ਤਿੰਨ ਆਰਡੀਨੈਂਸ ਅਤੇ ਪ੍ਰਸਤਾਵਿਤ ਬਿਜਲੀ ਬਿਲ ਪੰਜਾਬ ਵਿਰੋਧੀ -ਅਮਨ ਅਰੋੜਾ
Published : Aug 24, 2020, 6:10 pm IST
Updated : Aug 24, 2020, 6:12 pm IST
SHARE ARTICLE
Aman Arora
Aman Arora

ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਦੇ ਖ਼ਿਲਾਫ਼ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਮਤਾ ਪੇਸ਼

ਚੰਡੀਗੜ੍ਹ 24 ਅਗਸਤ 2020 - ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੇ ਸਿਆਸੀ ਅਖਾੜੇ ਦਾ ਕੇਂਦਰ ਬਿੰਦੂ ਰਹੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ-2020 ਨੂੰ ਰੱਦ ਕਰਾਉਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਵਿਧਾਨ ਸਭਾ ਨਿਯਮਾਵਲੀ ਦੇ ਨਿਯਮ 71 ਤਹਿਤ 28 ਤਾਰੀਖ਼ ਨੂੰ ਹੋਣ ਵਾਲੇ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਵਿੱਚ ਪ੍ਰਸਤਾਵ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ।

Farmer Farmer

ਇਹਨਾਂ ਪ੍ਰਸਤਾਵਾਂ ਵਿੱਚ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ-2020 ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਹੋਣ ਕਾਰਨ ਰਾਜਾਂ ਦੇ ਅਧਿਕਾਰਾਂ ਨੂੰ ਢਾਹ ਲਾਉਂਦੇ ਹਨ, ਜਿਨ੍ਹਾਂ ਨਾਲ ਜਿੱਥੇ ਕੇਂਦਰ ਸਰਕਾਰ ਜਿਣਸਾਂ ਦੀ ਖ਼ਰੀਦ ਪ੍ਰਕਿਰਿਆ ਵਿੱਚੋਂ ਪਿੱਛੇ ਹਟ ਜਾਏਗੀ, ਕਿਸਾਨੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਹੇਠ ਹੋ ਜਾਏਗੀ ਅਤੇ ਪੰਜਾਬ ਦੀ ਪੇਂਡੂ ਅਰਥ ਵਿਵਸਥਾ ਤਹਿਸ ਨਹਿਸ ਹੋ ਜਾਵੇਗੀ।

Electricity Amendment BillElectricity Amendment Bill

ਉੱਥੇ ਹੀ ਬਿਜਲੀ ਸੋਧ ਬਿਲ-2020 ਪਾਸ ਹੋਣ ਦੀ ਸੂਰਤ ਵਿੱਚ ਕਿਸਾਨਾਂ ਅਤੇ ਨਿਮਨ ਵਰਗ ਦੀ ਬਿਜਲੀ ਸਬਸਿਡੀ ਖ਼ਤਮ ਹੋ ਜਾਵੇਗੀ, ਬਿਜਲੀ ਫਰੈਂਚਾਈਜ਼ੀ ਰਾਹੀਂ ਬਿਜਲੀ ਵਿਤਰਨ ਪ੍ਰਾਈਵੇਟ ਕਾਰਪੋਰੇਟ ਹੱਥਾਂ ਵਿੱਚ ਚਲਾ ਜਾਵੇਗਾ, ਪੇਂਡੂ ਸ਼ਹਿਰੀ ਇਲਾਕਿਆਂ ਵਿੱਚ ਬਿਜਲੀ ਦੇ ਵੱਖੋ-ਵੱਖ ਰੇਟ ਹੋ ਜਾਣਗੇ ਅਤੇ ਐਸਈਆਰਸੀ (ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ)  ਦੀਆਂ ਸਾਰੀਆਂ ਤਾਕਤਾਂ ਕੇਂਦਰ ਆਪਣੇ ਕੋਲ ਲੈ ਲਵੇਗੀ ਅਤੇ ਈਸੀਈਏ (ਬਿਜਲੀ ਕੰਟਰੈਕਟ ਇਨਫੋਰਸਮੈਂਟ ਅਥਾਰਿਟੀ) ਬਣਨ ਨਾਲ ਸੂਬਾ ਸਰਕਾਰ ਆਪਣੇ ਹਿੱਤਾਂ ਦੀ ਰੱਖਿਆ ਵੀ ਨਹੀਂ ਕਰ ਪਾਏਗੀ।

File Photo File Photo

File Photo File Photo

ਜਿਸ ਦਾ ਸਿੱਧੇ-ਅਸਿੱਧੇ ਤੌਰ ਉੱਪਰ ਬੋਝ ਪੰਜਾਬ ਦੀ ਕਿਸਾਨੀ, ਵਪਾਰੀ, ਸ਼ਹਿਰੀ, ਮਜ਼ਦੂਰ ਖਪਤਕਾਰਾਂ ਉੱਪਰ ਪਵੇਗਾ ਜੋ ਕਿ ਪੰਜਾਬ ਅਤੇ ਪੰਜਾਬ ਵਾਸੀਆਂ ਲਈ ਬੇਹੱਦ ਘਾਤਕ ਸਿੱਧ ਹੋਵੇਗਾ। ਵਰਨਣਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਬੰਧੀ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਇਸ ਮੌਕੇ ਅਮਨ ਅਰੋੜਾ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਕਿਸਾਨੀ, ਵਪਾਰੀ, ਮਜ਼ਦੂਰਾਂ ਅਤੇ ਪੰਜਾਬ ਦੀ ਅਰਥਵਿਵਸਥਾ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਇਹਨਾਂ ਪ੍ਰਸਤਾਵਾਂ ਦੇ ਸਰਬਸੰਮਤੀ ਨਾਲ ਵਿਧਾਨ ਸਭਾ ਵਿੱਚ ਪਾਸ ਹੋਣ ਦੀ ਉਮੀਦ ਪ੍ਰਗਟਾਈ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement