ਮੂੰਗੀ ਦੀ ਕਾਸ਼ਤ ਬਾਰੇ ਜਾਣਕਾਰੀ
Published : Jan 22, 2023, 2:58 pm IST
Updated : Jan 22, 2023, 2:59 pm IST
SHARE ARTICLE
Information about the cultivation of peanuts
Information about the cultivation of peanuts

ਪੰਜਾਬ ਵਿਚ 2013-2014 ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 4.6 ਹਜ਼ਾਰ ਹੈਕਟੇਅਰ ਭੂਮੀ ਵਿਚ ਕੀਤੀ ਗਈ ਤੇ ਇਸ ਦੀ ਕੁੱਲ ਉਪਜ 3.8 ਹਜ਼ਾਰ ਟਨ ਹੋਈ। ਇਸ ਦਾ ਔਸਤ ਝਾੜ 818 ...

 

ਪੰਜਾਬ ਵਿਚ 2013-2014 ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 4.6 ਹਜ਼ਾਰ ਹੈਕਟੇਅਰ ਭੂਮੀ ਵਿਚ ਕੀਤੀ ਗਈ ਤੇ ਇਸ ਦੀ ਕੁੱਲ ਉਪਜ 3.8 ਹਜ਼ਾਰ ਟਨ ਹੋਈ। ਇਸ ਦਾ ਔਸਤ ਝਾੜ 818 ਕਿਲੋ ਪ੍ਰਤੀ ਹੈਕਟੇਅਰ (327 ਕਿਲੋ ਪ੍ਰਤੀ ਏਕੜ) ਰਿਹਾ। ਜਲਵਾਯੂ - ਇਸ ਫ਼ਸਲ ਲਈ ਗਰਮ ਜਲਵਾਯੂ ਦੀ ਲੋੜ ਹੈ। ਇਹ ਫ਼ਸਲ ਹੋਰ ਦਾਲਾਂ ਨਾਲੋਂ ਵਧੇਰੇ ਗਰਮੀ ਅਤੇ ਖੁਸ਼ਕੀ ਸਹਾਰ ਸਕਦੀ ਹੈ। ਗਰਮੀ ਦੀ ਰੁੱਤ ਵਿੱਚ ਬੀਜਣ ਲਈ ਵੀ ਇਹ ਫ਼ਸਲ ਢੁਕਵੀਂ ਹੈ। ਜ਼ਮੀਨ- ਮੂੰਗੀ ਦੀ ਕਾਸ਼ਤ ਲਈ ਚੰਗੇ ਜਲ ਨਿਕਾਸ ਵਾਲੀ ਭਲ ਤੋਂ ਰੇਤਲੀ ਭਲ ਵਾਲੀ ਜ਼ਮੀਨ ਚੰਗੀ ਹੁੰਦੀ ਹੈ।

ਕਲਰਾਠੀ ਜਾਂ ਸੇਮ ਵਾਲੀ ਜ਼ਮੀਨ ਮੂੰਗੀ ਲਈ ਢੁਕਵੀਂ ਨਹੀਂ। ਫ਼ਸਲ ਚੱਕਰ- ਮੂੰਗੀ-ਰਾਇਆ/ਕਣਕ, ਗਰਮੀ ਰੁੱਤ ਦੀ ਮੂੰਗੀ--ਸਾਉਣੀ ਰੁੱਤ ਦੀ ਮੂੰਗੀ-ਰਾਇਆ/ਕਣਕ। ਉੱਨਤ ਕਿਸਮਾਂ- ਪੀ ਏ ਯੂ 911 (2007) ਇਸ ਕਿਸਮ ਦੇ ਬੂਟੇ ਸਿੱਧੇ, ਗੁੰਦਵੇਂ, ਸਥਿਰ ਵਾਧੇ ਵਾਲੇ ਅਤੇ ਦਰਮਿਆਨੀ ਉੱਚਾਈ (ਤਕਰੀਬਨ 70 ਸੈਂਟੀਮੀਟਰ) ਦੇ ਹੁੰਦੇ ਹਨ। ਫ਼ਲੀਆਂ ਭਰਪੂਰ ਲੱਗਦੀਆਂ ਹਨ ਅਤੇ ਹਰੇਕ ਫ਼ਲੀ ਵਿਚ 9-11 ਦਾਣੇ ਹੁੰਦੇ ਹਨ। ਇਹ ਮੂੰਗੀ ਦੇ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਦੇ ਕਾਫ਼ੀ ਸਮਰੱਥ ਹੈ। ਇਹ ਕਿਸਮ ਪੱਕਣ ਵਾਸਤੇ ਤਕਰੀਬਨ 75 ਦਿਨ ਲੈਂਦੀ ਹੈ।

ਇਸ ਦੇ ਦਾਣੇ ਦਰਮਿਆਨੇ ਮੋਟੇ ਅਤੇ ਹਰੇ ਚਮਕਦਾਰ ਹੁੰਦੇ ਹਨ ਜੋ ਖਾਣ ਵਿੱਚ ਸੁਆਦੀ ਬਣਦੇ ਹਨ। ਇਸ ਕਿਸਮ ਦਾ ਔਸਤ ਝਾੜ 4.9 ਕੁਇੰਟਲ ਪ੍ਰਤੀ ਏਕੜ ਹੈ। ਐਮ ਐਲ 818 (2003): ਇਸ ਦੇ ਬੂਟੇ ਖੜ੍ਹਵੇਂ, ਸਥਿਰ ਅਤੇ ਦਰਮਿਆਨੇ (75 ਸੈਂਟੀਮੀਟਰ) ਕੱਦ ਦੇ ਹੁੰਦੇ ਹਨ। ਫ਼ਲੀਆਂ ਗੁੱਛਿਆਂ ਵਿਚ ਭਰਪੂਰ ਲੱਗਦੀਆਂ ਹਨ ਅਤੇ ਹਰ ਇਕ ਫ਼ਲੀ ਵਿਚ ਤਕਰੀਬਨ 10-11 ਦਾਣੇ ਪੈਂਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਅਤੇ ਧੱਬਿਆਂ ਦੇ ਰੋਗ ਦਾ ਮੁਕਾਬਲਾ ਕਰਨ ਦੀ ਸਮਰੱਥਾ ਰੱਖਦੀ ਹੈ। ਇਹ ਕਿਸਮ ਚਿੱਟੀ ਮੱਖੀ ਦਾ ਵੀ ਚੰਗੀ ਤਰ੍ਹਾਂ ਮੁਕਾਬਲਾ ਕਰ ਸਕਦੀ ਹੈ।

ਇਹ ਕਿਸਮ 80 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦੇ ਦਾਣੇ ਮੋਟੇ, ਹਰੇ ਰੰਗ ਦੇ ਚਮਕੀਲੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤ ਝਾੜ 4.9 ਕੁਇੰਟਲ ਪ੍ਰਤੀ ਏਕੜ ਹੈ। ਐਮ ਐਲ 613 (1995): ਇਸ ਦੇ ਪੌਦੇ ਸਿੱਧੇ, ਸਥਿਰ ਅਤੇ ਦਰਮਿਆਨੀ ਉਚਾਈ ਵਾਲੇ (85 ਸੈਂਟੀਮੀਟਰ) ਹੁੰਦੇ ਹਨ। ਇਸ ਨੂੰ ਭਰਪੂਰ ਫ਼ਲੀਆਂ ਗੁੱਛਿਆਂ ਵਿਚ ਲੱਗਦੀਆਂ ਹਨ ਅਤੇ ਹਰ ਫ਼ਲੀ ਵਿਚ ਤਕਰੀਬਨ 11-12 ਦਾਣੇ ਹੁੰਦੇ ਹਨ।

ਇਸ ਕਿਸਮ ਵਿਚ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਦੀ ਸਮਰੱਥਾ ਹੈ। ਇਸ ਵਿਚ ਚਿੱਟੀ ਮੱਖੀ ਅਤੇ ਤੇਲੇ ਦਾ ਟਾਕਰਾ ਕਰਨ ਦੀ ਵੀ ਸਮਰੱਥਾ ਹੈ। ਇਹ ਕਿਸਮ ਤਕਰੀਬਨ 85 ਦਿਨਾਂ ਵਿਚ ਪੱਕ ਜਾਂਦੀ ਹੈ। ਇਸ ਦੇ ਦਾਣੇ ਹਰੇ ਰੰਗ ਦੇ ਮੋਟੇ ਹੁੰਦੇ ਹਨ, ਜੋ ਕਿ ਬਹੁਤ ਫੁੱਲਦੇ ਹਨ ਅਤੇ ਦਾਲ ਬਹੁਤ ਸੁਆਦ ਬਣਦੀ ਹੈ। ਇਸ ਦਾ ਔਸਤ ਝਾੜ 4.3 ਕੁਇੰਟਲ ਪ੍ਰਤੀ ਏਕੜ ਹੈ।

SHARE ARTICLE

ਏਜੰਸੀ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement