ਜਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਵਾਂ ਉਪਰਾਲਾ
Published : Jun 20, 2018, 6:42 pm IST
Updated : Jun 20, 2018, 6:42 pm IST
SHARE ARTICLE
ground water
ground water

ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਵਿਚ ਖੇਤੀਬਾੜੀ ਵਿਭਾਗ ਦਾ ਅਹਿਮ ਰੋਲ ਹੋਵੇਗਾ ਕਿਉਂਕਿ ਖੇਤਾਂ ਵਿਚ ਪਾਈਆਂ ਜਾਂਦੀਆਂ ਦਵਾਈਆਂ ਮਨੁੱਖੀ ਸਰੀਰ ...

ਨਬਾਰਡ ਪ੍ਰੋਗਰਾਮ ਅਧੀਨ ਝੋਨਾ ਛੱਡਕੇ ਮੱਕੀ ਲਗਾਉਣ ਵਾਲੇ ਕਿਸਾਨਾਂ ਨੂੰ 23,500 ਪ੍ਰਤੀ ਹੈਕਟੇਅਰ ਦਿੱਤੀ ਜਾਵੇਗੀ ਸਬਸਿਡੀ

farmer sprayfarmer spray

ਪਟਿਆਲਾ,  (ਬਲਵਿੰਦਰ ਸਿੰਘ ਭੁੱਲਰ) : ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਵਿਚ ਖੇਤੀਬਾੜੀ ਵਿਭਾਗ ਦਾ ਅਹਿਮ ਰੋਲ ਹੋਵੇਗਾ ਕਿਉਂਕਿ ਖੇਤਾਂ ਵਿਚ ਪਾਈਆਂ ਜਾਂਦੀਆਂ ਦਵਾਈਆਂ ਮਨੁੱਖੀ ਸਰੀਰ 'ਤੇ ਸਭ ਤੋਂ ਵੱਧ ਪ੍ਰਭਾਵ ਪਾਉਂਦੀਆਂ ਹਨ ਇਸ ਲਈ ਕਿਸਾਨਾਂ ਨੂੰ ਡੀ.ਏ.ਪੀ. ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨ ਵਾਸਤੇ ਕਿਸਾਨ ਕੈਂਪ ਲਗਾਏ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਵਿਭਾਗ ਦੀ ਮਹੀਨਾਵਾਰ ਸਮੀਖਿਆਂ ਮੀਟਿੰਗ ਦੌਰਾਨ ਕੀਤਾ।

corn harvestcorn harvest

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮਿਆਰੀ ਬੀਜ਼, ਖਾਦ ਅਤੇ ਦਵਾਈਆਂ ਸਪਲਾਈ ਕਰਵਾਉਣ ਲਈ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾਵੇ ਅਤੇ ਨਾਲ ਹੀ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਵੱਲ ਵੀ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਅਰਵਿੰਦਰ ਸਿੰਘ ਨੇ ਦੱਸਿਆਂ ਕਿ ਸੱਕਤਰ ਖੇਤੀਬਾੜੀ ਸ਼੍ਰੀ ਕਾਹਨ ਸਿੰਘ ਪੰਨੂ ਵੱਲੋਂ ਪ੍ਰਾਪਤ ਹੋਈਆਂ ਹਦਾਇਤ ਮੁਤਾਬਿਕ ਨਬਾਰਡ ਦੇ ਪ੍ਰੋਜੈਕਟ ਅਧੀਨ ਸੂਬੇ ਵਿਚ ਮੱਕੀ ਹੇਠ ਰਕਬਾ ਇਕ ਹਜ਼ਾਰ ਹੈਕਟੇਅਰ ਲਿਆਂਦਾ ਜਾਵੇਗਾ।

corn farmcorn farm

ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ 23 ਹਜ਼ਾਰ 500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆਂ ਕਿ ਇਹ ਵਿੱਤੀ ਸਹਾਇਤਾ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤੀ ਜਾਵੇਗੀ ਜੋ ਝੋਨਾ ਛੱਡ ਕੇ ਮੱਕੀ ਵੱਲ ਉਤਸ਼ਾਹਤ ਹੋਣਗੇ। ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਰਿਪੋਰਟ ਪਟਵਾਰੀਆਂ ਪਾਸੋਂ ਪ੍ਰਾਪਤ ਕੀਤੀ ਜਾਵੇਗੀ ਕਿ ਕਿੰਨ੍ਹਾਂ ਕਿਸਾਨਾਂ ਨੇ ਝੋਨਾ ਛੱਡ ਮੱਕੀ ਦੀ ਖੇਤੀ ਕੀਤੀ ਹੈ, ਉਨ੍ਹਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Maize FarmingMaize Farming

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆਂ ਕਿ ਮੱਕੀ ਦਾ ਬੀਜ਼ ਵੀ ਕਿਸਾਨਾਂ ਨੂੰ ਫ਼ਸਲੀ ਵਭਿੰਨਤਾ ਪ੍ਰੋਗਰਾਮ ਤਹਿਤ ਵੱਖ-ਵੱਖ ਕੰਪਨੀਆਂ ਤੋਂ ਸਬਸਿਡੀ 'ਤੇ ਪ੍ਰਾਪਤ ਕਰਕੇ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 40 ਕਵਿੰਟਲ ਬੀਜ਼ ਵੰਡਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement