ਅਮਰੀਕਾ ਦੀ ਯੂਨੀਵਰਸਿਟੀ ਨੇ ਪੰਜਾਬ ਵਿਚ ਖੇਤੀ ਦੇ ਸਹਾਇਕ ਧੰਦਿਆਂ ਲਈ ਨਵੀਨਤਮ ਤਕਨਾਲੌਜੀ ਅਤੇ ਦਵਾਈ ਵਿਕਸਿਤ ਕਰਨ ਦੀ ਇੱਛਾ ਜਤਾਈ
Published : Aug 11, 2022, 8:12 pm IST
Updated : Aug 11, 2022, 8:12 pm IST
SHARE ARTICLE
OKLAHOMA STATE UNIVERSITY DELEGATION CALLS ON ANIMAL HUSBANDRY, FISHERIES & DAIRY DEVELOPMENT MINISTER
OKLAHOMA STATE UNIVERSITY DELEGATION CALLS ON ANIMAL HUSBANDRY, FISHERIES & DAIRY DEVELOPMENT MINISTER

ਓਕਲਾਹੋਮਾ ਸਟੇਟ ਯੂਨੀਵਰਸਿਟੀ ਦੇ ਵਫ਼ਦ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨਾਲ ਮੁਲਾਕਾਤ

 

ਚੰਡੀਗੜ੍ਹ: ਪੰਜਾਬ ਵਿੱਚ ਖੇਤੀ ਦੇ ਸਹਾਇਕ ਧੰਦਿਆਂ ਵਿੱਚ ਅਥਾਹ ਸੰਭਾਵਨਾਵਾਂ ਦੇ ਸਨਮੁਖ ਅਮਰੀਕਾ ਦੀ ਓਕਲਾਹੋਮਾ ਸਟੇਟ ਯੂਨੀਵਰਸਿਟੀ ਦੇ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਪਸ਼ੂ ਪਾਲਣ ਦੇ ਖੇਤਰ ਵਿੱਚ ਨਵੀਨਤਮ ਦਵਾਈ ਤੇ ਤਕਨਾਲੌਜੀ ਵਿਕਸਿਤ ਕਰਨ ਸਣੇ ਹੋਰਨਾਂ ਕਈ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

OKLAHOMA STATE UNIVERSITY DELEGATION CALLS ON ANIMAL HUSBANDRY, FISHERIES & DAIRY DEVELOPMENT MINISTEROKLAHOMA STATE UNIVERSITY DELEGATION CALLS ON ANIMAL HUSBANDRY, FISHERIES & DAIRY DEVELOPMENT MINISTER

ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਯੂਨੀਵਰਸਿਟੀ ਦੇ ਵੈਟਰਨਰੀ ਮੈਡੀਸਨ ਕਾਲਜ ਦੇ ਖੋਜ ਤੇ ਗ੍ਰੈਜੂਏਟ ਸਿੱਖਿਆ ਦੇ ਸੀਨੀਅਰ ਐਸੋਸੀਏਟ ਡੀਨ ਡਾ. ਜੈਰੀ ਆਰ. ਮਲਾਯਰ ਅਤੇ ਇੰਟਰੈਕਟ ਇੰਸਟੀਚਿਊਟ ਦੇ ਪ੍ਰੋਫੈਸਰ ਤੇ ਐਂਡੋਏਡ ਚੇਅਰ ਡਾਇਰੈਕਟਰ ਅਸ਼ੀਸ਼ ਰੰਜਨ ਦੇ ਵਫ਼ਦ ਨੇ ਦੱਸਿਆ ਕਿ ਖੇਤੀ ਦੇ ਸਹਾਇਕ ਕਿੱਤਿਆਂ ਦੇ ਖੇਤਰ ਵਿੱਚ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ। ਇਸ ਲਈ ਯੂਨੀਵਰਸਿਟੀ ਪੰਜਾਬ ਵਿੱਚ ਪਸ਼ੂਆਂ ਦੀਆਂ ਬੀਮਾਰੀਆਂ ਅਤੇ ਪਸ਼ੂਆਂ ਤੋਂ ਲੋਕਾਂ 'ਚ ਪਹੁੰਚਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਨਵੀ ਦਵਾਈ ਤੇ ਨਵੀਨਤਮ ਤਕਨਾਲੌਜੀ ਵਿਕਸਿਤ ਕਰਨ ਵਿੱਚ ਸੂਬੇ ਦੀ ਮਦਦ ਕਰਨ ਨੂੰ ਤਿਆਰ ਹੈ।

Laljit Singh BhullarLaljit Singh Bhullar

ਉਨ੍ਹਾਂ ਕਿਹਾ ਇਸ ਤੋਂ ਇਲਾਵਾ ਵੈਟਰਨਰੀ ਅਫ਼ਸਰਾਂ ਲਈ ਪਸ਼ੂ ਧਨ ਦੇ ਇਲਾਜ, ਸਰਜਰੀ, ਡਾਇਗਨੌਸਟਿਕ ਸੈਂਟਰ, ਨਿਗਰਾਨੀ, ਡਾਟਾ ਕੁਲੈਕਸ਼ਨ ਆਦਿ ਵਿਸ਼ਿਆਂ ਬਾਰੇ ਟ੍ਰੇਨਿੰਗ ਪ੍ਰੋਗਰਾਮ ਤੇ ਵਿਦਿਆਰਥੀਆਂ ਲਈ ਐਕਸਚੇਂਜ ਪ੍ਰੋਗਰਾਮ ਉਲੀਕਣ ਦੀ ਇੱਛਾ ਰੱਖਦੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀ ਦੇ ਅਨਿੱਖੜਵੇਂ ਅੰਗ ਪਸ਼ੂ ਪਾਲਣ ਤੇ ਹੋਰ ਸਹਾਇਕ ਕਿੱਤਿਆਂ ਵਿੱਚ ਮੁਨਾਫ਼ਾ ਵਧਾ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਹਰ ਉਸ ਪੱਖ ਵੱਲ ਧਿਆਨ ਦੇਵੇਗੀ, ਜਿਥੋਂ ਤਰੱਕੀ ਦੀਆਂ ਸੰਭਾਵਨਾਵਾਂ ਦਿਖਾਈ ਦੇਣ ਅਤੇ ਕਿਸਾਨਾਂ ਤੇ ਪਸ਼ੂ ਪਾਲਕਾਂ ਦੀ ਆਮਦਨ ਵੱਧ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਓਕਲਾਹੋਮਾ ਸਟੇਟ ਯੂਨੀਵਰਸਿਟੀ ਦੀ ਤਜਵੀਜ਼ ਬਾਰੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਇਸ ਖੇਤਰ ਵਿੱਚ ਨਵੇਂ ਦਿਸਹੱਦੇ ਸਥਾਪਤ ਕਰਨਗੇ। ਦੱਸ ਦੇਈਏ ਕਿ 7 ਤੋਂ 12 ਅਗਸਤ ਤੱਕ ਭਾਰਤ ਦੇ ਦੌਰੇ 'ਤੇ ਆਏ ਵਫ਼ਦ ਨੇ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਆਪਣੀਆਂ ਨਵੀਨਤਮ ਸੇਵਾਵਾਂ ਦੇਣ ਅਤੇ ਤਕਨਾਲੌਜੀ ਵਿਕਸਿਤ ਕਰਨ ਵੱਲ ਤਵੱਜੋ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement