ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ

By : GAGANDEEP

Published : Oct 15, 2023, 6:03 pm IST
Updated : Oct 15, 2023, 6:08 pm IST
SHARE ARTICLE
photo
photo

16 ਲੱਖ ਰੁਪਏ ਦੀ ਵੇਚੀ ਪਰਾਲੀ, ਹੋਰਨਾਂ ਲਈ ਮਿਸਾਲ ਬਣਿਆ ਕਿਸਾਨ ਗੁਰਪ੍ਰੀਤ ਸਿੰਘ

 

ਚੰਡੀਗੜ੍ਹ: ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ  ਬਣਾਇਆ। ਉਸ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ 'ਤੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਜਿਵੇਂ ਸਟਰਾਅ ਰੇਕ ਅਤੇ ਬੇਲਰ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਇਆ। ਇਹ ਅਗਾਂਹਵਧੂ ਕਿਸਾਨ 12ਵੀਂ ਪਾਸ ਹੈ ਅਤੇ ਉਹ 40 ਏਕੜ ਜ਼ਮੀਨ ‘ਤੇ ਖੇਤੀ ਕਰਦਾ ਹੈ ਜਿਸ ਵਿਚ 10 ਏਕੜ ਉਸਦੇ ਆਪਣੇ ਜਦੋਂਕਿ 30 ਏਕੜ ਠੇਕੇ ਉੱਤੇ ਹੈ। ਉਸ ਨੇ ਸੰਗਰੂਰ ਆਰ.ਐਨ.ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨਾਲ ਇਕਰਾਰਨਾਮਾ ਕਰਕੇ ਪਿਛਲੇ ਸਾਲ 12000 ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਕਰਕੇ ਲਗਭਗ 16 ਲੱਖ ਰੁਪਏ ਕਮਾਏ ਸਨ।

ਹੁਣ ਇਸ ਨੌਜਵਾਨ ਕਿਸਾਨ ਨੇ ਆਪਣੇ ਦੋਸਤ ਸੁਖਵਿੰਦਰ ਸਿੰਘ ਦੀ ਮਦਦ ਨਾਲ ਦੋ ਬੇਲਰ ਅਤੇ ਦੋ ਰੇਕਸ ਸਮੇਤ ਚਾਰ ਨਵੀਆਂ ਮਸ਼ੀਨਾਂ ਖਰੀਦੀਆਂ ਹਨ।
ਇਸ ਸਾਲ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਦੀ ਉਮੀਦ ਜ਼ਾਹਿਰ ਕਰਦਿਆਂ ਇਸ ਨੌਜਵਾਨ ਕਿਸਾਨ ਨੇ ਦੱਸਿਆ ਕਿ ਉਸ ਨੇ ਇਸ ਸੀਜ਼ਨ ਵਿੱਚ ਸੰਗਰੂਰ ਆਰ.ਐਨ.ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨੂੰ 160 ਰੁਪਏ ਪ੍ਰਤੀ ਕੁਇੰਟਲ ਅਤੇ 10 ਰੁਪਏ ਪ੍ਰਤੀ ਗੱਠ ਦੀ ਢੋਆ-ਢੁਆਈ ਦੇ ਹਿਸਾਬ ਨਾਲ 18 ਹਜ਼ਾਰ ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਪੁਸਵ ਬੇਲਰ, ਮਾਨਸਾ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ 5000 ਕੁਇੰਟਲ ਪਰਾਲੀ ਦੀਆਂ ਗੱਠਾਂ ਮੁਹੱਈਆ ਕਰਵਾਉਣ ਲਈ ਵੀ ਸਮਝੌਤਾ ਕੀਤਾ ਹੈ। ਉਸ ਵੱਲੋਂ ਪੰਜ ਹਜ਼ਾਰ ਕੁਇੰਟਲ ਪਰਾਲੀ ਸਥਾਨਕ ਗੁੱਜਰ ਭਾਈਚਾਰੇ ਨੂੰ ਸਪਲਾਈ ਕੀਤੀ ਜਾਵੇਗੀ।
 

 ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਦਿੱਤੀਆਂ 37100 ਸਰਕਾਰੀ ਨੌਕਰੀਆਂ

ਉਸ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਅਤੇ ਹੋਰ ਨੇੜਲੇ ਪਿੰਡਾਂ ਵਿੱਚੋਂ ਲਗਭਗ 20,000 ਕੁਇੰਟਲ ਗੱਠਾਂ ਸਟੋਰ ਕਰਕੇ ਇਸ ਨੂੰ ਆਫ਼ ਸੀਜ਼ਨ ਵਿੱਚ ਲਗਭਗ 280 ਰੁਪਏ ਦੇ ਹਿਸਾਬ ਨਾਲ ਪੇਪਰ ਮਿੱਲਾਂ, ਬਾਇਓ-ਸੀਐਨਜੀ ਪਲਾਂਟਾਂ ਨੂੰ ਸਪਲਾਈ ਕਰੇਗਾ। ਉਸ ਨੇ ਦੱਸਿਆ ਕਿ ਉਹ ਮਲੇਰਕੋਟਲਾ ਜ਼ਿਲ੍ਹੇ ਵਿੱਚ ਕਰੀਬ 1125 ਏਕੜ ਵਿੱਚੋਂ 18 ਹਜ਼ਾਰ ਕੁਇੰਟਲ ਗੱਠਾਂ ਇਕੱਠੀਆਂ ਕਰੇਗਾ।

 ਇਹ ਵੀ ਪੜ੍ਹੋ: ਦਿੱਲੀ-ਐਨਸੀਆਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 3.1 ਮਾਪੀ ਗਈ ਤੀਬਰਤਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਇਸ ਨੌਜਵਾਨ ਕਿਸਾਨ ਨੂੰ ਵਧਾਈ ਦਿੰਦਿਆਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਤੋਂ ਪ੍ਰੇਰਨਾ ਲੈ ਕੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕ ਹਿੱਤ ਵਿੱਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement