ਹਵਾ ਪ੍ਰਦੂਸ਼ਣ ਰੋਕਥਾਮ ਐਕਟ, 1981 ਤਹਿਤ ਕੰਬਾਈਨਾਂ 'ਤੇ ਸੁਪਰ ਸਟ੍ਰਾਅ ਮੈਨੇਜਮੈਂਟ ਲਗਾਉਣਾ ਲਾਜ਼ਮੀ
Published : Aug 23, 2020, 5:24 pm IST
Updated : Aug 23, 2020, 5:24 pm IST
SHARE ARTICLE
Air Pollution Prevention Act  
Air Pollution Prevention Act  

ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਬਗ਼ੈਰ ਕਿਸੇ ਵੀ ਕੰਬਾਈਨ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ: ਕਾਹਨ ਸਿੰਘ ਪੰਨੂ

ਚੰਡੀਗੜ: ਸੂਬੇ ਵਿੱਚ ਸਾਫ-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ (ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ) ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਹਵਾ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1981 ਤਹਿਤ ਕੰਬਾਈਨ ਹਾਰਵੈਸਟਰ ਉਤੇ ਸੁਪਰ ਸਟਰਾਅ ਮੈਨੇਜਮੈਂਟ (ਐਸ.ਐਮ.ਐਸ) ਲਗਾਉਣਾ ਲਾਜ਼ਮੀ ਕਰ ਦਿੱਤਾ ਹੈ।

Paddy StrawPaddy Straw

ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਅਤੇ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਖ਼ਿਲਾਫ਼ ਮੁਹਿੰਮ ਦੇ ਨੋਡਲ ਅਧਿਕਾਰੀ ਸ. ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸੂਬੇ ਦੇ ਕੁੱਲ 13 ਹਜ਼ਾਰ ਵਿੱਚੋਂ ਕੁਝ ਕੰਬਾਈਨ ਮਾਲਕ ਪੈਸਾ ਤੇ ਸਮਾਂ ਬਚਾਉਣ ਲਈ ਐਸ.ਐਮ.ਐਸ ਪ੍ਰਣਾਲੀ ਨੂੰ ਫਿੱਟ ਨਹੀਂ ਕਰਦੇ। ਉਨਾਂ ਦੱਸਿਆ ਕਿ ਪੰਜਾਬ ਵਿੱਚ 67 ਲੱਖ ਏਕੜ ਰਕਬਾ ਝੋਨੇ ਦੀ ਕਾਸ਼ਤ ਅਧੀਨ ਹੈ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਨੂੰ ਹਾਲੇ ਇੱਕ ਮਹੀਨਾ ਬਾਕੀ ਹੈ।

Paddy StrawPaddy Straw

ਉਨਾਂ ਚਿਤਾਵਨੀ ਦਿੱਤੀ ਕਿ ਐਸ.ਐਮ.ਐਸ. ਬਗੈਰ ਕਿਸੇ ਨੂੰ ਵੀ ਕੰਬਾਈਨ ਨਾਲ ਫਸਲ ਦੀ ਕਟਾਈ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਕਰਨ ਵਾਲਿਆਂ ਦੀ ਕੰਬਾਇਨਾਂ ਜ਼ਬਤ ਕਰਨ ਤੋਂ ਇਲਾਵਾ ਭਾਰੀ ਜੁਰਮਾਨੇ ਕੀਤੇ ਜਾਣਗੇ। ਉਨਾਂ ਦੱਸਿਆ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਰਜ ਕਰਾਏ ਜਾਣਗੇ, ਜਿਸ ਤਹਿਤ ਛੇ ਸਾਲ ਤੱਕ ਦੀ ਕੈਦ ਹੋ ਸਕਦੀ ਹੈ।

 Paddy StrawPaddy Straw

ਐਸ.ਐਮ.ਐਸ. ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ ਉਤੇ ਚਾਨਣਾ ਪਾਉਂਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਇਹ ਪ੍ਰਣਾਲੀ ਹੈਪੀ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿਲ ਸੀਡ ਡਰਿੱਲ ਵਰਗੀਆਂ ਮਸ਼ੀਨਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰਨ ਵਿੱਚ ਮਦਦਗਾਰ ਹੈ ਅਤੇ ਇਸ ਤਰਾਂ ਕਿਸਾਨਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੁੰਦੀ ਹੈ। ਸ੍ਰੀ ਪੰਨੂ ਨੇ ਦੱਸਿਆ ਕਿ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਨਾਲ ਕੱਟੀ ਫਸਲ ਵਾਲੇ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰਨਾ ਬਹੁਤ ਸੌਖਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਰਹਿੰਦ-ਖੂੰਹਦ ਸਾੜਨ ਦੀ ਲੋੜ ਨਹੀਂ ਪੈਂਦੀ।

Do not burn strawStraw

ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਰਿਆਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਵਾਲੀਆਂ 23500 ਮਸ਼ੀਨਾਂ ਦੀ ਖਰੀਦ ਉਤੇ 50 ਤੋਂ 80 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।

Capt Amarinder Singh Capt Amarinder Singh

ਇਸ ਤੋਂ ਇਲਾਵਾ ਸੂਬਾਈ ਸਰਕਾਰ ਵੱਲੋਂ ਕੰਬਾਈਨਾਂ ’ਤੇ ਇਹ ਸਿਸਟਮ ਲਗਵਾਉਣ ਉਤੇ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਕੰਬਾਈਨ ਮਾਲਕਾਂ ਨੂੰ ਕੰਬਾਈਨਾਂ ਉਤੇ ਸੁਪਰ ਸਟ੍ਰਾਅ ਮੈਨੇਜਮੈਂਟ ਲਗਾਉਣ ਦੀ ਅਪੀਲ ਕਰਦਿਆਂ ਸ. ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਫ-ਸੁਥਰੇ ਅਤੇ ਹਰੇ ਭਰੇ ਵਾਤਾਵਰਣ ਲਈ ਕੀਤੇ ਜਾ ਰਹੇ ਉਪਰਾਲੇ ਵਿੱਚ ਕਿਸਾਨ ਵੀਰ ਪੂਰਾ ਸਹਿਯੋਗ ਦੇਣ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Jaswinder Bhalla Death News : ਭੱਲਾ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ Jaswinder Bhalla passes Away

22 Aug 2025 9:35 PM

Gurpreet Ghuggi Emotional On jaswinder bhalla Death : ਆਪਣੇ ਯਾਰ ਭੱਲਾ ਨੂੰ ਯਾਦ ਕਰ ਭਾਵੁਕ ਹੋਏ Ghuggi

22 Aug 2025 9:33 PM

jaswinder bhalla ਦੇ chhankata ਦੇ producer ਨੇ ਬਿਆਨ ਕੀਤੇ ਜਜ਼ਬਾਤ|Bahadur Singh Bhalla|Bhalla Death News

22 Aug 2025 3:15 PM

Bal Mukand Sharma Emotional On jaswinder bhalla Death 'ਜਿਗਰੀ ਯਾਰ ਨਾਲ ਬਿਤਾਏ ਪਲ ਯਾਦ ਕਰ ਭਰ ਆਈਆਂ ਅੱਖਾਂ'

22 Aug 2025 3:15 PM

'ਭੱਲਾ ਸਾਬ੍ਹ ਦੀਆਂ ਯਾਦਾਂ ਸਾਨੂੰ ਹਸਾਉਂਦੀਆਂ ਰਹਿਣਗੀਆਂ' Jaswinder bhalla ਦੇ ਕਰੀਬੀ ਪਹੁੰਚੇ ਦੁੱਖ ਵੰਡਾਉਣ | RIP

22 Aug 2025 3:14 PM
Advertisement