ਕਣਕ ‘ਤੇ ਇਹ ਫ਼ੈਸਲਾ ਆਉਣ ਤੋਂ ਬਾਅਦ ਕਿਸਾਨਾਂ ਨੂੰ ਹੋ ਸਕਦੈ ਵੱਡਾ ਫ਼ਾਇਦਾ
Published : Apr 24, 2019, 6:12 pm IST
Updated : Apr 24, 2019, 6:12 pm IST
SHARE ARTICLE
Captain Amrinder Singh in Grain Market
Captain Amrinder Singh in Grain Market

ਸਰਕਾਰ ਕਣਕ ਦੀ ਵਾਢੀ ਵਿਚ ਲੱਗੇ ਕਿਸਾਨਾਂ ਦਾ ਹਿੱਤ ਦੇਖਦੇ ਹੋਏ ਜਲਦ ਹੀ ਵੱਡਾ ਫ਼ੈਸਲਾ ਕਰ ਸਕਦੀ ਹੈ...

ਨਵੀਂ ਦਿੱਲੀ : ਸਰਕਾਰ ਕਣਕ ਦੀ ਵਾਢੀ ਵਿਚ ਲੱਗੇ ਕਿਸਾਨਾਂ ਦਾ ਹਿੱਤ ਦੇਖਦੇ ਹੋਏ ਜਲਦ ਹੀ ਵੱਡਾ ਫ਼ੈਸਲਾ ਕਰ ਸਕਦੀ ਹੈ। ਜਾਣਕਾਰੀ ਮੁਤਾਬਕ, ਨਵੀਂ ਫ਼ਸਲ ਦੀ ਕਟਾਈ ਦੌਰਾਨ ਸਰਕਾਰ ਚਾਲੂ ਵਿੱਤੀ ਸਾਲ ਵਿਚ ਕਣਕ ‘ਤੇ ਇੰਪੋਰਟ ਡਿਊਟੀ ਵਧਾ ਕੇ 40 ਫ਼ੀਸਦੀ ਕਰ ਸਕਦੀ ਹੈ, ਜੋ ਫਿਲਹਾਲ 30 ਫ਼ੀਸਦੀ ਹੈ। ਇੰਪੋਰਟ ਡਿਊਟੀ ਵਧਣ ਨਾਲ ਆਟਾ ਮਿੱਲਾਂ ਨੂੰ ਭਾਰਤੀ ਖੁਰਾਕ ਨਿਗਮ (ਐਫ਼ਸੀਆਈ) ਤੋਂ ਕਣਕ ਖਰੀਦਣ ਲਈ ਮਜਬੂਰ ਹੋਣਾ ਪਵੇਗਾ।

Wheat harvestingWheat harvesting

ਇਸ ਨਾਲ ਐਫ਼ਸੀਆਈ ਵਿਚ ਕਣਕ ਦਾ ਲੱਗਾ ਵੱਡਾ ਭੰਡਾਰ ਘੱਟ ਕਰਨ ਵਚ ਮਦਦ ਮਿਲੇਗੀ ਤੇ ਕਿਸਾਨਾਂ ਕੋਲੋਂ ਨਵੀਂ ਫ਼ਸਲ ਖਰੀਦ ਕੇ ਸੰਭਾਲਣ ਵਿਚ ਆਸਾਨੀ ਹੋਵੇਗੀ। ਕਿਸਾਨਾਂ ਨੂੰ ਇਸ ਦਾ ਫ਼ਾਇਦਾ ਇਹ ਹੋਵੇਗਾ ਕਿ ਬਾਜ਼ਾਰ ਵਿਚ ਕਣਕ ਦੀ ਕੀਮਤ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਘੱਟ ਨਹੀਂ ਜਾਵੇਗੀ। ਸੂਤਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਇਸ ਨੂੰ ਹਰੀ ਝੰਡੀ ਮਿਲਣੀ ਬਾਕੀ ਹੈ।

Captain Amarinder SinghCaptain Amarinder Singh

ਪਿਛਲੇ ਹਫ਼ਤੇ ਸਕੱਤਰਾਂ ਦੀ ਇਕ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਸੀ ਤੇ ਚੋਣ ਕਮਿਸ਼ਨ ਵੀ ਇੰਪੋਰਟ ਡਿਊਟੀ ਵਧਾਉਣ ਦੇ ਪ੍ਰਸਤਾਵ ਨੂੰ ਜਲਦ ਹਰੀ ਝੰਡੀ ਦੇ ਸਕਦਾ ਹੈ, ਜਿਸ ਤੋਂ ਬਾਅਦ ਮਈ ਦੇ ਅਖੀਰ ਤੱਕ ਐਫ਼ਸੀਆਈ ਦਾ ਸਟਾਕ ਲਗਪਗ 580 ਲੱਖ ਟਨ ਤੱਕ ਪਹੁੰਚ ਸਕਦਾ ਹੈ। ਕਿਸਾਨਾਂ ਨੂੰ ਐਮਐਸਪੀ ਦਾ ਫ਼ਾਇਦਾ ਦਿਵਾਉਣ ਲਈ ਸਰਕਾਰ ਦਾ ਵਿਚਾਰ ਸਸਤੀ ਦਰਾਮਦ ਨੂੰ ਰੋਕਣ ਲਈ ਇੰਪੋਰਟ ਡਿਊਟੀ ਵਧਾਉਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement