Punjab News: ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਰੋ ਕਾਸ਼ਤ, ਪੰਜਾਬ ਸਰਕਾਰ ਦੇਵੇਗੀ ਪ੍ਰਤੀ ਹੈਕਟੇਅਰ ਸਾਢੇ 17 ਹਜ਼ਾਰ ਰੁਪਏ
Published : Jul 21, 2024, 8:10 am IST
Updated : Jul 21, 2024, 8:33 am IST
SHARE ARTICLE
Cultivate alternate crops instead of paddy Punjab News
Cultivate alternate crops instead of paddy Punjab News

Punjab News: ਲਾਭਪਾਤਰੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ 'ਤੇ ਲੈ ਸਕਣਗੇ ਲਾਭ- ਗੁਰਮੀਤ ਸਿੰਘ ਖੁੱਡੀਆਂ*

Cultivate alternate crops instead of paddy Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ।  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਝੋਨੇ ਦੇ ਬਦਲ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਬਾਰੇ ਵੇਰਵੇ ਨਸ਼ਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਤੱਕ ਰਕਬੇ 'ਤੇ ਇਸ ਪ੍ਰੋਗਰਾਮ ਦਾ ਲਾਭ ਲੈ ਸਕੇਗਾ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਦੋ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇਗੀ। ਪਹਿਲੀ ਕਿਸ਼ਤ ਡਿਜ਼ੀਟਲ ਕਰੌਪ ਸਰਵੇ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਹੋਣ ਉਪਰੰਤ ਅਤੇ ਦੂਜੀ ਕਿਸ਼ਤ ਫ਼ਸਲ ਵੱਢਣ ਤੋਂ ਤੁਰੰਤ ਬਾਅਦ ਟਰਾਂਸਫਰ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Kamala Pujari Death News: ਮਸ਼ਹੂਰ ਜੈਵਿਕ ਕਿਸਾਨ ਅਤੇ ਪਦਮ ਸ਼੍ਰੀ ਪੁਰਸਕਾਰ ਜੇਤੂ ਕਮਲਾ ਪੁਜਾਰੀ ਦਾ ਦਿਹਾਂਤ 

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਹਰੀ ਕ੍ਰਾਂਤੀ ਵਿਚ ਅਹਿਮ ਭੂਮਿਕਾ ਨਿਭਾਉਂਦਿਆਂ ਦੇਸ਼ ਨੂੰ ਖੁਰਾਕ ਸੁਰੱਖਿਆ ਵਿਚ ਆਤਮਨਿਭਰ ਬਣਾਉਣ ਵਿਚ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਕਾਰਨ ਸਿੰਚਾਈ ਲਈ ਟਿਊਬਵੈੱਲਾਂ 'ਤੇ ਨਿਰਭਰਤਾ ਵਧੀ, ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਸਿਰਿਓਂ ਉਲੀਕੇ ਗਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਪਛਾਣ ਕੀਤੇ ਗਏ ਜ਼ਿਲ੍ਹਿਆਂ ਦੇ ਪਾਣੀ ਦੀ ਕਮੀ ਵਾਲੇ ਬਲਾਕਾਂ ਨੂੰ ਤਰਜੀਹ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ: Arunachal Pradesh News: ਭਾਰਤ ਦਾ ਅਜਿਹਾ ਪਿੰਡ, ਜਿਥੇ ਸੂਰਜ ਤੜਕੇ ਦੋ ਤੋਂ ਤਿੰਨ ਵਜੇ ਤਕ ਚੜ੍ਹ ਜਾਂਦੈ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਸੀਜ਼ਨ 2024 ਦੌਰਾਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਦੀ ਥਾਂ ਹੋਰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਵਾਸਤੇ ਇੱਕ ਨਵਾਂ ਸੋਧਿਆ ਹੋਇਆ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਕਿਸਾਨ ਸੂਬਾ ਸਰਕਾਰ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Panthak News: ਗਿਆਨੀ ਰਘਬੀਰ ਸਿੰਘ ਦੀ ਭੂਮਿਕਾ ’ਤੇ ਜੰਮੂ ਕਸ਼ਮੀਰ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਰੋਸ

​(For more Punjabi news apart from Cultivate alternate crops instead of paddy Punjab News, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement