ਖ਼ਬਰਾਂ |

ਤਾਜ਼ਾ |

ਸੂਬੇ 'ਚ 3119 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Published : Apr 16, 2020, 7:53 am IST
Updated : Apr 16, 2020, 7:53 am IST
SHARE ARTICLE
File photo
File photo

ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ

ਚੰਡੀਗੜ੍ਹ, 15 ਅਪ੍ਰੈਲ (ਸਸਸ): ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵਲੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦਸਿਆ ਕਿ  ਸੂਬੇ ਵਿਚ ਸਥਿਤ 1867 ਖ਼ਰੀਦ ਕੇਂਦਰਾਂ ਅਤੇ 1824 ਮੰਡੀ ਯਾਰਡਾਂ ਵਿਚੋਂ 3119 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਨਗਰੇਨ ਵਲੋਂ 860  ਮੀਟ੍ਰਿਕ ਟਨ, ਮਾਰਕਫੈੱਡ ਵਲੋਂ 763 ਟਨ ਅਤੇ ਪਨਸਪ ਵਲੋਂ 301 ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 501 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 56 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ। ਇਸ ਤੋਂ ਇਲਾਵਾ ਪਨਗਰੇਨ ਵਲੋਂ ਪੰਜਾਬ 'ਚ ਜਨਤਕ ਵੰਡ ਲਈ 574 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਤੋਂ 48 ਘੰਟੇ ਬਾਅਦ ਜਿਣਸ ਦੀ ਅਦਾਇਗੀ ਕਰ ਦਿਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement