Cultivate Groundnut: ਮੂੰਗਫਲੀ ਦੀ ਸਫ਼ਲ ਕਾਸ਼ਤ ਕਰ ਕੇ ਚੰਗਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ
Published : Dec 16, 2024, 8:27 am IST
Updated : Dec 16, 2024, 8:27 am IST
SHARE ARTICLE
A good profit can be earned by successfully cultivating groundnut
A good profit can be earned by successfully cultivating groundnut

Cultivate Groundnut: ਮੂੰਗਫਲੀ ਦੀ ਫ਼ਸਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਵਧਾਉਂਦੀ ਹੈ।

 

Cultivate Groundnut: ਮੂੰਗਫਲੀ ਸਾਉਣੀ ਰੁੱਤ ਦੀ ਮੁੱਖ ਤੇਲ ਬੀਜ ਫ਼ਸਲ ਹੈ। ਬਰਾਨੀ ਹਾਲਾਤ ਵਿਚ, ਜਿਥੇ ਪਾਣੀ ਦੀ ਘਾਟ ਹੋਵੇ, ਉਥੇ ਇਸ ਫ਼ਸਲ ਦੀ ਕਾਸ਼ਤ ਕਰ ਕੇ ਚੰਗਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਮੂੰਗਫਲੀ ਦੀ ਫ਼ਸਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਵਧਾਉਂਦੀ ਹੈ। ਇਸ ਦੀਆਂ ਗੱਠੀਆਂ ਦਰਮਿਆਨੇ ਆਕਾਰ ਦੀਆਂ ਤੇ ਮੁੱਖ ਜੜ੍ਹ ਦੇ ਨੇੜੇ ਲਗਦੀਆਂ ਹਨ ਜਿਸ ਕਾਰਨ ਪੁਟਾਈ ਸਮੇਂ ਘੱਟ ਨੁਕਸਾਨ ਹੁੰਦਾ ਹੈ।

ਇਕ ਕੁਇੰਟਲ ਗੱਠੀਆਂ ਵਿਚੋਂ 66 ਕਿਲੋ ਗਿਰੀਆਂ ਨਿਕਲਦੀਆਂ ਹਨ। 100 ਗਿਰੀਆਂ ਦਾ ਭਾਰ 54 ਗ੍ਰਾਮ ਹੁੰਦਾ ਹੈ, ਜਿਨ੍ਹਾਂ ਵਿਚ 52 ਫ਼ੀ ਸਦੀ ਤੇਲ ਹੁੰਦਾ ਹੈ। ਇਹ ਕਿਸਮ ਤਕਰੀਬਨ 123 ਦਿਨਾਂ ’ਚ ਪੱਕ ਜਾਂਦੀ ਹੈ ਤੇ ਵਿਸ਼ਾਣੂ ਰੋਗ ਨੂੰ ਸਹਿਣ ਕਰਨ ਵਾਲੀ ਹੈ। ਇਸ ਦਾ ਔਸਤ ਝਾੜ 10 ਕੁਇੰਟਲ ਪ੍ਰਤੀ ਏਕੜ ਹੈ।

ਟੀਜੀ-37-ਏ ਅਗੇਤੀ ਪੱਕਣ ਵਾਲੀ ਗੁੱਛੇਦਾਰ ਕਿਸਮ ਹੈ। ਇਸ ਦੀ ਕਾਸ਼ਤ ਬਹਾਰ ਰੁੱਤ ਕਰਨੀ ਚਾਹੀਦੀ ਹੈ। ਇਕ ਕੁਇੰਟਲ ਗੱਠੀਆਂ ਵਿਚੋਂ 65 ਕਿਲੋ ਗਿਰੀਆਂ ਨਿਕਲਦੀਆਂ ਹਨ। ਇਕ ਗੱਠੀ ਵਿਚ 2-3 ਗਿਰੀਆਂ ਹੁੰਦੀਆਂ ਹਨ। ਗਿਰੀਆਂ ਵਿਚ 48.6 ਫ਼ੀ ਸਦੀ ਤੇਲ ਹੁੰਦਾ ਹੈ। ਇਹ ਕਿਸਮ 101 ਦਿਨਾਂ ਵਿਚ ਪੱਕਦੀ ਹੈ ਅਤੇ ਔਸਤ ਝਾੜ 12.3 ਕੁਇੰਟਲ ਪ੍ਰਤੀ ਏਕੜ ਹੈ।

ਐਮ-522 ਇਕ ਵਿਛਵੀਂ ਕਿਸਮ ਹੈ ਜਿਸ ਦੀਆਂ ਗੱਠੀਆਂ ਦਰਮਿਆਨੀਆਂ ਮੋਟੀਆਂ ਹੁੰਦੀਆਂ ਹਨ। ਇਕ ਕੁਇੰਟਲ ਗੱਠੀਆਂ ਵਿਚੋਂ 68 ਕਿਲੋ ਗਿਰੀਆਂ ਨਿਕਲਦੀਆਂ ਹਨ। 100 ਗਿਰੀਆਂ ਦਾ ਭਾਰ 65 ਗ੍ਰਾਮ ਹੁੰਦਾ ਹੈ, ਜਿਨ੍ਹਾਂ ਵਿਚ 51 ਫ਼ੀ ਸਦੀ ਤੇਲ ਹੁੰਦਾ ਹੈ। ਇਹ 120 ਦਿਨਾਂ ਵਿਚ ਪਕਦੀ ਹੈ ਤੇ ਔਸਤ ਝਾੜ 9 ਕੁਇੰਟਲ ਪ੍ਰਤੀ ਏਕੜ ਹੈ। ਬਿਜਾਈ ਤੋਂ ਪਹਿਲਾਂ ਤਵੀਆਂ ਜਾਂ ਹਲਾਂ ਨਾਲ ਦੋ ਵਾਰ ਵਹਾਈ ਕਰ ਕੇ ਖੇਤ ਨੂੰ ਤਿਆਰ ਕਰੋ। ਲੋੜ ਪਵੇ ਤਾਂ ਬਰਾਨੀ ਹਾਲਾਤ ਵਿਚ ਤੀਸਰੀ ਵਹਾਈ ਜੁਲਾਈ ਦੇ ਅਖ਼ੀਰ ਵਿਚ ਕਰੋ।

ਬਿਜਾਈ ਤੋਂ 15 ਦਿਨ ਪਹਿਲਾਂ ਗੱਠੀਆਂ ਵਿਚੋਂ ਗਿਰੀਆਂ ਕੱਢ ਲਵੋ। ਛੋਟੀਆਂ ਤੇ ਬੀਮਾਰੀ ਵਾਲੀਆਂ ਗਿਰੀਆਂ ਬੀਜ ਲਈ ਨਾ ਵਰਤੋ। ਸਿਹਤਮੰਦ ਤੇ ਨਰੋਈਆਂ ਗਿਰੀਆਂ ਨੂੰ ਛਾਂਟ ਕੇ 5 ਗ੍ਰਾਮ ਥੀਰਮ ਪ੍ਰਤੀ ਕਿਲੋ ਜਾਂ 3 ਗ੍ਰਾਮ ਇੰਡੋਫਿਲ ਐਮ-45 ਨਾਲ ਪ੍ਰਤੀ ਕਿਲੋ ਗਿਰੀਆਂ ਦੇ ਹਿਸਾਬ ਨਾਲ ਸੋਧ ਲਵੋ। ਬਰਾਨੀ ਹਾਲਾਤ ਵਿਚ ਮੂੰਗਫਲੀ ਦੀ ਬਿਜਾਈ ਮੌਨਸੂਨ ਸ਼ੁਰੂ ਹੋਣ ’ਤੇ ਕਰੋ।

ਇਸ ਤਰ੍ਹਾਂ ਇਹ ਫ਼ਸਲ ਕਣਕ ਬੀਜਣ ਲਈ ਖੇਤ ਨੂੰ ਵੇਲੇ ਸਿਰ ਵਿਹਲਾ ਕਰ ਦੇਵੇਗੀ। ਬਿਜਾਈ ਤੋਂ ਬਾਅਦ ਖੇਤ ਵਿਚ ਵੱਟਾਂ ਪਾ ਕੇ ਲੋੜ ਅਨੁਸਾਰ ਕਿਆਰੇ ਬਣਾ ਲਵੋ ਤਾਂ ਜੋ ਲੋੜ ਪੈਣ ’ਤੇ ਹਲਕਾ ਪਾਣੀ ਲਾਇਆ ਜਾ ਸਕੇ। ਪੰਜ ਸੈਂਟੀਮੀਟਰ ਡੂੰਘਾਈ ’ਤੇ ਕੇਰੇ, ਪੋਰੇ ਜਾਂ ਡਰਿਲ ਨਾਲ ਬਿਜਾਈ ਕਰੋ। ਮੂੰਗਫਲੀ ਦੀ ਬਿਜਾਈ ਮਸ਼ੀਨ ਨਾਲ ਵੀ ਕੀਤੀ ਜਾ ਸਕਦੀ ਹੈ।

ਮੂੰਗਫਲੀ ਦੇ ਫ਼ਸਲੀ ਚੱਕਰ ਵਿਚ ਜੇ ਕਣਕ ਨੂੰ ਸਿਫ਼ਾਰਸ਼ ਕੀਤੀ ਮਾਤਰਾ ਵਿਚ ਫ਼ਾਸਫੋਰਸ ਤੱਤ ਮਿਲਦਾ ਹੋਵੇ ਤਾਂ ਉਸ ਖੇਤ ਵਿਚ ਮੂੰਗਫਲੀ ਨੂੰ ਫ਼ਾਸਫ਼ੋਰਸ ਤੱਤ ਪਾਉਣ ਦੀ ਲੋੜ ਨਹੀਂ। ਮਿੱਟੀ ਦੀ ਪਰਖ ਅਨੁਸਾਰ ਪੋਟਾਸ਼ ਦੀ ਘਾਟ ਹੋਣ ’ਤੇ ਇਸ ਤੱਤ ਦੀ ਵਰਤੋ ਕਰੋ। ਜਿਪਸਮ ਦਾ ਛੱਟਾ ਦੇ ਦਿਉ ਤੇ ਹੋਰ ਸਾਰੀ ਖਾਦ ਬਿਜਾਈ ਸਮੇਂ ਡਰਿਲ ਕਰ ਦਿਉ।

ਨਾਈਟ੍ਰੋਜਨ ਤੱਤ 6 ਕਿਲੋ ਪ੍ਰਤੀ ਏਕੜ, ਫ਼ਾਸਫ਼ੋਰਸ-8 ਕਿਲੋ, ਪੋਟਾਸ਼ 10 ਕਿਲੋ, ਯੂਰੀਆ 13 ਕਿਲੋ, ਸਿੰਗਲ ਸੁਪਰਫਾਸਫੇਟ 50 ਕਿਲੋ, ਮਿਊਰੇਟ ਆਫ਼ ਪੋਟਾਸ਼ 17 ਕਿਲੋ ਅਤੇ ਜਿਪਸਮ 50 ਕਿਲੋ ਪ੍ਰਤੀ ਏਕੜ ਵਰਤੋਂ ਕਰੋ। ਪੌਦੇ ਦੇ ਉਪਰਲੇ ਅੱਧੇ ਹਿੱਸੇ ਦੇ ਪੱਤੇ ਛੋਟੇ ਰਹਿ ਜਾਂਦੇ ਹਨ। ਪੱਤਿਆਂ ਦਾ ਰੰਗ ਹਲਕਾ ਪੀਲਾ ਹੋ ਜਾਂਦਾ ਹੈ। ਜਦੋਂ ਜ਼ਿੰਕ ਦੀ ਘਾਟ ਗੰਭੀਰ ਹੋਵੇ ਤਾਂ ਪੌਦਾ ਵਧਦਾ-ਫੁਲਦਾ ਨਹੀਂ ਤੇ ਗਿਰੀਆਂ ਸੁੰਗੜ ਜਾਂਦੀਆਂ ਹਨ। ਬਰਸਾਤ ਅਨੁਸਾਰ ਮੂੰਗਫਲੀ ਨੂੰ 2 ਜਾਂ 3 ਪਾਣੀਆਂ ਦੀ ਜ਼ਰੂਰਤ ਹੁੰਦੀ ਹੈ। ਜੇ ਬਰਸਾਤ ਲੋੜ ਮੁਤਾਬਕ ਨਾ ਹੋਵੇ ਤਾਂ ਪਹਿਲਾ ਪਾਣੀ ਫੁੱਲ ਪੈਣ ਸਮੇਂ ਲਾਉ।

ਗੱਠੀਆਂ ਦੇ ਵਾਧੇ ਲਈ ਗੱਠੀਆਂ ਪੈਣ ਸਮੇਂ ਮੌਨਸੂਨ ਅਨੁਸਾਰ ਇਕ ਜਾਂ ਦੋ ਪਾਣੀ ਹੋਰ ਲਾਉ। ਮੂੰਗਫਲੀ ਦੀ ਆਸਾਨ ਪੁਟਾਈ ਲਈ ਪੁਟਾਈ ਤੋਂ ਕੁੱਝ ਦਿਨ ਪਹਿਲਾਂ ਹਲਕਾ ਪਾਣੀ ਲਗਾਉ। ਬਹਾਰ ਤੇ ਸਾਉਣੀ ਦੀ ਫ਼ਸਲ ਦਾ ਪਤਰਾਲ ਪੱਕਣ ਸਮੇਂ ਹਰਾ ਰਹਿੰਦਾ ਹੈ। ਪੁਟਾਈ ਉਪਰੰਤ ਜੇ ਦੋ-ਤਿਹਾਈ ਗਿਰੀਆਂ ਦਾ ਰੰਗ ਗੁਲਾਬੀ ਤੇ ਗੱਠੀਆਂ ਦਾ ਛਿਲਕਾ ਭੂਰਾ ਜਾਂ ਕਾਲਾ ਹੋਵੇ ਤਾਂ ਫ਼ਸਲ ਪੁਟਾਈ ਲਈ ਤਿਆਰ ਹੈ। ਬਰਾਨੀ ਫ਼ਸਲ ਨਵੰਬਰ ਦੇ ਸ਼ੁਰੂ ਵਿਚ ਪੱਕ ਜਾਂਦੀ ਹੈ।

ਫ਼ਸਲ ਪੱਕਣ ’ਤੇ ਸਾਰੀ ਫ਼ਸਲ ਇਕਸਾਰ ਪੀਲੀ ਹੋ ਜਾਂਦੀ ਹੈ ਤੇ ਪੁਰਾਣੇ ਪੱਤੇ ਝੜ ਜਾਂਦੇ ਹਨ। ਮੂੰਗਫਲੀ ਦੀ ਪੁਟਾਈ ਲਈ ਟ੍ਰੈਕਟਰ ਨਾਲ ਚਲਣ ਵਾਲੀ ਮਸ਼ੀਨ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement