ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ ’ਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਚੀਮਾ
Published : May 24, 2022, 7:40 pm IST
Updated : May 24, 2022, 7:40 pm IST
SHARE ARTICLE
Milkfed raises milk procurement prices
Milkfed raises milk procurement prices

ਆਮ ਲੋਕਾਂ ਲਈ ਦੁੱਧ ਦੀ ਖਰੀਦ ਕੀਮਤ 'ਤੇ ਨਹੀਂ ਪਵੇਗਾ ਕੋਈ ਪ੍ਰਭਾਵ

 

 ਚੰਡੀਗੜ੍ਹ: ਫੀਡ ਦੇ ਭਾਅ ਵਿੱਚ ਹੋਏ ਵਾਧੇ ਕਾਰਨ ਪੰਜਾਬ ਦੇ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਦੀ ਮਾੜੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਧ ਦੇ ਖਰੀਦ ਭਾਅ ਵਿੱਚ 35 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਹੋਰ ਵਾਧਾ ਕਰ ਦਿੱਤਾ ਹੈ । ਇਸ ਤੋਂ ਪਹਿਲਾਂ 21 ਮਈ ਨੂੰ ਵੀ ਇਹ ਭਾਅ 20 ਰੁਪਏ ਵਧਾਇਆ ਗਿਆ ਸੀ। ਇਸ ਤਰ੍ਹਾਂ ਡੇਅਰੀ ਕਿਸਾਨਾਂ ਦੇ ਦੁੱਧ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਡੇਅਰੀ ਕਿਸਾਨਾਂ ਨੂੰ ਇਸਦਾ ਵੱਡਾ ਲਾਭ ਮਿਲੇਗਾ ਪਰ ਇਸ ਦਾ ਭਾਰ ਆਮ ਲੋਕਾਂ 'ਤੇ ਬਿਲਕੁਲ ਨਹੀਂ ਪਵੇਗਾ ਅਤੇ ਉਹਨਾਂ ਨੂੰ ਦੁੱਧ ਪੁਰਾਣੇ ਭਾਅ ਉੱਤੇ ਹੀ ਮਿਲੇਗਾ।

milkfedMilkfed

ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ 2.60 ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 3.85 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ। ਅੱਜ ਇਥੇ ਸਕੱਤਰੇਤ ਵਿਚ ਡੇਅਰੀ ਕਿਸਾਨਾਂ ਦੇ ਵਫਦ ਨਾਲ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਦੌਰਾਨ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ( ਕੋਆਪਰੇਸ਼ਨ ) ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਵਿੱਤ ਕੇ ਏ ਪੀ ਸਿਨਹਾ ਅਤੇ ਮਿਲਕਫ਼ੈਡ ਦੇ ਐਮ ਡੀ ਕਮਲਦੀਪ ਸਿੰਘ ਸੰਘਾ ਵੀ ਹਾਜ਼ਰ ਸਨ। 

Harpal CheemaHarpal Cheema

ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਜਿਹੀ ਵਿੱਤੀ ਸਹਾਇਤਾ ਪਹਿਲੀ ਵਾਰ ਦਿੱਤੀ ਗਈ ਹੈ ਜਿਸ ਕਰ ਕੇ ਇਹ ਫੈਸਲਾ ਇਤਿਹਾਸਕ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ ।

Milk PriceMilk Price

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ।  ਹੁਣ ਵਧਾਏ 55 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 105 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement