
ਹਾੜ੍ਹੀ ਦੀਆਂ ਫ਼ਸਲਾਂ ਦੇ ਐਮਐਸਪੀ ਵਿਚ ਹੋ ਸਕਦਾ ਹੈ ਵਾਧਾ
ਨਵੀਂ ਦਿੱਲੀ: ਕੇਂਦਰ ਸਰਕਾਰ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਵਧਾ ਸਕਦੀ ਹੈ। ਇਸ ਨੂੰ ਲੈ ਕੇ ਕੇਂਦਰੀ ਮੰਤਰੀਮੰਡਲ ਦੀ ਬੈਠਕ ਵਿਚ ਫੈਸਲਾ ਲਿਆ ਜਾ ਸਕਦਾ ਹੈ। ਬੁੱਧਵਾਰ ਨੂੰ ਕੇਂਦਰੀ ਮੰਤਰੀਮੰਡਲ ਦੀ ਬੈਠਕ ਹੈ ਜਿਸ ਵਿਚ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਹਾੜ੍ਹੀ ਦੀਆਂ ਫ਼ਸਲਾਂ ਦੇ ਨਿਊਨਤਮ ਸਮਰਥਨ ਮੁੱਲ ਵਿਚ ਵਾਧਾ ਕਰਨ ਦਾ ਐਲਾਨ ਹੋ ਸਕਦਾ ਹੈ।
Agriculture
ਦਸ ਦਈਏ ਖੇਤੀ ਲਾਗਤ ਅਤੇ ਕੀਮਤਾਂ ਬਾਰੇ ਕਮਿਸ਼ਨ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਐਮਐਸਪੀ ਵਧਾਉਣ ਦੀ ਸਿਰਾਫਿਸ਼ ਕੀਤੀ ਸੀ। ਉੱਥੇ ਹੀ ਇਸ ਮਹੀਨੇ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ ਤਹਿਤ 6000 ਰੁਪਏ ਸਾਲਾਨਾ ਲਾਭ ਲੈਣ ਲਈ ਖਾਤੇ ਨੂੰ ਆਧਾਰ ਨਾਲ ਜੋੜਨ ਦੀ ਤਰੀਕ ਵੀ 30 ਨਵੰਬਰ ਤਕ ਵਧਾ ਦਿੱਤੀ ਹੈ।
Agriculture
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਿਡਰਸ਼ਿਪ ਵਾਲੀ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਸੀ। ਬੈਠਕ ਦੇ ਬਾਵਜੂਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦਸਿਆ ਸੀ ਕਿ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਹੈ।
Agriculture
ਮੰਤਰੀ ਨੇ ਕਿਹਾ ਸੀ ਕਿ 7 ਕਰੋੜ ਕਿਸਾਨਾਂ ਤੋਂ ਪਹਿਲਾਂ ਹੀ ਪੀਐਮ-ਕਿਸਾਨ ਯੋਜਨਾ ਤਹਿਤ ਲਾਭ ਪਹੁੰਚਾਇਆ ਹੈ। ਇਸ ਦੇ ਤਹਿਤ ਕਿਸਾਨਾਂ ਨੂੰ ਤਿੰਨ ਬਰਾਬਰ ਕਿਸ਼ਤਾਂ 'ਤੇ 6,000 ਰੁਪਏ ਸਾਲਾਨਾ ਦਿੱਤਾ ਜਾ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।