ਝੋਨੇ ਦੀ ਫਸਲ ਨੂੰ ਜ਼ਰੂਰਤ ਤੋਂ ਜ਼ਿਆਦਾ ਖਾਦਾਂ ਵਰਤਣ ਨਾਲ ਨੁਕਸਾਨ ਜ਼ਿਆਦਾ ਹੁੰਦਾ ਹੈ: ਡਾ ਅਮਰੀਕ ਸਿੰਘ
Published : Jun 25, 2018, 5:01 pm IST
Updated : Jun 25, 2018, 5:07 pm IST
SHARE ARTICLE
use of fertilizers more than required to reduce the paddy crop : Dr. Amrik Singh
use of fertilizers more than required to reduce the paddy crop : Dr. Amrik Singh

ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ ਕਿਉਂਕਿ ਵੱਡੇ ਖੁਰਾਕੀ ਤੱਤਾਂ ...

ਪਠਾਨਕੋਟ:( ਹਰਜੀਤ ਸਿੰਘ ਆਲਮ ) ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ ਕਿਉਂਕਿ ਵੱਡੇ ਖੁਰਾਕੀ ਤੱਤਾਂ ( ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ -ਨਾਲ ਛੋਟੇ ਖੁਰਾਕੀ ਤੱਤ ( ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।

cropCrop

ਇਹ ਵਿਚਾਰ ਡਾ: ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ  ਹੇਠ ਬਲਾਕ ਪਠਾਨਕੋਟ ਦੇ ਪਿੰਡ ਗੁੱਲਪੁਰ ਸਿੰਬਲੀ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਫਾਰਮ ਸਕੂਲ ਦੇ ਦੂਜੇ ਸ਼ੈਸ਼ਨ ਵਿਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।

chemical fertilizersChemical fertilizers

ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਫਾਰਮ ਸਕੂਲ ਦੇ ਦੂਜੇ ਸ਼ੈਸ਼ਨ ਮੌਕੇ ਡਾ: ਮਨਦੀਪ ਕੌਰ ਖੇਤੀ ਵਿਕਾਸ ਅਫਸਰ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਗੁਰਪ੍ਰੀਤ ਸਿੰਘ ਬਲਾਕ ਟੈਕਨਾਲੋਜੀ ਮੈਨੇਜ਼ਰ,ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨੀਕੀ ਪ੍ਰਬੰਧਕ,ਰਾਕੇਸ਼ ਕੁਮਾਰ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਸ ਮੌਕੇ ਜੰਗਲਾਤ ਵਿਭਾਗ ਵੱਲੋਂ ਘਰ ਘਰ ਹਰਿਆਲੀ ਤਹਿਤ ਛਾਂਦਾਰ ਬੂਟੇ ਕਿਸਾਨਾਂ ਨੂੰ ਮੁਫਤ ਵੰਡੇ ਗਏ।

rice cropRice crop

ਕਿਸਾਨਾਂ ਨੂੰ ਸੰਬੋਧਨ ਕਰਦਿਆਂ  ਡਾ ਅਮਰੀਕ ਸਿੰਘ ਨੇ ਕਿਹਾ ਕਿ ਆਮਕਰਕੇ ਕਣਕ ਦੀ ਫਸਲ ਨੂੰ 55 ਡੀ ਏ ਪੀ ਖਾਦ ਬਿਜਾਈ ਸਮੇਂ ਪਾਈ ਜਾਂਦੀ ਹੈ,ਜਿਸ ਦਾ 20-25% ਹਿੱਸਾ ਕਣਕ ਦੀ ਫਸਲ ਲੈਂਦੀ ਹੈ ਜਦ ਕਿ ਬਾਕੀ ਹਿੱਸਾ ਜ਼ਮੀਨ ਵਿੱਚ ਹੀ ਪਿਆ ਰਹਿੰਦਾ ਹੈ।ਉਨਾਂ ਕਿਹਾ ਕਿ ਡੀ ਏ ਪੀ ਦਾ ਬਚਿਆ ਹਿੱਸਾ ਝੋਨੇ ਦੀ ਲਵਾਈ ਤੋਂ ਪਹਿਲਾਂ ਕੱਦੂ ਕਰਨ ਨਾਲ ਵਰਤੋਂਯੋਗ ਹਾਲਤ ਵਿੱਚ ਆ ਜਾਂਦਾ ਹੈ ਜੋ ਝੋਨੇ ਦੀ ਫਸਲ ਲੈ ਲੈਂਦੀ ਹੈ,ਇਸ ਲਈ ਜੇਕਰ ਕਣਕ ਦੀ ਫਸਲ ਨੂੰ ਡੀ ਏ ਪੀ ਦੀ ਪੂਰੀ ਮਾਤਰਾ ਕਣਕ ਦੀ ਫਸਲ ਨੂੰ ਪਾਈ ਗਈ ਹੈ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਪਾਉਣ ਦੀ ਜ਼ਰੁਰਤ ਨਹੀਂ ਹੈ।


pesticidesFertilizers

ਡਾ ਮਨਦੀਪ ਕੌਰ ਨੇ ਕਿਹਾ ਕਿ  ਬਾਸਮਤੀ ਦੀ ਫਸਲ ਨੂੰ ਰੋਗ ਮੁਕਤ ਰੱਖਣ ਲਈ ਪਨੀਰੀ ਦੀ ਲਵਾਈ ਤੋਂ ਪਹਿਲਾਂ ਪਨੀਰੀ ਦੀਆ ਜੜਾਂ ਨੂੰ ਸੋਧ ਲੈਣਾ ਚਾਹੀਦਾ।ਉਨਾਂ ਕਿਹਾ ਕਿ ਕਿਸਾਨ ਆਪਣੀਆਂ ਸਮੱਸਿਆਂਵਾਂ ਦੇ ਹੱਲ ਲਈ ਆਮ ਕਰਕੇ ਦੁਕਾਨਦਾਰਾਂ ਤੇ ਕਰਦੇ ਹਨ , ਜਿਸ ਨਾਲ ਕਈ ਵਾਰੀ ਫਾਇਦੇ ਦੀ ਬਿਜਾਏ ਨੁਕਸਾਨ ਹੋ ਜਾਂਦਾ ਹੈ ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਅਖੀਰ ਵਿੱਚ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ ਨੇ ਹਾਜ਼ਰ ਖੇਤੀ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement