ਮਾਨ ਸਰਕਾਰ ਸੀ.ਬੀ.ਜੀ. ਪਲਾਂਟਾਂ ਤੋਂ ਪੈਦਾ ਹੋਈ ਆਰਗੈਨਿਕ ਖਾਦ ਦੀ ਖੇਤੀ ਤੇ ਬਾਗ਼ਬਾਨੀ 'ਚ ਵਰਤੋਂ ਨੂੰ ਕਰੇਗੀ ਉਤਸ਼ਾਹਿਤ: ਅਮਨ ਅਰੋੜਾ
Published : Aug 17, 2022, 6:49 pm IST
Updated : Aug 17, 2022, 6:49 pm IST
SHARE ARTICLE
Aman Arora and Others
Aman Arora and Others

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਵੱਲੋਂ ਸੀ.ਬੀ.ਜੀ. ਪਲਾਂਟਾਂ ਦੀ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਢੰਗ-ਤਰੀਕਿਆਂ ਬਾਰੇ ਵਿਚਾਰ ਵਟਾਂਦਰਾ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਵੱਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗ਼ਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੇਡਾ ਵਿੱਚ ਸਮਾਗਮ ਬਾਅਦ ਦਿੱਤੀ।

Aman Arora and OthersAman Arora and Others

ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਨਿਵੇਸ਼ਕਾਂ ਨੂੰ ਇੱਕ ਵਿਆਪਕ ਪ੍ਰਣਾਲੀ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵੱਲੋਂ ਤਿਆਰ ਕੀਤੀ ਜਾ ਰਹੀ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ 'ਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਵਾਲੇ 42 ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਗਏ ਹਨ ਅਤੇ ਕੁੱਲ 33.23 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਹਾਲ ਹੀ ਵਿਚ ਸੰਗਰੂਰ ਦੇ ਪਿੰਡ ਭੁਟਾਲ ਕਲਾਂ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ। ਇਨ੍ਹਾਂ ਸਾਰੇ ਸੀ.ਬੀ.ਜੀ. ਪਲਾਂਟਾਂ ਦੇ ਕਾਰਜਸ਼ੀਲ ਹੋਣ ‘ਤੇ ਸਾਲਾਨਾ ਘੱਟੋ-ਘੱਟ 5 ਲੱਖ ਟਨ ਫਰਮੈਂਟਿਡ ਆਰਗੈਨਿਕ ਖਾਦ (ਐਫਓਐਮ) ਪੈਦਾ ਹੋਣ ਦੀ ਉਮੀਦ ਹੈ।

Aman Arora and OthersAman Arora and Others

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਸ ਖਾਦ ਦੀ ਵਰਤੋਂ ਜ਼ਮੀਨ ਦੇ ਪੌਸ਼ਟਿਕ ਤੱਤਾਂ, ਉਪਜ, ਪੌਸ਼ਟਿਕ ਗੁਣਾਂ, ਫਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰੇਗੀ ਅਤੇ ਜਿਣਸ ਦੀ ਜੈਵਿਕ ਤੇ ਅਜੈਵਿਕ ਤੱਤਾਂ ਪ੍ਰਤੀ ਸਹਿਣਸ਼ੀਲਤਾ ਨੂੰ ਵਧਾਏਗੀ। ਇਸ ਦੇ ਨਾਲ ਹੀ ਇਹ ਭਾਰੀ ਧਾਤਾਂ ਦੇ ਰਲਾਅ ਨੂੰ ਰੋਕਣ ਦੇ ਨਾਲ-ਨਾਲ ਸਥਾਨਕ ਉਦਯੋਗਾਂ ਨੂੰ ਵੀ ਹੁਲਾਰਾ ਦੇਵੇਗੀ। ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਨਾਲ ਨਾ ਸਿਰਫ਼ ਕਿਸਾਨਾਂ ਨੂੰ ਚੰਗੀ ਕਿਸਮ ਦੀ ਜੈਵਿਕ ਖਾਦ ਮਿਲੇਗੀ ਸਗੋਂ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇਹ ਸੜਕਾਂ, ਰੇਲਵੇ, ਸਹਾਇਕ ਉਦਯੋਗਾਂ, ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਸਾਫ਼ ਅਤੇ ਸਵੱਛ ਊਰਜਾ ਨੂੰ ਯਕੀਨੀ ਬਣਾਉਣਗੇ।

Aman Arora and OthersAman Arora and Others

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਨੂੰ ਪੇਡਾ/ਸੀ.ਬੀ.ਜੀ. ਪ੍ਰਾਜੈਕਟ ਡਿਵੈੱਲਪਰਾਂ ਨਾਲ ਮਿਲ ਕੇ ਇਸ ਸਬੰਧੀ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪੀਏਯੂ ਅਤੇ ਗਡਵਾਸੂ ਨੂੰ ਫਰਮੈਂਟਿਡ ਆਰਗੈਨਿਕ ਖਾਦ ਦੀ ਜਾਂਚ, ਗਰੇਡਿੰਗ, ਪ੍ਰਮਾਣੀਕਰਣ ਅਤੇ ਮਾਰਕੀਟਿੰਗ ਦੇ ਰੂਪ ਵਿੱਚ ਸਰਗਰਮ ਸਹਿਯੋਗ ਦੇਣ ਲਈ ਵੀ ਕਿਹਾ।ਕੈਬਨਿਟ ਮੰਤਰੀਆਂ ਨੇ ਨਿਵੇਸ਼ਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅੱਜ ਦਾ ਸੈਸ਼ਨ ਬੁਲਾਉਣ ਵਾਸਤੇ ਅਮਨ ਅਰੋੜਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਨਿਵੇਸ਼ਕਾਂ ਨੇ ਉਮੀਦ ਪ੍ਰਗਟਾਈ ਕਿ ਇਸ ਸੈਸ਼ਨ ਨਾਲ ਨਿਵੇਸ਼ਕਾਂ ਵਿੱਚ ਵਿਸ਼ਵਾਸ ਪੈਦਾ ਹੋਵੇਗਾ ਅਤੇ ਇਸ ਦੇ ਯਕੀਨਨ ਸਾਰਥਿਕ ਨਤੀਜੇ ਸਾਹਮਣੇ ਆਉਣਗੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement