Farming News: ਅੱਜ ਤੋਂ ਪੰਜਾਬ ’ਚ ਸ਼ੁਰੂ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ
Published : May 15, 2025, 6:53 am IST
Updated : May 15, 2025, 6:53 am IST
SHARE ARTICLE
Direct sowing of paddy will start in Punjab from today Farming News
Direct sowing of paddy will start in Punjab from today Farming News

ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਸਰਕਾਰ ਦੇਵੇਗੀ 1500 ਰੁਪਏ ਪ੍ਰਤੀ ਏਕੜ 

 

Direct sowing of paddy will start in Punjab from today Farming News : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਕਿਸਾਨ ਵੀਰਵਾਰ (15ਮਈ) ਤੋਂ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰ ਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ।

ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। ਦਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤਕ ਆਨਲਾਈਨ ਪੋਰਟਲ ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦਸਿਆ ਕਿ ਬਾਸਮਤੀ ਕਾਸ਼ਤਕਾਰ ਵੀ ਡੀ.ਐਸ.ਆਰ. ਤਕਨੀਕ ਅਪਣਾਉਣ ਅਤੇ ਇਸ ਸੀਜ਼ਨ ਤੋਂ ਪ੍ਰਤੀ ਏਕੜ 1500 ਰੁਪਏ ਦਾ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦਸਿਆ ਕਿ ਬਾਸਮਤੀ ਸਮੇਤ ਝੋਨੇ ਦੀ ਸਿੱਧੀ ਬਿਜਾਈ ਅਧੀਨ ਖੇਤਾਂ ਦੀ ਤਸਦੀਕ 1 ਜੁਲਾਈ ਤੋਂ 15 ਜੁਲਾਈ, 2025 ਤੱਕ ਕੀਤੀ ਜਾਵੇਗੀ।

ਸਿੱਧੀ ਬਿਜਾਈ ਨਾਲ 15-20 ਫ਼ੀ ਸਦੀ ਤਕ ਹੁੰਦੀ ਹੈ ਪਾਣੀ ਦੀ ਬੱਚਤ : ਖੁੱਡੀਆਂ 
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਲਾਭਾਂ ਨੂੰ ਉਜਾਗਰ ਕਰਦਿਆਂ  ਗੁਰਮੀਤ ਸਿੰਘ ਖੁੱਡੀਆਂ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਲਈ ਵਿਸ਼ੇਸ਼ ਉਪਲਬਧੀ ਦੱਸਦਿਆਂ ਕਿਹਾ ਕਿ ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈ, ਜਿਸ ਨਾਲ 15-20 ਫ਼ੀਸਦ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਣ-ਅਨੁਕੂਲ ਵਿਧੀ ਨੂੰ ਅਪਣਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।

(For more news apart from 'Direct sowing of paddy will start in Punjab from today news', stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement