ਮੂੰਗੀ ਦੀ ਕਾਸ਼ਤ ਬਾਰੇ ਜਾਣਕਾਰੀ 
Published : Oct 11, 2018, 1:34 pm IST
Updated : Oct 11, 2018, 4:05 pm IST
SHARE ARTICLE
Moong dal
Moong dal

ਪੰਜਾਬ ਵਿਚ 2013-2014 ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 4.6 ਹਜ਼ਾਰ ਹੈਕਟੇਅਰ ਭੂਮੀ ਵਿਚ ਕੀਤੀ ਗਈ ਤੇ ਇਸ ਦੀ ਕੁੱਲ ਉਪਜ 3.8 ਹਜ਼ਾਰ ਟਨ ਹੋਈ। ਇਸ ਦਾ ਔਸਤ ਝਾੜ 818 ...

(ਭਾਸ਼ਾ):-ਪੰਜਾਬ ਵਿਚ 2013-2014 ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 4.6 ਹਜ਼ਾਰ ਹੈਕਟੇਅਰ ਭੂਮੀ ਵਿਚ ਕੀਤੀ ਗਈ ਤੇ ਇਸ ਦੀ ਕੁੱਲ ਉਪਜ 3.8 ਹਜ਼ਾਰ ਟਨ ਹੋਈ। ਇਸ ਦਾ ਔਸਤ ਝਾੜ 818 ਕਿਲੋ ਪ੍ਰਤੀ ਹੈਕਟੇਅਰ (327 ਕਿਲੋ ਪ੍ਰਤੀ ਏਕੜ) ਰਿਹਾ। ਜਲਵਾਯੂ - ਇਸ ਫ਼ਸਲ ਲਈ ਗਰਮ ਜਲਵਾਯੂ ਦੀ ਲੋੜ ਹੈ। ਇਹ ਫ਼ਸਲ ਹੋਰ ਦਾਲਾਂ ਨਾਲੋਂ ਵਧੇਰੇ ਗਰਮੀ ਅਤੇ ਖੁਸ਼ਕੀ ਸਹਾਰ ਸਕਦੀ ਹੈ। ਗਰਮੀ ਦੀ ਰੁੱਤ ਵਿੱਚ ਬੀਜਣ ਲਈ ਵੀ ਇਹ ਫ਼ਸਲ ਢੁਕਵੀਂ ਹੈ। ਜ਼ਮੀਨ- ਮੂੰਗੀ ਦੀ ਕਾਸ਼ਤ ਲਈ ਚੰਗੇ ਜਲ ਨਿਕਾਸ ਵਾਲੀ ਭਲ ਤੋਂ ਰੇਤਲੀ ਭਲ ਵਾਲੀ ਜ਼ਮੀਨ ਚੰਗੀ ਹੁੰਦੀ ਹੈ।

moongmoong dal

ਕਲਰਾਠੀ ਜਾਂ ਸੇਮ ਵਾਲੀ ਜ਼ਮੀਨ ਮੂੰਗੀ ਲਈ ਢੁਕਵੀਂ ਨਹੀਂ। ਫ਼ਸਲ ਚੱਕਰ- ਮੂੰਗੀ-ਰਾਇਆ/ਕਣਕ, ਗਰਮੀ ਰੁੱਤ ਦੀ ਮੂੰਗੀ--ਸਾਉਣੀ ਰੁੱਤ ਦੀ ਮੂੰਗੀ-ਰਾਇਆ/ਕਣਕ। ਉੱਨਤ ਕਿਸਮਾਂ- ਪੀ ਏ ਯੂ 911 (2007) ਇਸ ਕਿਸਮ ਦੇ ਬੂਟੇ ਸਿੱਧੇ, ਗੁੰਦਵੇਂ, ਸਥਿਰ ਵਾਧੇ ਵਾਲੇ ਅਤੇ ਦਰਮਿਆਨੀ ਉੱਚਾਈ (ਤਕਰੀਬਨ 70 ਸੈਂਟੀਮੀਟਰ) ਦੇ ਹੁੰਦੇ ਹਨ। ਫ਼ਲੀਆਂ ਭਰਪੂਰ ਲੱਗਦੀਆਂ ਹਨ ਅਤੇ ਹਰੇਕ ਫ਼ਲੀ ਵਿਚ 9-11 ਦਾਣੇ ਹੁੰਦੇ ਹਨ। ਇਹ ਮੂੰਗੀ ਦੇ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਦੇ ਕਾਫ਼ੀ ਸਮਰੱਥ ਹੈ। ਇਹ ਕਿਸਮ ਪੱਕਣ ਵਾਸਤੇ ਤਕਰੀਬਨ 75 ਦਿਨ ਲੈਂਦੀ ਹੈ।

green gramgreen gram

ਇਸ ਦੇ ਦਾਣੇ ਦਰਮਿਆਨੇ ਮੋਟੇ ਅਤੇ ਹਰੇ ਚਮਕਦਾਰ ਹੁੰਦੇ ਹਨ ਜੋ ਖਾਣ ਵਿੱਚ ਸੁਆਦੀ ਬਣਦੇ ਹਨ। ਇਸ ਕਿਸਮ ਦਾ ਔਸਤ ਝਾੜ 4.9 ਕੁਇੰਟਲ ਪ੍ਰਤੀ ਏਕੜ ਹੈ। ਐਮ ਐਲ 818 (2003): ਇਸ ਦੇ ਬੂਟੇ ਖੜ੍ਹਵੇਂ, ਸਥਿਰ ਅਤੇ ਦਰਮਿਆਨੇ (75 ਸੈਂਟੀਮੀਟਰ) ਕੱਦ ਦੇ ਹੁੰਦੇ ਹਨ। ਫ਼ਲੀਆਂ ਗੁੱਛਿਆਂ ਵਿਚ ਭਰਪੂਰ ਲੱਗਦੀਆਂ ਹਨ ਅਤੇ ਹਰ ਇਕ ਫ਼ਲੀ ਵਿਚ ਤਕਰੀਬਨ 10-11 ਦਾਣੇ ਪੈਂਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਅਤੇ ਧੱਬਿਆਂ ਦੇ ਰੋਗ ਦਾ ਮੁਕਾਬਲਾ ਕਰਨ ਦੀ ਸਮਰੱਥਾ ਰੱਖਦੀ ਹੈ। ਇਹ ਕਿਸਮ ਚਿੱਟੀ ਮੱਖੀ ਦਾ ਵੀ ਚੰਗੀ ਤਰ੍ਹਾਂ ਮੁਕਾਬਲਾ ਕਰ ਸਕਦੀ ਹੈ।

moong dal cultivationmoong dal cultivation

ਇਹ ਕਿਸਮ 80 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦੇ ਦਾਣੇ ਮੋਟੇ, ਹਰੇ ਰੰਗ ਦੇ ਚਮਕੀਲੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤ ਝਾੜ 4.9 ਕੁਇੰਟਲ ਪ੍ਰਤੀ ਏਕੜ ਹੈ। ਐਮ ਐਲ 613 (1995): ਇਸ ਦੇ ਪੌਦੇ ਸਿੱਧੇ, ਸਥਿਰ ਅਤੇ ਦਰਮਿਆਨੀ ਉਚਾਈ ਵਾਲੇ (85 ਸੈਂਟੀਮੀਟਰ) ਹੁੰਦੇ ਹਨ। ਇਸ ਨੂੰ ਭਰਪੂਰ ਫ਼ਲੀਆਂ ਗੁੱਛਿਆਂ ਵਿਚ ਲੱਗਦੀਆਂ ਹਨ ਅਤੇ ਹਰ ਫ਼ਲੀ ਵਿਚ ਤਕਰੀਬਨ 11-12 ਦਾਣੇ ਹੁੰਦੇ ਹਨ।

ਇਸ ਕਿਸਮ ਵਿਚ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਦੀ ਸਮਰੱਥਾ ਹੈ। ਇਸ ਵਿਚ ਚਿੱਟੀ ਮੱਖੀ ਅਤੇ ਤੇਲੇ ਦਾ ਟਾਕਰਾ ਕਰਨ ਦੀ ਵੀ ਸਮਰੱਥਾ ਹੈ। ਇਹ ਕਿਸਮ ਤਕਰੀਬਨ 85 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦੇ ਦਾਣੇ ਹਰੇ ਰੰਗ ਦੇ ਮੋਟੇ ਹੁੰਦੇ ਹਨ, ਜੋ ਕਿ ਬਹੁਤ ਫੁੱਲਦੇ ਹਨ ਅਤੇ ਦਾਲ ਬਹੁਤ ਸੁਆਦ ਬਣਦੀ ਹੈ। ਇਸ ਦਾ ਔਸਤ ਝਾੜ 4.3 ਕੁਇੰਟਲ ਪ੍ਰਤੀ ਏਕੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement