ਸੂਬੇ ਵਿਚ 160.31 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 18, 2018, 6:08 pm IST
Updated : Nov 18, 2018, 6:08 pm IST
SHARE ARTICLE
Paddy procurement of 160.31 lakh metric tonnes in the state
Paddy procurement of 160.31 lakh metric tonnes in the state

ਪੰਜਾਬ ਵਿਚ 17 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 160.31 ਲੱਖ ਮੀਟ੍ਰਿਕ...

ਚੰਡੀਗੜ੍ਹ (ਸਸਸ) : ਪੰਜਾਬ ਵਿਚ 17 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 160.31 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 159.30 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵਲੋਂ ਜਦਕਿ 101312 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਇਸ ਦੇ ਨਾਲ ਹੀ 153.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵਲੋਂ 5574515 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 3664219 ਟਨ ਅਤੇ ਪਨਸੱਪ ਵਲੋਂ 3322660 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 1488297 ਮੀਟ੍ਰਿਕ ਟਨ ਅਤੇ 1645707 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 234705 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement