Farmer News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

By : GAGANDEEP

Published : Jan 18, 2024, 5:51 pm IST
Updated : Jan 18, 2024, 5:51 pm IST
SHARE ARTICLE
GURMEET SINGH KHUDIAN ORDERS TO RELEASE OVER RS.1-CR TO SUGARCANE FARMERS News in punjabi
GURMEET SINGH KHUDIAN ORDERS TO RELEASE OVER RS.1-CR TO SUGARCANE FARMERS News in punjabi

Farmer News: • ਡੀ.ਸੀ. ਸੰਗਰੂਰ ਨੂੰ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕਰਵਾਉਣ ਲਈ ਕਿਹਾ

GURMEET SINGH KHUDIAN ORDERS TO RELEASE OVER RS.1-CR TO SUGARCANE FARMERS News in punjabi : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਲਗਭਗ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ। 

ਇਹ ਵੀ ਪੜ੍ਹੋ: Abohar News: ਅਬੋਹਰ 'ਚ ਇਨਸਾਨੀਅਤ ਸ਼ਰਮਸਾਰ, 11 ਸਾਲਾ ਬੱਚੇ ਨਾਲ ਕੀਤਾ ਕੁਕਰਮ

ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ। ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਖ਼ਰੀਦ ਅਤੇ ਲਿਫਟਿੰਗ (ਚੁਕਾਈ) ਵਿੱਚ ਢਿੱਲ-ਮੱਠ ਜਿਹੀ ਕਿਸੇ ਵੀ ਬੇਨਿਯਮੀ ਕਾਰਨ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਇਹ ਵੀ ਪੜ੍ਹੋ:  Punjab Haryana Weather Update: ਪੰਜਾਬ 'ਚ ਠੰਢ ਨੇ ਠਾਰੇ ਲੋਕ, 3.1 ਡਿਗਰੀ ਸੈਲਸੀਅਸ ਤਾਪਮਾਨ ਨਾਲ ਪਟਿਆਲਾ ਰਿਹਾ ਸਭ ਤੋਂ ਠੰਢਾ

ਸੰਗਰੂਰ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਭਗਵਾਨਪੁਰਾ ਸ਼ੂਗਰ ਮਿੱਲ ਵੱਲੋਂ ਅਮਲੋਹ, ਬੁੱਢੇਵਾਲ, ਮੁਕੇਰੀਆਂ ਅਤੇ ਨਕੋਦਰ ਵਿਖੇ ਸਥਿਤ ਖੰਡ ਮਿੱਲਾਂ ਰਾਹੀਂ ਲਗਭਗ 2 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਵਾਈ ਗਈ ਹੈ ਕਿਉਂਕਿ ਧੂਰੀ ਯੂਨਿਟ ਨੂੰ ਚਾਲੂ ਨਹੀਂ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅੰਨਦਾਤਾ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਣ ਵਾਲਾ ਸੂਬਾ ਹੈ। ਐਸ.ਏ.ਪੀ. ਦੇ ਵਾਧੇ ਨਾਲ ਹੁਣ ਕਿਸਾਨਾਂ ਨੂੰ ਆਪਣੀ  ਪੈਦਾਵਾਰ ਦਾ 391 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ।

ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਏ.ਡੀ.ਜੀ.ਪੀ. ਜਸਕਰਨ ਸਿੰਘ, ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ, ਕੇਨ ਕਮਿਸ਼ਨਰ ਪੰਜਾਬ ਰਾਜੇਸ਼ ਕੁਮਾਰ ਰਹੇਜਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 (For more Punjabi news apart from GURMEET SINGH KHUDIAN ORDERS TO RELEASE OVER RS.1-CR TO SUGARCANE FARMERS News in punjabi   , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement