
ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਦਾ ਲਾਹਾ ਲੈਣ ਦਾ ਸੱਦਾ
ਲੁਧਿਆਣਾ, (ਹਰੀਸ਼ ਸਹਿਗਲ)-ਪੰਜਾਬ ਸਰਕਾਰ ਵੱਲੋਂ ਸਾਲ 2018-19 ਦੌਰਾਨ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਉੱਪਰ ਮੁਹੱਈਆ ਕਰਵਾਉਣ ਲਈ ਯੋਜਨਾ ਉਲੀਕੀ ਗਈ ਹੈ।ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਾਏ ਸਾਂਭਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਅਪੀਲ ਕੀਤੀ ਗਈ ਹੈ।
Punjab Agricultureਉਹਨਾਂ ਵੱਲੋਂ ਇਨ-ਸੀਟੂ ਕਰਾਪ ਰੇਜੀਡਿਊ ਮੈਨੇਜਮੈਂਟ ਸਕੀਮ ਅਧੀਨ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀ ਮਸ਼ੀਨਰੀ ਦੀਆਂ ਦਰਖ਼ਾਸਤਾਂ ਸੰਬੰਧਤ ਬਲਾਕ ਖੇਤੀਬਾੜੀ ਅਫਸਰਾਂ ਪਾਸ ਜਮ੍ਹਾਂ ਕਰਵਾਉਣ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ ਗਿਆ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪੈਂਡੀ ਸਟਰਾਅ ਚੌਪਰ, ਮਲਚਰ, ਹੈਪੀਸੀਡਰ, ਸੁਪਰ ਸਟਰਾਅ ਮੈਨੇਜਮੈਂਟ ਸਿਸਟਮ, ਰਿਵਰਸੀਵਲ ਹਾਈਡਰੋਲਿਕ ਐਮ.ਬੀ.ਪਲਾਉ, ਰੋਟਰੀ ਸਲੈਸਰ,
Punjab Agricultureਸਰੱਬ ਮਾਸਟਰ ਆਦਿ ਮਸ਼ੀਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ ਉਪਲੱਬਧ ਕਰਵਾਈਆਂ ਜਾਣੀਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਵਿੱਚ ਸਹਿਕਾਰਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਮਸ਼ੀਨਰੀ ਬੈਂਕ ਫਾਰ ਕਸਟਮ ਹਾਈਰਿੰਗ ਬਣਾਏ ਜਾਣੇ ਹਨ, ਜਿਸ ਅਧੀਨ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ਸਰਕਾਰ ਵੱਲੋਂ ਦਿੱਤੀ ਜਾਣੀ ਹੈ।ਇਸ ਸਕੀਮ ਅਧੀਨ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਮਿਤੀ 15 ਜੂਨ, 2018 ਤੱਕ ਆਪਣੀਆਂ ਮੁਕੰਮਲ ਅਰਜੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਫ਼ਤਰਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ।