ਬੁਢਲਾਡਾ ਦਾ ਕਿਸਾਨ ਰਮਨਦੀਪ ਸਿੰਘ ਤਿੰਨ ਸਾਲ ਤੋਂ ਬਿਨਾਂ ਪਰਾਲੀ ਸਾੜੇ ਕਰ ਰਿਹੈ ਕਣਕ ਦੀ ਸਿੱਧੀ ਬਿਜਾਈ
Published : Nov 11, 2024, 9:18 am IST
Updated : Nov 11, 2024, 9:18 am IST
SHARE ARTICLE
Budhlada farmer Ramandeep Singh has been doing direct sowing of wheat without burning stubble for three years
Budhlada farmer Ramandeep Singh has been doing direct sowing of wheat without burning stubble for three years

ਡੀ.ਸੀ. ਤੇ ਐਸ.ਐਸ.ਪੀ. ਨੇ ਕਿਸਾਨ ਦੀ ਕੀਤੀ ਹੌਂਸਲਾ ਅਫ਼ਜਾਈ

Budhlada farmer Ramandeep Singh News: ਬੁਢਲਾਡਾ ਦਾ ਵਸਨੀਕ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਧਾਲੀਵਾਲ ਪਿਛਲੇ ਤਿੰਨ ਸਾਲ ਤੋਂ ਅਪਣੀ 30 ਕਿੱਲੇ ਜ਼ਮੀਨ ਵਿਚ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰ ਰਿਹੈ ਅਤੇ ਹੋਰਨਾ ਕਿਸਾਨਾਂ ਪ੍ਰੇਰਨਾਸ੍ਰੋਤ ਬਣਿਆ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਸਾਨ ਰਮਨਦੀਪ ਦੇ ਖੇਤ ਪਹੁੰਚ ਕੇ ਉਸ ਦੀ ਹੌਂਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੂਜੇ ਕਿਸਾਨ ਵੀ ਅਜਿਹੇ ਕਿਸਾਨਾਂ ਤੋਂ ਸੇਧ ਲੈ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਮਸ਼ੀਨਰੀ ਦੀ ਵਰਤੋਂ ਰਾਹੀਂ ਮਿੱਟੀ ਵਿਚ ਰਲਾਉਣ। ਉਨ੍ਹਾਂ ਦਸਿਆ ਕਿ ਜ਼ਿਲੇ੍ਹ ਅੰਦਰ 8 ਹਜ਼ਾਰ ਤੋਂ ਵਧੇਰੇ ਮਸ਼ੀਨਰੀ ਪਰਾਲੀ ਪ੍ਰਬੰਧਨ ਲਈ ਉਪਲੱਬਧ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨ ਇਨ ਸੀਟੂ ਅਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਕਰ ਸਕਦੇ ਹਨ ਜਿਸ ਦੇ ਲਈ ਜ਼ਿਲ੍ਹੇ ਅੰਦਰ 115 ਬੇਲਰ ਅਤੇ 03 ਹਜ਼ਾਰ ਦੇ ਕਰੀਬ ਸੁਪਰ ਸੀਡਰ ਉਪਲੱਬਧ ਹਨ।

ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਕਿਸਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਕਾਨੂੰਨ ਦੀ ਉਲੰਘਣਾ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਵਿਚ ਜਿਸ ਵੀ ਕਿਸਾਨ ਨੂੰ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਨੇੜਲੇ ਦਫ਼ਤਰ ਜਾਂ ਐਸ.ਡੀ.ਐਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੁਦਰਤ ਦੀ ਸਾਂਭ ਸੰਭਾਲ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਨਾਲ ਹੀ ਝੋਨੇ ਦੀ ਫ਼ਸਲ ਤੋਂ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਨੂੰ ਤਰਜੀਹ ਦੇਣ ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇ ਅਤੇ ਧਰਤੀ ਹੇਠਲਾ ਪਾਣੀ ਤੇ ਵਾਤਾਵਰਣ ਦੀ ਬਚਾਅ ਹੋ ਸਕੇ।
ਫੋਟੋ ਕੈਪਸ਼ਨ-ਕਿਸਾਨ ਨਾਲ ਗੱਲਬਾਤ ਕਰਦੇ ਹੋਏ ਡੀਸੀ ਕੁਲਵੰਤ ਸਿੰਘ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement