ਸਿੰਚਾਈ ਲਈ ਕਿਵੇਂ ਕਰੀਏ ਖਾਰੇ ਅਤੇ ਲੂਣੇ ਪਾਣੀ ਦੀ ਵਰਤੋਂ?
Published : Oct 18, 2022, 4:49 pm IST
Updated : Oct 18, 2022, 4:49 pm IST
SHARE ARTICLE
How to use saline and salt water for irrigation?
How to use saline and salt water for irrigation?

ਪੰਜਾਬ ਦੇ ਤਕਰੀਬਨ 40 ਪ੍ਰਤੀਸ਼ਤ ਰਕਬੇ ਵਿਚ ਟਿਊਬਵੈੱਲਾਂ ਨਾਲ ਪ੍ਰਾਪਤ ਕੀਤੇ ਜ਼ਮੀਨੀ ਪਾਣੀ ਵਿਚ ਨਮਕ ਦੀ ਮਾਤਰਾ ਕਾਫ਼ੀ ਜ਼ਿਆਦਾ ਹੁੰਦੀ ਹੈ।


ਪਾਣੀ ਕਿਸੇ ਵੀ ਫ਼ਸਲ ਦੇ ਵਿਕਾਸ ਅਤੇ ਉਸ ਦੇ ਉਤਪਾਦ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਜੇਕਰ ਖੇਤ ਵਿਚ ਪਾਣੀ ਖਾਰਾ ਜਾਂ ਸ਼ੋਰੇ ਵਾਲਾ ਹੋਵੇ ਤਾਂ ਇਹ ਫ਼ਸਲ ਦੇ ਵਿਕਾਸ ਦੇ ਨਾਲ-ਨਾਲ ਝਾੜ ਨੂੰ ਵੀ ਘੱਟ ਕਰ ਸਕਦਾ ਹੈ। ਇਸ ਲਈ ਕਿਸੇ ਫ਼ਸਲ ਦੀ ਬਿਜਾਈ ਸਮੇਂ ਬੀਜ ਦੀ ਚੋਣ ਕਰਨ ਦੇ ਨਾਲ-ਨਾਲ ਪਾਣੀ ਦੀ ਜਾਂਚ ਅਤੇ ਉਸ ਦੇ ਸੁਚੱਜੇ ਸੁਧਾਰ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਇੰਝ ਕਰੋ ਪਾਣੀ ਦੀ ਜਾਂਚ
-ਸਭ ਤੋਂ ਪਹਿਲਾਂ ਟਿਊਬਵੈੱਲ 15 ਮਿੰਟ ਲਈ ਚਲਾਓ।
-ਇਕ ਸਾਫ਼ ਬੋਤਲ ਲੈ ਕੇ ਉਸ ਨੂੰ 3-4 ਵਾਰ ਸਾਦੇ ਪਾਣੀ ਨਾਲ ਸਾਫ ਕਰ ਲਓ। (ਬੋਤਲ ਨੂੰ ਕਦੇ ਵੀ ਸਾਬਣ ਜਾਂ ਸੋਢੇ ਨਾਲ ਨਹੀਂ ਧੋਣਾ ਚਾਹੀਦਾ) ਇਸ ਨੂੰ ਟਿਊਬਵੈੱਲ ਦੇ ਪਾਣੀ ਨਾਲ ਭਰ ਲਵੋ।
- ਪਾਣੀ ਦੀ ਪਰਖ਼ ਲਈ ਇਸ ਨੂੰ ਪ੍ਰਯੋਗਸ਼ਾਲਾ ਨੂੰ ਲਈ ਭੇਜ ਦਿਓ।

ਪੰਜਾਬ ਦੇ ਤਕਰੀਬਨ 40 ਪ੍ਰਤੀਸ਼ਤ ਰਕਬੇ ਵਿਚ ਟਿਊਬਵੈੱਲਾਂ ਨਾਲ ਪ੍ਰਾਪਤ ਕੀਤੇ ਜ਼ਮੀਨੀ ਪਾਣੀ ਵਿਚ ਨਮਕ ਦੀ ਮਾਤਰਾ ਕਾਫ਼ੀ ਜ਼ਿਆਦਾ ਹੁੰਦੀ ਹੈ। ਅਜਿਹੇ ਪਾਣੀ ਲੂਣੇ (ਸੋਡੀਅਮ ਦੇ ਕਲੋਰਾਈਡ ਜਾਂ ਸਲਫ਼ੇਟ ਵਾਲੇ) ਜਾਂ ਖਾਰੇ (ਸੋਡੀਅਮ ਦੇ ਕਾਰਬੋਨੇਟ ਜਾਂ ਬਾਈਕਾਰਬੋਨੇਟ ਵਾਲੇ) ਹੁੰਦੇ ਹਨ। ਇਹਨਾਂ ਪਾਣੀਆਂ ਨੂੰ ਸਿੰਚਾਈ ਕਰਨ ਯੋਗ ਕਿਵੇਂ ਬਣਾਇਆ ਜਾ ਸਕਦਾ ਹੈ:-

1. ਯਕੀਨੀ ਜਲ ਨਿਕਾਸ

ਸਿੰਚਾਈ ਲਈ ਮਾੜੇ ਪਾਣੀ ਵਾਲੇ ਇਲਾਕੇ ਵਿਚ ਜ਼ਮੀਨ ਵਿੱਚੋਂ ਜੜ੍ਹ ਖੇਤਰ ਵਿਚਲੇ ਵਾਧੂ ਘੁਲਣਸ਼ੀਲ ਨਮਕ ਦਾ ਘੁਲ ਕੇ ਥੱਲੇ ਜਾਣਾ ਯਕੀਨੀ ਬਣਾਉਣਾ ਕਿ ਇਸ ਹਿੱਸੇ ਵਿਚ ਨਮਕ ਅਤੇ ਪਾਣੀ ਦਾ ਸੰਤੁਲਨ ਠੀਕ ਰਹਿ ਸਕੇ। ਇਸ ਕੰਮ ਲਈ ਜ਼ਮੀਨ ਉੱਪਰਲੀਆਂ ਨਿਕਾਸ ਨਾਲੀਆਂ ਜ਼ਮੀਨ ਹੇਠਲੀਆਂ ਨਿਕਾਸ ਨਾਲੀਆਂ ਬਣਾਉਣ ਤੋਂ ਸਸਤੀਆਂ ਪੈਂਦੀਆਂ ਹਨ।

2. ਜ਼ਮੀਨ ਨੂੰ ਠੀਕ ਤਰ੍ਹਾਂ ਪੱਧਰਾ ਕਰਨਾ

ਸਾਰੇ ਖੇਤ ਵਿਚ ਪਾਣੀ ਦੀ ਇਕਸਾਰ ਵੰਡ ਲਈ ਜ਼ਮੀਨ ਚੰਗੀ ਤਰ੍ਹਾਂ ਪੱਧਰ ਹੋਣੀ ਚਾਹੀਦੀ ਹੈ। ਠੀਕ ਪੱਧਰ ਜ਼ਮੀਨ ਵਿੱਚੋਂ ਘੁਲਣਸ਼ੀਲ ਨਮਕ ਅਤੇ ਪਾਣੀ ਇਕਸਾਰ ਜੀਰਦੇ ਹਨ।

3. ਹਲਕੀਆਂ ਜ਼ਮੀਨਾਂ ਵਿਚ ਮਾੜੇ ਪਾਣੀ ਵਰਤੋ

ਭਾਰੀਆਂ ਜ਼ਮੀਨਾਂ ਵਿਚ ਪਾਣੀ ਜ਼ੀਰਨ ਦੀ ਦਰ ਘੱਟ ਹੁੰਦੀ ਹੈ ਅਤੇ ਪਾਣੀ ਸਤਹਿ ਤੇ ਜ਼ਿਆਦਾ ਦੇਰ ਖੜ੍ਣ ਨਾਲ ਵਾਸ਼ਪੀਕਰਨ ਤੋਂ ਬਾਅਦ ਲੂਣਾਪਨ/ਖਾਰਾਪਣ ਤੇਜ਼ੀ ਨਾਲ ਬਣਦਾ ਹੈ, ਇਸ ਲਈ ਮਾੜੇ ਪਾਣੀ ਦੀ ਵਰਤੋਂ ਹਲਕੀਆਂ ਜ਼ਮੀਨਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ।

4. ਫ਼ਸਲ ਦੀ ਸਹੀ ਚੋਣ

ਮਾੜੇ ਪਾਣੀ ਨਾਲ ਸਿੰਚਾਈ ਅਧੀਨ ਰਕਬੇ ਵਿਚ ਅਜਿਹੀਆਂ ਫ਼ਸਲਾਂ ਅਤੇ ਕਿਸਮਾਂ ਨੂੰ ਹੀ ਪਹਿਲ ਦਿਉ ਜੋ ਨਮਕ ਨੂੰ ਸਹਿਣਸ਼ੀਲ ਜਾਂ ਅਰਧ-ਸਹਿਣਸ਼ੀਲ ਹੋਣ ਜਿਵੇਂ ਜੌਂ, ਕਣਕ, ਸਰ੍ਹੋਂ, ਗੁਆਰਾ, ਸੇਂਜੀ, ਪਾਲਕ, ਸ਼ਲਗਮ, ਚੁਕੰਦਰ, ਰਾਇਆ ਅਤੇ ਮੋਟੇ ਅਨਾਜ। ਮਾੜਾ ਪਾਣੀ ਕਪਾਹ ਦੇ ਜੰਮ ‘ਤੇ ਅਸਰ ਕਰਦਾ ਹੈ ਪਰ ਚੰਗੇ ਪਾਣੀ ਨਾਲ ਰੌਣੀ ਕਰਕੇ ਫ਼ਸਲ ਚੰਗੀ ਜੰਮਦੀ ਹੈ। ਦਾਲਾਂ ‘ਤੇ ਖਾਰੇ ਅਤੇ ਲੂਣੇ ਪਾਣੀ ਦਾ ਬਹੁਤ ਮਾੜਾ ਅਸਰ ਪਾਉਂਦੇ ਹਨ, ਇਸ ਲਈ ਦਾਲਾਂ ਨੂੰ ਖਾਰਾ ਪਾਣੀ ਨਾ ਦਿਓ। ਜ਼ਿਆਦਾ ਪਾਣੀ ਵਾਲੀਆਂ ਫ਼ਸਲਾਂ ਜਿਵੇਂ ਝੋਨਾ, ਕਮਾਦ ਅਤੇ ਬਰਸੀਮ ਨੂੰ ਖਾਰੇ ਪਾਣੀ ਨਾ ਸਿੰਚਾਈ ਨਾ ਕਰੋ।

5. ਜਿਪਸਮ ਦੀ ਵਰਤੋਂ

ਜ਼ਮੀਨ ਵਿਚ ਜ਼ਿਆਦਾ ਸੋਡੀਅਮ ਦਾ ਮਾੜਾ ਅਸਰ ਜਿਪਸਮ ਦੇ ਪ੍ਰਯੋਗ ਨਾਲ ਦੂਰ ਕੀਤਾ ਜਾ ਸਕਦਾ ਹੈ। ਜਦੋਂ ਸਿੰਚਾਈ ਵਾਲੇ ਪਾਣੀ ਦੀ ਆਰ.ਐੱਸ.ਸੀ 2.5 ਐੱਮ ਈ ਪ੍ਰਤੀ ਲੀਟਰ ਤੋਂ ਉੱਪਰ ਹੋਵੇ ਤਾਂ ਜਿਪਸਮ ਦੇ ਪ੍ਰਯੋਗ ਦੀ ਸਿਫਾਰਿਸ਼ ਕੀਤੀ ਜਾਂਦੀ ਹੈ। ਆਰ.ਐੱਸ.ਸੀ. ਦੀ ਹਰ ਐੱਮ.ਈ. ਪ੍ਰਤੀ ਲੀਟਰ ਪਿੱਛੇ 1.50 ਕੁਇੰਟਲ ਜਿਪਸਮ ਪ੍ਰਤੀ ਏਕੜ ਚਾਰ ਸਿੰਚਾਈਆਂ ਪਿੱਛੇ ਬਣਦਾ ਹੈ। ਜੇਕਰ ਹਰ ਸਿੰਚਾਈ 7.5 ਸੈਂ.ਮੀ. ਹੋਵੇ ਤਾਂ ਸਾਰਾ ਜਿਪਸਮ ਪਹਿਲੇ ਪਾਣੀ ਨਾਲ ਪਾਓ। ਜਿਪਸਮ ਨੂੰ ਜ਼ਮੀਨ ਦੀ ਉਪਰਲੀ ਤਹਿ (0-10 ਸੈਂ.ਮੀ.) ਵਿਚ ਮਿਲਾ ਕੇ ਭਰਵਾਂ ਪਾਣੀ ਲਾਓ ਤਾਂ ਕਿ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਘੁਲਣਸ਼ੀਲ ਨਮਕ ਜੀਰ ਜਾਣ।

6. ਜੀਵਕ ਖਾਦਾਂ ਦੀ ਵਰਤੋਂ

ਚੂਨੇ ਜਾਂ ਰੋੜਾਂ ਵਾਲੀਆਂ ਜ਼ਮੀਨਾਂ, ਜਿਨ੍ਹਾਂ ਵਿਚ ਕੈਲਸ਼ੀਅਮ ਕਾਰਬੋਨੇਟ 2 ਪ੍ਰਤੀਸ਼ਤ ਤੋਂ ਜ਼ਿਆਦਾ ਹੋਵੇ, ਵਿਚ ਜੀਵਕ ਖਾਦਾਂ ਜਿਵੇਂ ਦੇਸੀ ਰੂੜੀ 8 ਟਨ ਪ੍ਰਤੀ ਏਕੜ ਜਾਂ ਹਰੀ ਖਾਦ ਜਾਂ ਕਣਕ ਦਾ ਨਾੜ 2.5 ਟਨ ਪ੍ਰਤੀ ਏਕੜ ਹਰ ਸਾਲ ਪਾਉ।

7. ਖਾਰਾ ਅਤੇ ਚੰਗਾ ਪਾਣੀ ਇਕੱਠਾ ਲਾਓ

ਮਾੜਾ ਅਤੇ ਚੰਗਾ ਪਾਣੀ ਇਕੱਠਾ ਵੀ ਵਰਤਿਆ ਜਾ ਸਕਦਾ ਹੈ ਜਾਂ ਦੋਵੇਂ ਬਦਲ ਕੇ ਵਰਤੇ ਜਾ ਸਕਦੇ ਹਨ। ਫ਼ਸਲ ਦੇ ਸ਼ੁਰੂ ਵਿਚ ਚੰਗਾ ਪਾਣੀ ਅਤੇ ਬਾਅਦ ਵਿਚ ਫ਼ਸਲ ਵਧਣ ਸਮੇਂ ਮਾੜਾ ਪਾਣੀ ਵਰਤਣਾ ਵੀ ਲਾਹੇਵੰਦ ਹੈ।

8. ਪਿੰਡਾਂ ਵਿਚ ਛੱਪੜਾਂ ਦੇ ਪਾਣੀ ਨਾਲ ਸਿੰਚਾਈ

ਛੱਪੜਾਂ ਦੇ ਪਾਣੀ ਵਿਚ ਵੀ ਫ਼ਸਲਾਂ ਦੇ ਖੁਰਾਕੀ ਤੱਤ ਹੁੰਦੇ ਇਸ ਲਈ ਇਹ ਪਾਣੀ ਵਰਤਣ ਤੋਂ ਪਹਿਲਾਂ ਮਿੱਟੀ ਅਤੇ ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਪਰਖ ਕਰਵਾ ਲੈਣੀ ਚਾਹੀਦੀ ਹੈ ਅਤੇ ਸਿਫਾਰਿਸ਼ ਅਨੁਸਾਰ ਸਿੰਚਾਈ ਲਈ ਵਰਤਣਾ ਚਾਹੀਦਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement