
ਪੰਜਾਬ ਵਿੱਚ 16 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 15855470 ਮੀਟ੍ਰਿਕ...
ਚੰਡੀਗੜ੍ਹ (ਸਸਸ) : ਪੰਜਾਬ ਵਿੱਚ 16 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 15855470 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 15755981 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 99489 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।
ਇਸ ਤੋਂ ਇਲਾਵਾ 15039366 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 5520414 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 3620136 ਟਨ ਅਤੇ ਪਨਸਪ ਵਲੋਂ 3284377 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1471068 ਅਤੇ 1628027 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 231959 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।