ਰੋਜ਼ਾਨਾ ਵਰਤੋਂ ਲਈ ਘਰ ਹੀ ਉਗਾਓ ਇਹ ਸਬਜ਼ੀਆਂ...
Published : Aug 17, 2019, 10:06 am IST
Updated : Aug 17, 2019, 1:59 pm IST
SHARE ARTICLE
Vagetable
Vagetable

ਸਿਹਤਮੰਦ ਜੀਵਨ ਲਈ ਹਰੀਆਂ ਸਬਜੀਆਂ ਉਨੀਆਂ ਹੀ ਜ਼ਰੂਰੀ ਹਨ...

ਚੰਡੀਗੜ੍ਹ: ਸਿਹਤਮੰਦ ਜੀਵਨ ਲਈ ਹਰੀਆਂ ਸਬਜੀਆਂ ਉਨੀਆਂ ਹੀ ਜ਼ਰੂਰੀ ਹਨ, ਜਿੰਨਾ ਬਿਮਾਰ ਹੋਣ 'ਤੇ ਦਵਾਈ ਲੈਣਾ। ਇਹ ਸਬਜ਼ੀਆਂ ਜਿੰਨੀਆਂ ਰਸਾਇਣਕ ਦਵਾਈਆਂ ਅਤੇ ਬਿਮਾਰੀ ਤੋਂ ਰਹਿਤ ਹੋਣਗੀਆਂ, ਉਨੀਆਂ ਹੀ ਚੰਗੀਆਂ ਹਨ। ਜੋ ਲੋਕ ਵਪਾਰਕ ਪੱਧਰ 'ਤੇ ਸਬਜ਼ੀਆਂ ਦੀ ਖੇਤੀ ਨਹੀਂ ਕਰਨਾ ਚਾਹੁੰਦੇ ਜਾਂ ਜਿਨ੍ਹਾਂ ਕੋਲ ਜ਼ਮੀਨ ਦੀ ਘਾਟ ਹੈ, ਉਹ ਘਰੇਲੂ ਬਗ਼ੀਚੀ ਵਿਚ ਘਰੇਲੂ ਜ਼ਰੂਰਤਾਂ ਲਈ ਸਬਜ਼ੀਆਂ ਦੀ ਪੈਦਾਵਾਰ ਕਰ ਸਕਦੇ ਹਨ। ਜੁਲਾਈ ਮਹੀਨੇ ਦੌਰਾਨ ਬੈਂਗਣ, ਮੂਲੀ, ਭਿੰਡੀ, ਕੱਦੂ ਜਾਤੀ ਦੀਆਂ ਸਬਜ਼ੀਆਂ ਵਿਚ ਘੀਆ ਕੱਦੂ, ਘੀਆ ਤੋਰੀ, ਕਰੇਲਾ, ਟੀਂਡਾ, ਰਵਾਂਹ, ਸ਼ਕਰਕੰਦੀ ਆਦਿ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਬੈਂਗਣ ਦੀ ਫ਼ਸਲ

 

ਬੈਂਗਣ ਦੀ ਫਸਲ ਲਈ ਇਕ ਏਕੜ ਦੀ ਪਨੀਰੀ ਤਿਆਰ ਕਰਨ ਵਾਸਤੇ 300-400 ਗ੍ਰਾਮ ਬੀਜ ਨੂੰ 10-15 ਸੈਂਟੀਮੀਟਿੰਰ ਉੱਚੀਆਂ ਇਕ ਮਰਲੇ ਦੀਆਂ ਕਿਆਰੀਆਂ 'ਚ ਬੀਜੋ। ਬਿਜਾਈ ਤੋਂ ਪਹਿਲਾਂ ਬੀਜ ਨੂੰ 3 ਗ੍ਰਾਮ ਕੈਪਟਾਨ ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ। ਬੈਂਗਣਾਂ ਵਿਚ ਫਲ ਤੇ ਸ਼ਾਖਾਂ ਦੇ ਗੜੂੰਏ ਦੀ ਰੋਕਥਾਮ ਲਈ 80 ਮਿਲੀਲਿਟਰ ਕੋਰਾਜ਼ਨ 18.5 ਐੱਸਸੀ ਜਾਂ 80 ਗ੍ਰਾਮ ਪ੍ਰੋਕਲੇਮ 5 ਐੱਸਜੀ ਨੂੰ 100-125 ਲੀਟਰ ਪਾਣੀ 'ਚ ਘੋਲ ਕੇ ਛਿੜਕਾਅ ਕੀਤਾ ਜਾ ਸਕਦਾ ਹੈ।

ਮੂਲੀ ਤੇ ਭਿੰਡੀ ਦੀ ਬਿਜਾਈ

Ocra Ocra

ਮੂਲੀ ਦੀ ਪੂਸਾ ਚੇਤਕੀ ਕਿਸਮ ਇਸ ਮਹੀਨੇ ਵਿਚ ਬਿਜਾਈ ਲਈ ਢੁੱਕਵੀਂ ਹੈ। ਭਿੰਡੀ 4-6 ਕਿਲੋ ਕੈਪਟਾਨ ਨਾਲ ਸੋਧਿਆ (3 ਗ੍ਰਾਮ ਪ੍ਰਤੀ ਕਿਲੋ ਬੀਜ) ਬੀਜ ਪੰਜਾਬ-8 ਪ੍ਰਤੀ ਏਕੜ ਬੀਜੋ ਅਤੇ ਬਿਜਾਈ ਤੋਂ ਪਹਿਲਾਂ ਬੀਜ ਨੂੰ 24 ਘੰਟੇ ਪਾਣੀ 'ਚ ਭਿਉਂ ਦੇਵੋ। 'ਪੰਜਾਬ ਸੁਹਾਵਨੀ' ਕਿਸਮ ਇਸ ਰੁੱਤ ਲਈ ਢੁੱਕਵੀਂ ਹੈ 15-20 ਟਨ ਰੂੜੀ ਤੇ 40 ਕਿਲੋ ਯੂਰੀਆ ਪ੍ਰਤੀ ਏਕੜ ਆਮ ਜ਼ਮੀਨਾਂ ਵਿਚ ਬਿਜਾਈ ਵੇਲੇ ਪਾਵੋ। ਯੂਰੀਆ ਦੀ ਦੂਜੀ ਕਿਸ਼ਤ (40 ਕਿੱਲੋ ਪ੍ਰਤੀ ਏਕੜ) ਪਹਿਲੀ ਤੁੜਾਈ ਉਪਰੰਤ ਪਾਓ।

ਫੁੱਲ ਗੋਭੀ ਦੀ ਕਾਸ਼ਤ

CauliflowerCauliflower

ਫੁੱਲ ਗੋਭੀ ਦੀਆਂ ਅਗੇਤੀਆਂ ਢੁੱਕਵੀਆਂ ਕਿਸਮਾਂ ਦੀ ਪਨੀਰੀ 45*30 ਸੈਂਟੀਮੀਟਰ ਦੇ ਫ਼ਾਸਲੇ 'ਤੇ ਖੇਤ 'ਚ ਲਗਾਓ। 40 ਟਨ ਰੂੜੀ, 55 ਕਿੱਲੋ ਯੂਰੀਆ, 155 ਕਿੱਲੋ ਸਿੰਗਲ ਸੁਪਰਫਾਸਫੇਟ ਤੇ 40 ਕਿੱਲੋ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਵਰਤੋ। ਯੂਰੀਆ ਦੀ ਦੂਜੀ ਕਿਸ਼ਤ (55 ਕਿੱਲੋ ਪ੍ਰਤੀ ਏਕੜ) ਲੁਆਈ ਤੋਂ ਚਾਰ ਹਫ਼ਤੇ ਬਾਅਦ ਪਾਓ।

ਸ਼ਕਰਕੰਦੀ

SweetPatatoSweetPatato

ਸ਼ਕਰਕੰਦੀ ਦੀ ਕਿਸਮ ਪੀਐੱਸਪੀ-21 ਦੀਆਂ ਵੇਲਾਂ ਤੋਂ ਬਣਾਈਆਂ ਹੋਈਆਂ 25 ਹਜ਼ਾਰ, 30 ਹਜ਼ਾਰ ਕਟਿੰਗ ਵੱਟਾਂ 'ਤੇ 60 ਸੈਂਟੀਮੀਟਰ ਤੇ ਪੌਦਿਆਂ ਵਿਚਕਾਰ 30 ਸੈਂਟੀਮੀਟਰ ਦੇ ਫ਼ਾਸਲੇ ਤੇ ਲਗਾਓ। 10 ਟਨ ਰੂੜੀ ਦੀ ਖਾਦ, 125 ਕਿੱਲੋ ਕਿਸਾਨ ਖਾਦ, 155 ਕਿੱਲੋ ਸਿੰਗਲ ਸੁਪਰਫਾਸਫੇਟ ਤੇ 35 ਕਿੱਲੋ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਵਧੀਆ ਫ਼ਸਲ ਲੈਣ ਲਈ ਪਾਓ। 

ਰਵਾਂਹ ਤੇ ਕੱਦੂ ਜਾਤੀ ਦੀਆਂ ਸਬਜ਼ੀਆਂ

Kaddu Kaddu

ਰਵਾਂਹ 263 ਕਿਸਮ ਦਾ 8-10 ਕਿੱਲੋ ਬੀਜ ਇਕ ਏਕੜ ਦੀ ਬਿਜਾਈ ਲਈ ਕਤਾਰਾਂ ਵਿਚਕਾਰ 45 ਸੈਂਟੀਮੀਟਰ ਤੇ ਪੌਦਿਆਂ ਵਿਚਕਾਰ 15 ਸੈਂਟੀਮੀਟਰ ਦੇ ਫ਼ਾਸਲੇ ਤੇ ਬੀਜੋ। 45 ਕਿੱਲੋ ਯੂਰੀਆ, 100 ਕਿਲੋ ਸਿੰਗਲ ਸੁਪਰਫਾਸਫੇਟ ਤੇ 16 ਕਿੱਲੋ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਬਿਜਾਈ ਵੇਲੇ ਪਾਓ। ਕੱਦੂ ਜਾਤੀ ਦੀਆਂ ਸਬਜ਼ੀਆਂ ਵਿਚ ਘੀਆ ਕੱਦੂ, ਘੀਆ ਤੋਰੀ, ਕਰੇਲਾ ਤੇ ਟੀਂਡੇ ਦਾ 2 ਕਿੱਲੋ ਬੀਜ ਪ੍ਰਤੀ ਏਕੜ ਅਤੇ ਵੰਗੇ ਦਾ ਇਕ ਕਿਲੋ ਬੀਜ ਪ੍ਰਤੀ ਏਕੜ ਵਰਤੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement