ਪਸ਼ੂਪਾਲਣ ਸਹਾਇਤਾ ਲਈ ਦਿੱਤੇ ਜਾਣਗੇ 15 ਹਜ਼ਾਰ ਕਰੋੜ ਰੁਪਏ - ਵਿੱਤ ਮੰਤਰੀ
Published : May 15, 2020, 5:53 pm IST
Updated : May 15, 2020, 5:53 pm IST
SHARE ARTICLE
Photo
Photo

ਰਾਹਤ ਪੈਕੇਜ ਦੀ ਤੀਜੀ ਕਿਸ਼ਤ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਕਿਸਾਨਾ ਲਈ ਕੀਤੇ ਕਈ ਐਲਾਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ 20 ਲੱਖ ਕਰੋੜ ਦੇ ਰਾਹਤ ਪੈਕੇਜ ਦੇ ਐਲਾਨ ਤੋਂ ਬਾਅਦ ਵਿੱਤ ਮੰਤਰੀ ਹਰ ਰੋਜ਼ ਯੋਜਨਾਬੱਧ ਤਰੀਕੇ ਨਾਲ ਹਰ ਸੈਕਟਰ ਨੂੰ ਦਿੱਤੀਆਂ ਜਾਣ ਵਾਲੀਆਂ ਛੋਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਇਸ ਪੈਕੇਜ ਦੀ ਤੀਜੀ ਕਿਸ਼ਤ ਬਾਰੇ ਜਾਣਕਾਰੀ ਦਿੱਤੀ।

PhotoPhoto

ਪਹਿਲੀਆਂ ਦੋ ਕਿਸ਼ਤਾਂ ਵਿਚ ਐਮਐਸਐਮਈ ਸੈਕਟਰ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਐਲਾਨ ਕੀਤੇ ਗਏ। ਅਪਣੀ ਤੀਜੀ ਪ੍ਰੈਸ ਕਾਨਫਰੰਸ ਵਿਚ ਵਿੱਤ ਮੰਤਰੀ ਨੇ ਸ਼ੁੱਕਰਵਾਰ ਨੂੰ ਖੇਤੀਬਾੜੀ ਸੈਕਟਰ ਨਾਲ ਸਬੰਧਤ ਸਾਰੀਆਂ ਯੋਜਨਾਵਾਂ ਅਤੇ ਰਿਆਇਤਾਂ ਬਾਰੇ ਜਾਣਕਾਰੀ ਦਿੱਤੀ।

PhotoPhoto

ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਇਕ ਲੱਖ ਕਰੋੜ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਸਰਕਾਰ ਵੱਲੋਂ ਪਸ਼ੂਪਾਲਣ ਲਈ ਬੁਨਿਆਦੀ ਢਾਂਚਾ ਵਿਕਾਸ ਫੰਡ ਦਾ ਐਲਾਨ ਕੀਤਾ। ਇਸ ਦੇ ਤਹਿਤ ਡੇਅਰ ਪ੍ਰੋਸੈਸਿੰਗ ਅਤੇ ਪਸ਼ੂ ਖੁਰਾਕ ਨਾਲ ਸਬੰਧਤ ਸਹਾਇਤਾ ਲਈ 15 ਹਜ਼ਾਰ ਕਰੋੜ ਦੀ ਵਿਵਸਥਾ ਕੀਤੀ ਗਈ ਹੈ। 

PhotoPhoto

ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ 2020-2021 ਲਈ ਡੇਅਰੀ ਸਹਿਕਾਰੀ ਸਭਾਵਾਂ ਨੂੰ ਵਿਆਜ ਵਿਚ 2 ਫੀਸਦੀ ਸਲਾਨਾ ਛੋਟ ਦੀ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਉਹਨਾਂ ਦਾ ਅਨੁਮਾਨ ਹੈ ਕਿ ਇਸ ਯੋਜਨਾ ਜ਼ਰੀਏ 2 ਕਰੋੜ ਕਿਸਾਨਾਂ ਨੂੰ ਲਾਭ ਪਹੁੰਚੇਗਾ।

Milk productionPhoto

ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਲੌਕਡਾਊਨ ਦੌਰਾਨ ਦੁੱਧ ਦੀ ਮੰਗ ਵਿਚ 20 ਤੋਂ 25 ਫੀਸਦੀ ਦੀ ਕਮੀ ਆਈ ਹੈ। ਸਹਿਕਾਰੀ ਸਭਾਵਾਂ ਹਰ ਰੋਜ਼ 560 ਲੱਖ ਲੀਟਰ ਦੁੱਧ ਦਾ ਉਤਪਾਦਨ ਕਰ ਰਹੀਆਂ ਹਨ, ਪਰ ਰੋਜ਼ਾਨਾ ਵਿਕਰੀ ਸਿਰਫ 360 ਲੱਖ ਲੀਟਰ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement