20 ਪਸ਼ੂਆਂ ਤੱਕ ਦੇ ਕਿਸਾਨਾਂ ਨੂੰ ਡੇਅਰੀ ਫਾਰਮ ਲਈ ਮਿਲੇਗੀ ਸਬਸਿਡੀ
Published : Jun 11, 2019, 4:37 pm IST
Updated : Jun 11, 2019, 4:51 pm IST
SHARE ARTICLE
Dairy Farm
Dairy Farm

ਡੇਅਰੀ ਫਾਰਮਿੰਗ ਦੇ ਖੇਤਰ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ...

ਚੰਡੀਗੜ੍ਹ: ਡੇਅਰੀ ਫਾਰਮਿੰਗ ਦੇ ਖੇਤਰ ਨੂੰ ਮਜ਼ਬੂਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਹੁਣ 10 ਪਸ਼ੂਆਂ ਦੀ ਖਰੀਦ ਲਈ ਮਿਲਣ ਵਾਲੀ ਸਬਸਿਡੀ ਨੂੰ ਵਧਾ ਕੇ 20 ਦੁਧਾਰੂ ਪਸ਼ੂਆਂ ਤੱਕ ਦੇ ਫਾਰਮ ਸਥਾਪਿਤ ਕਰਨ ਲਈ ਸਬਸਿਡੀ ਮੁਹੱਈਆ ਕਰਵਾਏਗੀ। ਜਿਸ ਲਈ ਪੰਜਾਬ ਸਰਕਾਰ ਵੱਲੋਂ 20 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ। ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੇ ਧੰਦੇ ਪ੍ਰਤੀ ਉਤਸ਼ਾਹਿਤ ਕਰਨ ਲਈ ਦੁਧਾਰੂ ਪਸ਼ੂਆਂ ਦੀ ਖਰੀਦ ਲਈ ਮਿਲਣ ਵਾਸੀ ਸਬਸਿਡੀ ਨੂੰ 10 ਪਸ਼ੂਆਂ ਤੋਂ ਵਧਾ ਕੇ 20 ਕਰ ਦਿੱਤਾ ਗਿਆ ਹੈ।

Dairy Farm Dairy Farm

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜਨਰਲ ਕੈਟਾਗਿਰੀ ਨੂੰ 25% ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33% ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਸ਼ੂ ਪਾਲਕਾਂ ਦੀ ਕਾਫ਼ੀ ਲੰਮੇ ਸਮੇਂ ਦੀ ਮੰਗ ਨੂੰ ਪਾਰ ਕਰ ਦਿੱਤਾ ਹੈ। ਜਿਸ ਨਾਲ ਹੁਣ ਡੇਅਰੀ ਫਾਰਮਿੰਗ ‘ਤੇ ਹੋਣ ਵਾਲੀ ਲਾਗਤ ਵੀ ਘਟੇਗੀ। ਡੇਅਰੀ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਡੇਅਰੀ ਫਾਰਮਿੰਗ ਦਾ ਧੰਦਾ ਅਪਣਾ ਕੇ ਕਿਸਾਨ ਆਪਣੇ ਰੋਜ਼ਾਨਾ ਦੀ ਘਰੇਲੂ ਜ਼ਰੂਰਤਾਂ ਪੂਰੀਆਂ ਕਰ ਸਕਦੇ ਹਨ ਜਦਕਿ ਇਸ ਦੇ ਮੁਕਾਬਲੇ ਰਵਾਇਤੀ ਫ਼ਸਲਾਂ ਤੋਂ ਆਮਦਨ ਛਿਮਾਹੀ ਬਾਅਦ ਆਉਂਦੀ ਹੈ।

Dairy Farm Dairy Farm

ਉਨ੍ਹਾਂ ਇਹ ਵੀ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵਿਦੇਸ਼ਾਂ ਤੋਂ ਉੱਤਮ ਨਸਲ ਦਾ ਸੈਕਸਨ ਸੀਮਨ ਵੀ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਵੱਛੀਆਂ ਹੀ ਪੈਦਾ ਹੋਣਗੀਆਂ ਤੇ ਆਵਾਰਾ ਪਸ਼ੂਆਂ ਦੀ ਮੁਸੀਬਤ ਤੋਂ ਛੁਟਕਾਰਾ ਵੀ ਪਾਇਆ ਜਾ ਸਕੇਗਾ ਅਤੇ ਨਾਲ ਹੀ ਡੇਅਰੀ ਫਾਰਮਿੰਗ ਦੇ ਧੰਦੇ ਵਿਚ ਦੁੱਧ ਦੀ ਪੈਦਾਵਾਰ ਨੂੰ ਵੀ ਆਸਾਨੀ ਨਾਲ ਵਧਾਇਆ ਜਾ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement