ਸਹਿਕਾਰੀ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰਾਂ ਨੂੰ ਸਤੰਬਰ ਦੇ ਪਹਿਲੇ ਹਫਤੇ ਤੱਕ ਕੀਤਾ ਜਾਵੇਗਾ ਭੁਗਤਾਨ
Published : Aug 18, 2021, 5:46 pm IST
Updated : Aug 18, 2021, 5:46 pm IST
SHARE ARTICLE
Co-operative mills will pay sugarcane growers by the first week of September
Co-operative mills will pay sugarcane growers by the first week of September

ਪੰਜਾਬ ਵਿਚਲੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਵਿਚਲੀਆਂ ਸਹਿਕਾਰੀ ਖੰਡ ਮਿੱਲਾਂ (Cooperative sugar mills) ਵੱਲੋਂ ਗੰਨਾਂ ਕਾਸ਼ਤਕਾਰਾਂ ਨੂੰ ਬਣਦੀ ਕੁੱਲ ਅਦਾਇਗੀ ਦਾ ਭੁਗਤਾਨ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ (Chairman of Sugarfed Amrik Singh Aliwal) ਵੱਲੋਂ ਅੱਜ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ। ਆਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸਹਿਕਾਰਤਾ ਵਿਭਾਗ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋਂ ਸਾਲ 2021-22 ਦੇ ਬਜਟ ਵਿੱਚ 300 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ।

Co-operative mills will pay sugarcane growers by the first week of SeptemberCo-operative mills will pay sugarcane growers by the first week of September

ਹੋਰ ਪੜ੍ਹੋ: ਤਾਲਿਬਾਨ ਨੇ ਅਫ਼ਗਾਨ ਨੇਤਾਵਾਂ ਨਾਲ ਸ਼ੁਰੂ ਕੀਤੀ ਗੱਲਬਾਤ, ਸਾਬਕਾ ਰਾਸ਼ਟਰਪਤੀ ਨੂੰ ਮਿਲੇ ਤਾਲਿਬਾਨੀ ਨੇਤਾ

ਸ਼ੂਗਰਫੈਡ ਦੇ ਚੇਅਰਮੈਨ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਦੇ ਯਤਨਾਂ ਸਦਕਾ ਸੂਬੇ ਵਿਚਲੀਆਂ 9 ਸਹਿਕਾਰੀ ਖੰਡ ਮਿੱਲਾਂ ਵੱਲੋਂ ਸਾਲ 2019-20 ਦੀ ਬਣਦੀ ਕੁੱਲ ਅਦਾਇਗੀ 486.24 ਕਰੋੜ ਰੁਪਏ ਪਹਿਲਾਂ ਹੀ ਗੰਨਾਂ ਕਾਸ਼ਤਕਾਰਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋਂ 417.33 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀ 54.77 ਕਰੋੜ ਰੁਪਏ ਦੀ ਅਦਾਇਗੀ ਵਿੱਚੋਂ 45.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦੀ ਅਦਾਇਗੀ  ਸਤੰਬਰ ਦੇ ਪਹਿਲੇ ਹਫਤੇ ਗੰਨਾਂ ਕਾਸ਼ਤਕਾਰਾਂ ਨੂੰ ਕਰ ਦਿੱਤੀ ਜਾਵੇਗੀ।

Sukhjinder Singh RandhawaSukhjinder Singh Randhawa

ਹੋਰ ਪੜ੍ਹੋ: 'ਆਪ' ਨੇ ਚੰਡੀਗੜ੍ਹ ਕਾਂਗਰਸ 'ਚ ਲਾਈ ਸੰਨ, ਸੈਂਕੜੇ ਆਗੂਆਂ ਅਤੇ ਵਰਕਰਾਂ ਨੇ ਚੁੱਕਿਆ ਝਾੜੂ

ਆਲੀਵਾਲ ਨੇ ਇਹ ਵੀ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਲੱਗਭੱਗ 9.77 ਕਰੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਕਾਰਣ ਇਹ ਰਾਸ਼ੀ ਜਾਰੀ ਕਰਵਾਉਣ ਲਈ ਸਬੰਧਤ ਵਿਭਾਗ ਨਾਲ ਪਹੁੰਚ ਕੀਤੀ ਜਾ ਰਹੀ ਹੈ ਅਤੇ ਇਸ ਦੇ ਜਲਦੀ ਜਾਰੀ ਹੋਣ ਦੀ ਉਮੀਦ ਹੈ।

Amrik Singh AliwalAmrik Singh Aliwal

ਹੋਰ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਹੁਣ ਕੁੜੀਆਂ ਵੀ ਦੇ ਸਕਣਗੀਆਂ ਐਨਡੀਏ ਦੀ ਪ੍ਰੀਖਿਆ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਰਾਸ਼ੀ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨੇ ਦੀ ਅਦਾਇਗੀ ਲਈ ਸਿੱਧੇ ਤੌਰ 'ਤੇ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕੀਤੀ ਜਾਂਦੀ ਹੈ ਅਤੇ ਬਕਾਇਆ ਰਹਿੰਦੀ 9.77 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਹੋਣ ਉਪਰੰਤ ਤੁਰੰਤ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਇਹ ਪਹਿਲੀ ਵਾਰ ਹੋਵੇਗਾ ਕਿ ਪਿੱਛਲੇ ਪਿੜਾਈ ਸੀਜ਼ਨ ਦੀ ਕੁੱਲ ਅਦਾਇਗੀ ਸਤੰਬਰ ਦੇ ਪਹਿਲੇ ਹਫਤੇ ਤੱਕ ਕਰ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement