Punjab News: ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਪੰਜਾਬ 'ਚ 50 ਫ਼ੀ ਸਦੀ ਗਊਆਂ ਦਾ ਟੀਕਾਕਰਨ ਮੁਕੰਮਲ
Published : Mar 13, 2024, 5:10 pm IST
Updated : Mar 13, 2024, 5:10 pm IST
SHARE ARTICLE
50% cattle vaccinated against lumpy skin in Punjab
50% cattle vaccinated against lumpy skin in Punjab

837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ: ਗੁਰਮੀਤ ਸਿੰਘ ਖੁੱਡੀਆਂ

Punjab News: ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫ਼ੀ ਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ 'ਤੇ ਧੱਫੜ ਹੋ ਜਾਂਦੇ ਹਨ ਅਤੇ ਇਹ ਪਸ਼ੂਆਂ ਲਈ ਜਾਨਲੇਵਾ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਗਊਵੰਸ਼ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਗੋਟ ਪੌਕਸ ਵੈਕਸੀਨ ਤੀਜੀ ਵਾਰ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਗਊਵੰਸ਼ ਦੇ 100 ਫ਼ੀ ਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪ੍ਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀ ਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਤੋਂ ਬਚਾਅ ਲਈ ਪਸ਼ੂਆਂ ਦੇ ਟੀਕਾਕਰਨ ਵਾਸਤੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖ਼ਰੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਸਾਰੇ ਗਊਵੰਸ਼ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ।

(For more Punjabi news apart from 50% cattle vaccinated against lumpy skin in Punjab, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement