ਮਾਨਵਾਲਾ ਅਤੇ ਧੰਦੀਵਾਲ ਵਿਖੇ ਪਰਾਲੀ ਦੀ ਸੰਭਾਲ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ
Published : Nov 11, 2020, 5:00 pm IST
Updated : Nov 11, 2020, 5:00 pm IST
SHARE ARTICLE
farmer
farmer

ਕਿਸਾਨਾਂ ਨੂੰ ਕਣਕ ਦੀ ਕਾਸ਼ਤ ਦੀਆਂ ਸੁਧਰੀਆਂ ਤਕਨੀਕਾਂ, ਨਵੀਆਂ ਕਿਸਮਾਂ ਅਤੇ ਬੀਜਾਂ ਬਾਰੇ ਜਾਣਕਾਰੀ ਦਿੱਤੀ

ਸੰਗਰੂਰ : ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਖੇਤ ਵਿੱਚ ਹੀ ਜ਼ਜ਼ਬ ਕਰਨ ਦੀ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਰਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਖੇਤ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵਲੋਂ ਇਨ-ਸਿਟੂ ਪਰਾਲੀ ਪ੍ਰਬੰਧਨ ਸਕੀਮ ਅਧੀਨ ਧੂਰੀ ਬਲਾਕ ਦੇ ਪਿੰਡ ਮਾਨਵਾਲਾ ਅਤੇ ਧੰਦੀਵਾਲ ਵਿਖੇ ਝੋਨੇ ਦੀ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਬਾਰੇ ਸਿਖਲਾਈ ਕੋਰਸ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ।

farmerfarmerਇਨਾਂ ਪ੍ਰੋਗਰਾਮਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕਰਕੇ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕਿ੍ਰਸ਼ੀ ਵਿਗਿਆਨ ਕੇਂਦਰ, ਖੇੜੀ ਅਤੇ ਡਾ. ਬੂਟਾ ਸਿੰਘ ਰੋਮਾਣਾ, ਮੁਖੀ, ਖੇਤ ਸਲਾਹਕਾਰ ਕੇਂਦਰ, ਸੰਗਰੂਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁੱਚਜੇ ਨਿਪਟਾਰੇ ਲਈ ਪੀ.ਏ.ਯੂ ਵਲੋਂ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਚੌਪਰ, ਉਲਟਾਵੇਂ ਹਲ ਅਤੇ ਕਟਰ-ਕਮ-ਸਪਰੈਡਰ, ਆਦਿ ਖੇਤੀ ਮਸ਼ੀਨਾਂ ਦੀ ਸਿਫਾਰਸ਼ ਕੀਤੀ ਗਈ ਹੈ

PICPIC
ਜਿਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਸੌਖੇ ਤਰੀਕੇ ਨਾਲ ਖੇਤ ਵਿੱਚ ਹੀ ਸੰਭਾਲਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਇਸ ਵਿਚਲੇ ਖੁਰਾਕੀ ਤੱਤ ਜ਼ਮੀਨ ਵਿੱਚ ਮਿਲ ਜਾਂਦੇ ਹਨ। ਜਿਸ ਨਾਲ ਖੇਤ ਵਿੱਚ ਮੱਲੜ ਦੀ ਮਾਤਰਾ ਵਧਦੀ ਹੈ ਅਤੇ ਜ਼ਮੀਨ ਦੀ ਜੈਵਿਕ ਸਿਹਤ ਵਿੱਚ ਸੁਧਾਰ ਆਉਂਦਾ ਹੈ। ਉਨਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਨਹੀਂ ਹੁੰਦਾ ਅਤੇ ਖੇਤ ਵਿੱਚ ਮਿੱਤਰ-ਕੀੜੇ ਅਤੇ ਸੂਖਮ ਜੀਵਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ। ਪਰਾਲੀ ਦੀ ਸੰਭਾਲ ਦੇ ਨਾਲ-ਨਾਲ ਕਿਸਾਨਾਂ ਨੂੰ ਕਣਕ ਦੀ ਕਾਸ਼ਤ ਦੀਆਂ ਸੁਧਰੀਆਂ ਤਕਨੀਕਾਂ, ਨਵੀਆਂ ਕਿਸਮਾਂ ਅਤੇ ਬੀਜਾਂ ਬਾਰੇ ਵੀ ਦੱਸਿਆ ਗਿਆ। ਸਿਊਂਕ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਬੀਜ ਦੀ ਸੋਧ ਕਰਨ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement