ ਦੌਰਾਨ ਇੰਜੀਨੀਅਰ ਪ੍ਰੇਮ ਕੁਮਾਰ ਬਾਂਸਲ ਨੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਨਾੜ ਦੀ ਸਾਂਭ ਸੰਭਾਲ ਲਈ ਵਰਤੋਂ 'ਚ ਆਉਣ ਵਾਲੀ ਮਸ਼ੀਨਰੀ ਬਾਰੇ ਚਾਨਣਾ ਪਾਇਆ। ਡਾ. ਸਤਪਾਲ ਸਿੰਘ ਸਹਾਇਕ ਮੰਡੀਕਰਨ ਅਫ਼ਸਰ ਨੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਕੀੜੇ ਮਕੌੜਿਆਂ, ਬਿਮਾਰੀਆਂ ਦੇ ਬਚਾਅ ਅਤੇ ਡਾ. ਹਰਬੰਸ ਸਿੰਘ ਖੇਤੀਬਾੜੀ ਅਫ਼ਸਰ ਸੰਗਰੂਰ ਨੇ ਕਿਸਾਨਾਂ ਨੂੰ ਖਾਦਾਂ ਅਤੇ ਦਵਾਈਆਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂ ਕਰਵਾਇਆ।
agricuture programmeਇਸ ਤੋਂ ਪਹਿਲਾਂ ਡਾ. ਅਮਨਦੀਪ ਕੌਰ ਏ.ਡੀ.ਓ ਸੰਗਰੂਰ ਵੱਲੋਂ ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਗਰੇਵਾਲ ਨੇ ਦੱਸਿਆ ਕਿ 16 ਜੂਨ ਨੂੰ ਜੀ.ਪੀ.ਐਫ਼ ਧਰਮਸ਼ਾਲਾ ਲਹਿਰਾ ਅਤੇ 20 ਜੂਨ ਨੂੰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਜੈਵਿਕ ਖੇਤੀ ਅਤੇ ਪਾਣੀ ਦੀ ਬੱਚਤ ਬਾਰੇ ਸੈਮੀਨਾਰ ਕਰਵਾਏ ਜਾਣਗੇ, ਤਾਂ ਕਿਸਾਨਾਂ ਨੂੰ ਜੈਵਿਕ ਖੇਤੀ ਵੱਲ ਪ੍ਰੇਰਿਤ ਕੀਤਾ ਜਾ ਸਕੇ।
farmerਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸਾਲ 2018 ਵਿਚ ਸਾਉਣੀ ਦੀਆਂ ਫਸਲਾਂ ਦੀ ਵਧੇਰੇ ਕਾਸ਼ਤ ਅਤੇ ਗੁਣਵੱਤਾ ਦੇ ਪੱਧਰ ਨੂੰ ਹੋਰ ਸੁਧਾਰਨ ਲਈ ਜ਼ਿਲ੍ਹਾ ਪੱਧਰ ਤੇ ਕਿਸਾਨ ਸਿਖਲਾਈ ਕੈਂਪਾਂ ਅਤੇ ਸੈਮੀਨਾਰਾਂ ਦਾ ਪ੍ਰਬੰਧ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਖੇਤੀ ਦੀਆਂ ਨਵੀਨਤਮ ਤਕਨੀਕਾਂ ਅਤੇ ਫਸਲਾਂ ਦੇ ਬਿਮਾਰੀਆਂ ਤੋਂ ਬਚਾਅ ਲਈ ਇਹ ਕੈਂਪ ਜ਼ਿਲ੍ਹਾ ਪੱਧਰ ਤੇ ਸੂਬੇ ਭਰ ਵਿਚ ਲਗਾਏ ਜਾਣਗੇ।
farmਬੁਲਾਰੇ ਨੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਲਗਾ ਏ ਜਾ ਰਹੇ ਇਨਾਂ ਕੈਂਪਾਂ ਵਿਚ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਯੂਨੀਵਰਸਿਟੀਆਂ ਤੇ ਹੋਰ ਖੇਤੀ ਸੰਸਥਾਵਾਂ ਦੇ ਮਾਹਿਰਾਂ ਵੱਲੋਂ ਇਨ੍ਹਾਂ ਕਿਸਾਨ ਮੇਲਿਆਂ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਵਧੇਰੇ ਕਾਸ਼ਤ ਅਤੇ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਘੱਟ ਖ਼ਰਚੇ ਨਾਲ ਵਧੇਰੇ ਕਾਸ਼ਤ ਲੈਣ ਵਾਲੀਆਂ ਆਧੁਨਿਕ ਤਕਨੀਕਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।