ਕਿਸਾਨ ਨੇ ਉਗਾਇਆ 51 ਕਿਲੋ ਦਾ ਕਟਹਲ, Guinness Book ਵਿਚ ਨਾਂਅ ਦਰਜ ਕਰਵਾਉਣ ਦੀ ਤਿਆਰੀ
Published : May 15, 2020, 12:55 pm IST
Updated : May 15, 2020, 12:55 pm IST
SHARE ARTICLE
Photo
Photo

ਕੇਰਲ ਦਾ ਇਕ ਕਿਸਾਨ ਅਪਣਾ ਨਾਂਅ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿਚ ਦਰਜ ਕਰਵਾਉਣ ਦੀ ਤਿਆਰੀ ਵਿਚ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਤੋਂ ਬਚਣ ਲਈ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਹੈ। ਇਸ ਦੌਰਾਨ ਕੇਰਲ ਦਾ ਇਕ ਕਿਸਾਨ ਅਪਣਾ ਨਾਂਅ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿਚ ਦਰਜ ਕਰਵਾਉਣ ਦੀ ਤਿਆਰੀ ਵਿਚ ਹੈ। ਦਰਅਸਲ ਕਿਸਾਨ ਪਰਿਵਾਰ ਨੇ ਇਕ ਭਾਰੀ ਕਟਹਲ ਉਗਾਇਆ ਹੈ।

PhotoPhoto

ਦਰਅਸਲ ਕੇਰਲ ਦੇ ਕੋਲਮ ਵਿਖੇ ਇਕ ਕਿਸਾਨ ਨੇ 50 ਕਿਲੋ ਤੋਂ ਜ਼ਿਆਦਾ ਅਤੇ ਇਕ ਮੀਟਰ ਲੰਬਾ ਕਟਹਲ ਉਗਾਇਆ ਹੈ। ਇਸ ਕਟਹਲ ਦਾ ਪੂਰਾ ਵਜ਼ਨ 51.4 ਕਿਲੋਗ੍ਰਾਮ ਹੈ। ਇਸ ਕਟਹਲ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਪੋਸਟ ਕੀਤੀਆਂ ਗਈਆਂ ਹਨ।

PhotoPhoto

ਪਰਿਵਾਰ ਦੇ ਇਕ ਮੈਂਬਰ ਨੇ ਦੱਸਿਆ ਕਿ ਇਸ ਕਟਹਲ ਦਾ ਵਜ਼ਨ 51.4 ਕਿਲੋਗ੍ਰਾਮ ਤੋਂ ਜ਼ਿਆਦਾ ਹੈ। ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਹੁਣ ਤੱਕ ਦੇ ਸਭ ਤੋਂ ਭਾਰੀ ਕਟਹਲ ਦਾ ਵਜ਼ਨ 42.72 ਕਿਲੋਗ੍ਰਾਮ ਹੈ, ਜੋ ਪੁਣੇ ਵਿਚ ਪਾਇਆ ਗਿਆ ਸੀ।

PhotoPhoto

ਇਸ ਲਈ ਉਹਨਾਂ ਨੇ ਗਿਨੀਜ਼ ਵਰਲਡ ਅਤੇ ਲਿਮਕਾ ਬੁੱਕ ਆਫ ਰਿਕਾਰਡਸ ਲਈ ਅਪਲਾਈ ਵੀ ਕਰ ਦਿੱਤਾ ਹੈ। ਕਟਹਲ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਹਨ ਕੋਈ ਹੈਰਾਨ ਰਹਿ ਗਿਆ ਹੈ। ਇਹ ਕਟਹਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

PhotoPhoto

ਲੋਕ ਇਹਨਾਂ ਤਸਵੀਰਾਂ ਨੂੰ ਸ਼ੇਅਰ ਕਰ ਰਹੇ ਹਨ ਅਤੇ ਤਰ੍ਹ-ਤਰ੍ਹਾਂ ਦੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇਸ ਤੋਂ ਇਲਾਵਾ ਕੁੱਝ ਲੋਕ ਉਹਨਾਂ ਦੇ ਪਰਿਵਾਰ ਨੂੰ ਗਿਨੀਜ਼ ਵਰਲਡ ਅਤੇ ਲਿਮਕਾ ਬੁੱਕ ਆਫ ਰਿਕਾਰਡਸ ਵਿਚ ਨਾਂਅ ਦਰਜ ਕਰਵਾਉਣ ਲਈ ਵਧਾਈਆਂ ਵੀ ਦੇ ਰਹੇ ਹਨ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement