ਪ੍ਰਬੰਧਕੀ ਨਿਰਦੇਸ਼ਕ ਵਰੁਣ ਵੱਲੋਂ ਐਗਰੋ ਕੈਮੀਕਲ ਪਲਾਂਟ ਵਿਖੇ ਬੂਟੇ ਲਗਾ ਕੇ ਕੀਤਾ ਮੁਹਿੰਮ ਦਾ ਆਗਾਜ਼
Published : Jul 16, 2019, 7:16 pm IST
Updated : Jul 16, 2019, 7:16 pm IST
SHARE ARTICLE
Markfed Worker
Markfed Worker

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ...

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫੈਡ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਦਿੱਤੀ ਹੈ। ਮਾਰਕਫੈਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ ਵਿੱਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਮੁਹਾਲੀ ਵਿਖੇ ਲਗਾ ਕੇ ਕੀਤੀ ਗਈ।

Markfed Workers Markfed Workers

ਸ੍ਰੀ ਰੂਜ਼ਮ ਨੇ ਦੱਸਿਆ ਕਿ ਮਾਰਕਫੈਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਵੱਲੋਂ ਬੀਤੇ ਸਮੂਹ ਜ਼ਿਲਾ ਅਧਿਕਾਰੀਆਂ ਅਤੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿੱਚ ਹਰ ਅਧਿਕਾਰੀ ਨੂੰ 31 ਜੁਲਾਈ 2019 ਤੱਕ ਬੂਟੇ ਲਗਾਉਣ ਟੀਚਾ ਦਿੱਤਾ ਗਿਆ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੁਹਿੰਮ ਜਿੱਥੇ ਵਾਤਾਵਰਨ ਦੀ ਸ਼ੁੱਧੀ ਵਿੱਚ ਆਪਣਾ ਯੋਗਦਾਨ ਪਾਵੇਗੀ ਉੱਥੇ ਮਾਰਕਫੈੱਡ ਦੇ ਕਾਰਖ਼ਾਨਿਆਂ, ਗੁਦਾਮਾਂ ਅਤੇ ਸ਼ਾਖਾ ਦਫ਼ਤਰਾਂ ਵਿੱਚ ਫ਼ਲਦਾਰ ਬੂਟੇ ਲਾਏ ਜਾਣਗੇ।

ਇਸ ਮੌਕੇ ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ, ਸੀਨੀਅਰ ਮੈਨੇਜਰ ਸ੍ਰੀ ਐਮ.ਪੀ.ਐਸ. ਬਰਾੜ, ਉੱਚ ਲੇਖਾ ਅਫ਼ਸਰ ਸ੍ਰੀਮਤੀ ਦਮਨਪ੍ਰੀਤ ਕੌਰ, ਸੁਪਰਡੈਂਟ ਸ੍ਰੀ ਸਰਬਜੀਤ ਸਿੰਘ ਬਾਜਵਾ, ਪਲਾਂਟ ਦੇ ਡਿਪਟੀ ਜਨਰਲ ਮੈਨੇਜਰ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement