ਮੌਸਮ ਵਿਭਾਗ ਦੀ ਨਵੀਂ ਭਵਿੱਖ ਬਾਣੀ, ਅਗਲੇ 4 ਦਿਨਾਂ ਤੱਕ ਮੌਸਮ ਖਰਾਬ ਰਹਿ ਸਕਦੈ...
Published : Apr 18, 2019, 2:05 pm IST
Updated : Apr 18, 2019, 3:29 pm IST
SHARE ARTICLE
Weather Report
Weather Report

ਮੌਸਮ ਦੇ ਵਿਗੜੇ ਮਿਜਾਜ਼ ਨੇ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਤਬਾਹ

ਚੰਡੀਗੜ੍ਹ : ਮੌਸਮ ਵਿਚ ਆਈ ਖ਼ਰਾਬੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਦਿਤਾ ਹੈ। ਜਿੱਥੇ ਕਈ ਇਲਾਕਿਆਂ ਵਿਚ ਹੋਈ ਤੇਜ਼ ਬਾਰਿਸ਼ ਨੇ ਕਣਕ ਦੀ ਪੱਕੀ ਖੜ੍ਹੀ ਫ਼ਸਲ ਨੂੰ ਬਰਬਾਦ ਕਰਕੇ ਰੱਖ ਦਿਤਾ ਹੈ। ਉਥੇ ਹੀ ਸਬਜ਼ੀਆਂ, ਹਰੇ ਚਾਰੇ ਆਦਿ ਦੀਆਂ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਪੁੱਜਿਆ ਹੈ। ਜਿਸ ਕਾਰਨ ਕਿਸਾਨਾਂ ਵਿਚ ਮਾਯੂਸੀ ਦਾ ਆਲਮ ਛਾਇਆ ਹੋਇਆ ਹੈ। ਪਰ ਮੌਸਮ ਦਾ ਵਿਗੜਿਆ ਮਿਜਾਜ਼ ਹਾਲੇ ਠੀਕ ਹੋਣ ਦੀ ਉਮੀਦ ਨਹੀਂ ਹੈ ਕਿਉਂਕਿ ਮੌਸਮ ਵਿਭਾਗ ਨੇ ਇਕ ਵਾਰ ਫੇਰ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ।

Rain Rain

ਪੱਛਮੀ ਗੜਬੜੀ ਕਾਰਨ ਜਿੱਥੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਉਥੇ ਹੀ  ਬਾਰਿਸ਼ ਵੀ ਫ਼ਸਲਾਂ ਦੀ ਹੋਰ ਤਬਾਹੀ ਮਚਾ ਸਕਦੀ ਹੈ। ਮੌਸਮ ਵਿਭਾਗ ਨੇ 18 ਅਪ੍ਰੈਲ ਨੂੰ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ। ਇਹੀ ਨਹੀਂ, ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਿਸ਼ ਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਦਰਸਾਈ ਗਈ ਹੈ। ਇਸ ਨਾਲ ਲੋਕਾਂ ਨੂੰ ਭਾਵੇਂ ਗਰਮੀ ਤੋਂ ਤਾਂ ਰਾਹਤ ਮਿਲ ਗਈ ਹੈ ਪਰ  ਇਸ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕਰ ਦਿਤਾ ਹੈ।

Rain Rain

ਬੀਤੇ ਦਿਨੀਂ 50 ਤੋਂ 60 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੀ ਹਨ੍ਹੇਰੀ ਤੇ ਤੂਫਾਨ ਨਾਲ ਕਈ ਜ਼ਿਲ੍ਹਿਆਂ ਵਿੱਚ ਹਜ਼ਾਰਾਂ ਏਕੜ ਰਕਬੇ ਹੇਠ ਕਣਕ ਦੀ ਪੱਕੀ ਫ਼ਸਲ ਤਬਾਹ ਕਰਕੇ ਰੱਖ ਦਿਤੀ ਹ। ਪੰਜਾਬ ਦੇ ਫਰੀਦਕੋਟ, ਅਬੋਹਰ, ਫਾਜ਼ਿਲਕਾ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿਚ ਹਨ੍ਹੇਰੀ ਨਾਲ ਸੈਂਕੜੇ ਦਰਖ਼ਤ ਪੁੱਟੇ ਗਏ। ਇਸ ਨਾਲ ਆਵਾਜਾਈ 'ਤੇ ਵੀ ਅਸਰ ਪਿਆ ਤੇ ਬਿਜਲੀ ਵੀ ਪ੍ਰਭਾਵਿਤ ਰਹੀ। ਫਾਜ਼ਿਲਕਾ ਜ਼ਿਲ੍ਹੇ ਵਿਚ ਤਾਂ ਹਨ੍ਹੇਰੀ ਨਾਲ 2 ਲੋਕਾਂ ਦੀ ਮੌਤ ਹੋਣ ਦੀ ਗੱਲ ਆਖੀ ਜਾ ਰਹੀ ਹੈ।

Rain Rain

ਉੱਧਰ ਕੰਬਾਈਨ ਮਾਲਕ ਵੀ ਕਣਕ ਦੀ ਫਸਲ ਵਿਛਣ ਤੇ ਖਰਾਬ ਮੌਸਮ ਦਾ ਪੂਰਾ ਫਾਇਦਾ ਚੁੱਕ ਰਹੇ ਹਨ। ਇਕ ਪਾਸੇ ਤਾਂ ਕਿਸਾਨਾਂ ਨੂੰ ਵਿਛੀ ਹੋਈ ਕਣਕ ਦਾ ਝਾੜ ਘੱਟ ਮਿਲੇਗਾ ਤੇ ਦੂਜੇ ਪਾਸੇ ਕੰਬਾਈਨ ਨਾਲ ਕਟਾਈ ਦੇ ਖ਼ਰਚ ਤੋਂ ਇਲਾਵਾ ਉਨ੍ਹਾਂ ਨੂੰ ਵਾਧੂ 1000 ਰੁਪਏ, ਯਾਨੀ 2500 ਰੁਪਏ ਪ੍ਰਤੀ ਏਕੜ ਦਾ ਖ਼ਰਚ ਕਰਨਾ ਪਏਗਾ। ਇਸ ਹਿਸਾਬ ਨਾਲ ਕਿਸਾਨਾਂ ਨੂੰ ਦੂਹਰਾ ਰਗੜਾ ਲੱਗ ਰਿਹਾ ਹੈ। ਕਣਕ ਦੀ ਫ਼ਸਲ ਤੋਂ ਇਲਾਵਾ ਸਰ੍ਹੋਂ ਦੀ ਫਸਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਸਬਜ਼ੀਆਂ ਤੇ ਕਿੰਨੂ ਦੀ ਫਸਲ 'ਤੇ ਵੀ ਮੀਂਹ ਦਾ ਮਾੜਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

CropCrop

ਹਰੀ ਮਿਰਚ, ਪੇਠਾ ਤੇ ਕਈ ਸਬਜ਼ੀਆਂ ਦੇ 30 ਫੀਸਦੀ ਫੁੱਲ ਤੇਜ਼ ਹਵਾਵਾਂ ਕਾਰਨ ਝੜ ਗਏ ਹਨ। ਮੌਸਮ ਵਿਭਾਗ ਦੀ ਨਵੀਂ ਭਵਿੱਖ ਬਾਣੀ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਜਿਸ ਵਿਚ ਅਜੇ ਹੋਰ ਬਾਰਿਸ਼ ਪੈਣ ਦੀ ਗੱਲ ਆਖੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement