
ਪੰਜਾਬ ਵਿਚ 13 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 15037085 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ...
ਚੰਡੀਗੜ੍ਹ (ਸਸਸ) : ਪੰਜਾਬ ਵਿਚ 13 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 15037085 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 14944231 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 92854 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 5213499 ਟਨ, ਮਾਰਕਫੈੱਡ ਵਲੋਂ 3438989 ਟਨ ਅਤੇ ਪਨਸਪ ਵਲੋਂ 3103932 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1408622 ਟਨ ਅਤੇ 1553977 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 225212 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।