Turmeric Farming: ਕਿਵੇਂ ਕਰੀਏ ਹਲਦੀ ਦੀ ਖੇਤੀ 
Published : Jul 16, 2025, 7:25 am IST
Updated : Jul 16, 2025, 7:25 am IST
SHARE ARTICLE
Turmeric Farming
Turmeric Farming

ਇਹ ਰਸੋਈ ਦਾ ਮਹੱਤਵਪੂਰਨ ਪਦਾਰਥ ਹੈ ਅਤੇ ਸਵਾਦ ਅਤੇ ਰੰਗ ਲਈ ਵਰਤਿਆ ਜਾਂਦਾ ਹੈ

Turmeric Farming: ਹਲਦੀ ਇਕ ਸਦਾਬਹਾਰ ਬੂਟੀ ਹੈ ਅਤੇ ਦਖਣੀ ਏਸ਼ੀਆ ਦੀ ਫ਼ਸਲ ਹੈ। ਇਸ ਨੂੰ ‘ਭਾਰਤੀ ਕੇਸਰ’ ਵੀ ਕਿਹਾ ਜਾਂਦਾ ਹੈ ਅਤੇ ਇਹ ਇਕ ਮਹੱਤਵਪੂਰਨ ਮਸਾਲਾ ਹੈ। ਇਹ ਰਸੋਈ ਦਾ ਮਹੱਤਵਪੂਰਨ ਪਦਾਰਥ ਹੈ ਅਤੇ ਸਵਾਦ ਅਤੇ ਰੰਗ ਲਈ ਵਰਤਿਆ ਜਾਂਦਾ ਹੈ। ਹਲਦੀ ਦਵਾਈਆਂ ਲਈ ਵੀ ਵਰਤੀ ਜਾਂਦੀ ਹੈ ਕਿਉਂਕਿ ਇਸ ਵਿਚ ਕੈਂਸਰ ਅਤੇ ਵਿਸ਼ਾਣੂ ਵਿਰੋਧਕ ਤੱਤ ਮਿਲ ਜਾਂਦੇ ਹਨ। ਇਸ ਨੂੰ ਧਾਰਮਕ ਅਤੇ ਰਸਮ-ਰਿਵਾਜਾਂ ਦੇ ਕੰਮਾਂ ਵਿਚ ਵੀ ਵਰਤਿਆ ਜਾਂਦਾ ਹੈ। ਇਸ ਦੇ ਪ੍ਰਜਣਨ (ਵਾਧੇ) ਲਈ ਰਹਾਈਜ਼ੋਮਸ ਵਰਤੇ ਜਾਂਦੇ ਹਨ।

ਇਸ ਦੇ ਪੱਤੇ ਲੰਬੇ, ਚੌੜੇ ਅਤੇ ਗੂੜ੍ਹੇ ਹਰੇ ਰੰਗ ਦੇ ਅਤੇ ਫੁੱਲ ਫਿੱਕੇ ਪੀਲੇ ਰੰਗ ਦੇ ਹੁੰਦੇ ਹਨ। ਭਾਰਤ ਸੰਸਾਰ ਵਿਚ ਸੱਭ ਤੋਂ ਵੱਧ ਹਲਦੀ ਉਗਾਉਣ, ਖਾਣ ਅਤੇ ਬਾਹਰ ਭੇਜਣ ਵਾਲਾ ਦੇਸ਼ ਹੈ। ਭਾਰਤ ਵਿਚ ਇਹ ਫ਼ਸਲ ਆਂਧਰਾ ਪ੍ਰਦੇਸ਼, ਉੜੀਸਾ, ਪਛਮੀ ਬੰਗਾਲ, ਕਰਨਾਟਕ ਅਤੇ ਕੇਰਲ ਵਿਚ ਉਗਾਈ ਜਾਂਦੀ ਹੈ। ਵਧੀਆ ਜਲ ਨਿਕਾਸ ਵਾਲੀਆਂ ਹਲਕੀਆਂ ਜਾਂ ਭਾਰੀਆਂ, ਰੇਤਲੀਆਂ ਅਤੇ ਚੀਕਣੀਆਂ ਜ਼ਮੀਨਾਂ ਇਸ ਲਈ ਵਧੀਆ ਮੰਨੀਆ ਜਾਂਦੀਆ ਹਨ।

ਖੇਤ ਵਿਚ ਪਾਣੀ ਖੜਾ ਨਾ ਹੋਣ ਦਿਉ ਕਿਉਂਕਿ ਇਹ ਫ਼ਸਲ ਖੜੇ ਪਾਣੀ ਨੂੰ ਸਹਾਰ ਨਹੀਂ ਸਕਦੀ। ਵੱਧ ਝਾੜ ਲੈਣ ਲਈ ਬਿਜਾਈ ਅਪ੍ਰੈਲ ਦੇ ਅੰਤ ਵਿਚ ਕਰੋ। ਇਸ ਨੂੰ ਪਨੀਰੀ ਦੇ ਨਾਲ ਵੀ ਉਗਾਇਆ ਜਾ ਸਕਦਾ ਹੈ। ਇਸ ਲਈ ਜੂਨ ਦੇ ਪਹਿਲੇ ਪੰਦੜਵਾੜੇ ਤਕ ਪਨੀਰੀ ਖੇਤ ਵਿਚ ਲਾ ਦਿਉ। ਪਨੀਰੀ ਲਈ 35-45 ਦਿਨਾਂ ਦੇ ਪੌਦਿਆਂ ਨੂੰ ਖੇਤ ਵਿਚ ਲਗਾਉ। ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਦੀ ਬਿਜਾਈ ਸਿੱਧੇ ਖੇਤ ਵਿਚ ਲਗਾ ਕੇ ਜਾਂ ਪਨੀਰੀ ਲਗਾ ਕੇ ਕੀਤੀ ਜਾਂਦੀ ਹੈ। ਬਿਜਾਈ ਤੋਂ 2-3 ਦਿਨਾਂ ਦੇ ਵਿਚ ਪੈਂਡੀਮੈਥਾਲਿਨ 30 ਈ.ਸੀ 800 ਮਿ.ਲੀ. ਜਾਂ ਮੈਟਰੀਬਿਉਜ਼ਿਨ 70 ਡਬਲਿਊ ਪੀ 400 ਗ੍ਰਾਮ ਨੂੰ  200 ਲੀਟਰ ਪਾਣੀ ਵਿਚ ਪਾ ਕੇ ਸਪਰੇਅ ਕਰੋ। ਨਦੀਨ ਨਾਸ਼ਕ ਦੀ ਵਰਤੋਂ ਤੋਂ ਬਾਅਦ ਖੇਤ ਨੂੰ ਹਰੇ ਪੱਤਿਆਂ ਜਾਂ ਝੋਨੇ ਦੀ ਤੂੜੀ ਨਾਲ ਢੱਕ ਦਿਉ।

ਜੜ੍ਹਾਂ ਦੇ ਵਿਕਾਸ ਲਈ ਬਿਜਾਈ ਤੋਂ 50-60 ਦਿਨ ਬਾਅਦ ਅਤੇ ਫਿਰ 40 ਦਿਨ ਬਾਅਦ ਜੜ੍ਹਾਂ ਨੂੰ ਮਿੱਟੀ ਲਾਉ। ਇਹ ਘੱਟ ਬਾਰਸ਼ ਵਾਲੀ ਫ਼ਸਲ ਹੈ, ਇਸ ਲਈ ਬਾਰਸ਼ ਦੇ ਅਨੁਸਾਰ ਸਿੰਚਾਈ ਕਰੋ। ਹਲਕੀ ਜ਼ਮੀਨ ਵਿਚ ਫ਼ਸਲ ਨੂੰ ਕੁਲ 35-40 ਸਿੰਚਾਈਆਂ ਦੀ ਲੋੜ ਪੈਂਦੀ ਹੈ। ਬਿਜਾਈ ਤੋਂ ਬਾਅਦ ਫ਼ਸਲ ਨੂੰ 40-60 ਕੁਇੰਟਲ ਪ੍ਰਤੀ ਏਕੜ ਹਰੇ ਪੱਤਿਆਂ ਨਾਲ ਢੱਕ ਦਿਉ। 

 

 

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement