Rose Cultivation: ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਹੈ ਅਨੁਕੂਲ 
Published : Nov 14, 2023, 1:34 pm IST
Updated : Nov 14, 2023, 1:34 pm IST
SHARE ARTICLE
Rose Cultivation
Rose Cultivation

ਗੁਲਾਬ ਫੁੱਲਾਂ ਵਿਚੋਂ ਸੱਭ ਤੋਂ ਮਹੱਤਵਪੂਰਨ ਫੁੱਲ ਹੈ। ਇਹ ਲਗਭਗ ਹਰ ਤਰ੍ਹਾਂ ਦੇ ਮੌਕਿਆਂ ’ਤੇ ਵਰਤਿਆ ਜਾਂਦਾ ਹੈ।

Rose Cultivation: ਗੁਲਾਬ ਦੇ ਫੁੱਲ ਨੂੰ ਫੁੱਲਾਂ ਦਾ ਰਾਜਾ ਮੰਨਿਆ ਜਾਂਦਾ ਹੈ। ਗੁਲਾਬ ਫੁੱਲ ਹੋਣ ਦੇ ਨਾਲ-ਨਾਲ ਇਕ ਜੜੀ ਬੂਟੀ ਵੀ ਹੈ। ਗੁਲਾਬ ਦਾ ਇਨਸਾਨੀ ਜੀਵਨ ਵਿਚ ਇਕ ਖ਼ਾਸ ਮਹੱਤਵ ਹੈ। ਮਿੱਠੀ ਖ਼ੁਸ਼ਬੂ ਤੋਂ ਇਲਾਵਾ ਗੁਲਾਬ ਦਾ ਫੁੱਲ ਸਾਨੂੰ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਂਦਾ ਹੈ। ਗੁਲਾਬ ਜਲ, ਗੁਲਾਬ ਦੇ ਫੁੱਲ ਅਤੇ ਗੁਲਾਬ ਦੇ ਅਰਕ ਨਾਲ ਕਈ ਬੀਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ। ਗੁਲਾਬ ਫੁੱਲਾਂ ਵਿਚੋਂ ਸੱਭ ਤੋਂ ਮਹੱਤਵਪੂਰਨ ਫੁੱਲ ਹੈ। ਇਹ ਲਗਭਗ ਹਰ ਤਰ੍ਹਾਂ ਦੇ ਮੌਕਿਆਂ ’ਤੇ ਵਰਤਿਆ ਜਾਂਦਾ ਹੈ।

ਗੁਲਾਬ ਦੇ ਫੁੱਲ ਆਕਾਰ ਅਤੇ ਰੰਗਾਂ ਵਿਚ ਭਿੰਨ ਦਿਖਾਈ ਦਿੰਦੇ ਹਨ ਅਤੇ ਵੱਖ-ਵੱਖ ਰੰਗਾਂ (ਚਿੱਟੇ ਤੋਂ ਲਾਲ ਜਾਂ ਬਹੁਰੰਗੇ) ਵਿਚ ਪਾਏ ਜਾਂਦੇ ਹਨ। ਗੁਲਾਬ ਦਾ ਮੂਲ ਸਥਾਨ ਮੁੱਖ ਤੌਰ ’ਤੇ ਏਸ਼ੀਆ ਹੈ ਪਰ ਇਸ ਦੀਆਂ ਕੁੱਝ ਕਿਸਮਾਂ ਯੂਰਪ, ਅਮਰੀਕਾ ਅਤੇ ਅਫ਼ਰੀਕਾ ਦੀਆਂ ਵੀ ਹਨ। ਗੁਲਾਬ ਦੀਆਂ ਪੱਤੀਆਂ ਤੋਂ ਬਹੁਤ ਤਰ੍ਹਾਂ ਦੀਆਂ ਦਵਾਈਆਂ ਬਣਦੀਆਂ ਹਨ, ਜਿਨ੍ਹਾਂ ਦੀ ਵਰਤੋਂ ਤਣਾਅ ਜਾਂ ਚਮੜੀ ਦੇ ਰੋਗਾਂ ਦੂਰ ਕਰਨ ਲਈ ਕੀਤੀ ਜਾਂਦੀ ਹੈ।

Rose CultivationRose Cultivation

ਭਾਰਤ ਵਿਚ ਗੁਲਾਬ ਕਰਨਾਟਕਾ, ਤਾਮਿਲਨਾਡੂ, ਮਹਾਰਾਸ਼ਟਰ, ਬਿਹਾਰ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਗੁਜਰਾਤ, ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਿਚ ਉਗਾਇਆ ਜਾਂਦਾ ਹੈ। ਅੱਜ-ਕੱਲ ਗ੍ਰੀਨ ਹਾਊਸ ਵਾਲੀ ਖੇਤੀ ਜ਼ਿਆਦਾ ਮਸ਼ਹੂਰ ਹੋ ਰਹੀ ਹੈ ਅਤੇ ਗੁਲਾਬ ਦੀ ਖੇਤੀ ਗ੍ਰੀਨ ਹਾਊਸ ਦੁਆਰਾ ਕਰਨ ਨਾਲ ਇਸ ਦੇ ਫੁੱਲਾਂ ਦੀ ਕੁਆਲਿਟੀ ਖੁਲੇ ਖੇਤ ਵਿਚ ਕੀਤੀ ਖੇਤੀ ਤੋਂ ਵਧੀਆ ਹੁੰਦੀ ਹੈ। ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ।

ਵਧੀਆ ਵਿਕਾਸ ਲਈ ਮਿੱਟੀ ਦਾ 6 ਤੋਂ 7.5 ਹੋਣਾ ਚਾਹੀਦਾ ਹੈ। ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ। ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਉ ਅਤੇ ਬੇਲੋੜਾ ਪਾਣੀ ਕੱਢ ਦਿਉ। ਜ਼ਮੀਨ ਨੂੰ ਨਰਮ ਕਰਨ ਲਈ ਵਹਾਈ ਅਤੇ ਗੋਡੀ ਕਰੋ। ਬਿਜਾਈ ਤੋਂ 4-6 ਹਫ਼ਤੇ ਪਹਿਲਾਂ ਬੈੱਡ ਬਣਾਉ। ਬੈੱਡ ਬਣਾਉਣ ਸਮੇਂ ਮਿੱਟੀ ਵਿਚ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਪਾਉ।

ਬੈੱਡ ਇਕਸਾਰ ਬਣਾਉਣ ਲਈ ਉਨ੍ਹਾਂ ਨੂੰ ਪੱਧਰਾ ਕਰੋ ਅਤੇ ਬੈੱਡਾਂ ਉਤੇ ਬੀਜੇ ਗੁਲਾਬ ਟੋਇਆਂ ਵਿਚ ਬੀਜੇ ਗੁਲਾਬਾਂ ਨਾਲੋਂ ਵੱਧ ਮੁਨਾਫ਼ੇ ਵਾਲੇ ਹੁੰਦੇ ਹਨ। ਉਤਰੀ ਭਾਰਤ ਵਿਚ ਬਿਜਾਈ ਦਾ ਸਹੀ ਸਮਾਂ ਅੱਧ ਅਕਤੂਬਰ ਹੈ। ਬਿਜਾਈ ਤੋਂ ਬਾਅਦ ਪੌਦੇ ਨੂੰ ਛਾਂ ਦਿਉ ਅਤੇ ਜੇਕਰ ਬਹੁਤ ਜ਼ਿਆਦਾ ਧੁੱਪ ਹੋਵੇ ਤਾਂ ਪਾਣੀ ਦਾ ਛਿੜਕਾਅ ਕਰੋ। 
ਦੁਪਹਿਰ ਦੇ ਅੰਤਲੇ ਸਮੇਂ ਬੀਜਿਆ ਗਿਆ ਗੁਲਾਬ ਵਧੀਆ ਉਗਦਾ ਹੈ।

Rose CultivationRose Cultivation

ਬੈੱਡਾਂ ਉਤੇ 30 ਸੈ.ਮੀ. ਵਿਆਸ ਅਤੇ 30 ਸੈ.ਮੀ. ਡੂੰਘੇ ਟੋਏ ਪੁੱਟ ਕੇ 75 ਸੈ.ਮੀ. ਦੇ ਫਾਸਲੇ ’ਤੇ ਪੌਦਿਆਂ ਦੀ ਬਿਜਾਈ ਕਰੋ। ਦੋ ਪੌਦਿਆਂ ਵਿਚਕਾਰ ਫਾਸਲਾ ਗੁਲਾਬ ਦੀ ਕਿਸਮ ’ਤੇ ਨਿਰਭਰ ਕਰਦਾ ਹੈ। ਬੀਜ ਨੂੰ 2-3 ਸੈ.ਮੀ. ਡੂੰਘਾਈ ’ਤੇ ਬੀਜੋ। ਇਸ ਦੀ ਬਿਜਾਈ ਸਿੱਧੀ ਜਾਂ ਪਿਉਂਦ ਲਾ ਕੇ ਕੀਤੀ ਜਾਂਦੀ ਹੈ। ਗ੍ਰੀਨ-ਹਾਊਸ ਵਿਚ, ਗੁਲਾਬ ਕਤਾਰਾਂ ਵਿਚ ਬੀਜੇ ਜਾਂਦੇ ਹਨ ਅਤੇ ਪੌਦਿਆਂ ਦੀ ਘਣਤਾ 7-14 ਪੌਦੇ ਪ੍ਰਤੀ ਵਰਗ ਮੀਟਰ ਹੋਣੀ ਚਾਹੀਦੀ ਹੈ।

ਅੱਜ-ਕੱਲ ਗ੍ਰੀਨ ਹਾਊਸ ਵਾਲੀ ਖੇਤੀ ਜ਼ਿਆਦਾ ਮਸ਼ਹੂਰ ਹੋ ਰਹੀ ਹੈ ਅਤੇ ਗੁਲਾਬ ਦੀ ਖੇਤੀ ਗ੍ਰੀਨ ਹਾਊਸ ਦੁਆਰਾ ਕਰਨ ਨਾਲ ਇਸ ਦੇ ਫੁੱਲਾਂ ਦੀ ਕੁਆਲਿਟੀ ਖੁਲੇ ਖੇਤ ਵਿਚ ਕੀਤੀ ਖੇਤੀ ਤੋਂ ਵਧੀਆ ਹੁੰਦੀ ਹੈ। ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ। ਵਧੀਆ ਵਿਕਾਸ ਲਈ ਮਿੱਟੀ ਦਾ 6 ਤੋਂ 7.5 ਹੋਣਾ ਚਾਹੀਦਾ ਹੈ। ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ। ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਉ ਅਤੇ ਬੇਲੋੜਾ ਪਾਣੀ ਕੱਢ ਦਿਉ। ਜ਼ਮੀਨ ਨੂੰ ਨਰਮ ਕਰਨ ਲਈ ਵਹਾਈ ਅਤੇ ਗੋਡੀ ਕਰੋ। ਬਿਜਾਈ ਤੋਂ 4-6 ਹਫ਼ਤੇ ਪਹਿਲਾਂ ਬੈੱਡ ਬਣਾਉ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement