ਨਹਿਰਾਂ ‘ਚ 20 ਜਨਵਰੀ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ
Published : Jan 19, 2019, 5:04 pm IST
Updated : Jan 19, 2019, 5:04 pm IST
SHARE ARTICLE
ROTATIONAL IRRIGATION PROGRAMME
ROTATIONAL IRRIGATION PROGRAMME

ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 20 ਜਨਵਰੀ...

ਚੰਡੀਗੜ੍ਹ : ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ  20 ਜਨਵਰੀ ਤੋਂ 27 ਜਨਵਰੀ, 2019 ਤੱਕ ਰੋਪੜ ਹੈਡ ਵਰਕਸ 'ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ 'ਬੀ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਨਹਿਰ ਵਿਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ 'ਏ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਬੀ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਅੱਪਰਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿਤਾ ਜਾਵੇਗਾ ਜਦ ਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement