ਖ਼ਬਰਾਂ |

ਤਾਜ਼ਾ |

ਪੰਜਾਬ ਸਰਕਾਰ ਵੱਲੋਂ ਡੇਅਰੀ ਫਾਰਮਰਾਂ/ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫਾ
Published : Jul 25, 2026, 6:14 pm IST
Updated : Jul 25, 2026, 6:14 pm IST
SHARE ARTICLE
Punjab Government's big gift to dairy farmers/milk producers
Punjab Government's big gift to dairy farmers/milk producers

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਡੀਐੱਫਏ ਦੀ ਜਾਇਜ਼ ਮੰਗ ਮੰਨੀ, ਦੁੱਧ ਦੇ ਖਰੀਦ ਰੇਟ ਵਿੱਚ 40 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਨ ਅਤੇ ਗੱਲਬਾਤ ਰਾਹੀਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ) ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਸਰਦਾਰਪੁਰਾ ਦੀ ਅਗਵਾਈ ਹੇਠ ਆਏ ਵਫ਼ਦ, ਜਿਸ ਵਿੱਚ ਇਸ ਦੀ ਕਾਰਜਕਾਰੀ ਕਮੇਟੀ ਅਤੇ ਕੋਰ ਕਮੇਟੀ ਦੇ ਮੈਂਬਰ ਵੀ ਸ਼ਾਮਲ ਸਨ, ਨਾਲ ਮੁਲਾਕਾਤ ਕੀਤੀ।

ਬੈਠਕ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨੂੰ ਪਸ਼ੂਆਂ ਦੀ ਖੁਰਾਕ (ਫੀਡ) ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਡੇਅਰੀ ਫਾਰਮਰਾਂ ਨੂੰ ਆ ਰਹੀਆਂ ਗੰਭੀਰ ਚੁਣੌਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਦੁੱਧ ਦੀ ਉਤਪਾਦਨ ਲਾਗਤ ਕਾਫ਼ੀ ਵਧ ਗਈ ਹੈ, ਜਿਸ ਨਾਲ ਡੇਅਰੀ ਖੇਤਰ ਗੰਭੀਰ ਆਰਥਿਕ ਸੰਕਟ ਵਿੱਚ ਫਸ ਗਿਆ ਹੈ ਅਤੇ ਕਿਸਾਨਾਂ ਲਈ ਆਪਣੀ ਰੋਜ਼ੀ-ਰੋਟੀ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ।

ਇਸ ਮੁੱਦੇ ਦਾ ਤੁਰੰਤ ਸੰਗਿਆਨ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਜਾਇਜ਼ ਮੰਗ ਨੂੰ ਪ੍ਰਵਾਨ ਕਰ ਲਿਆ ਅਤੇ ਦੁੱਧ ਦੇ ਖਰੀਦ ਰੇਟ ਵਿੱਚ 40 ਰੁਪਏ ਪ੍ਰਤੀ ਕਿੱਲੋ ਫੈਟ ਦੇ ਵਾਧੇ ਦਾ ਐਲਾਨ ਕੀਤਾ। ਇਹ ਸੋਧਿਆ ਹੋਇਆ ਰੇਟ 21 ਜੁਲਾਈ 2026 ਤੋਂ ਲਾਗੂ ਕਰ ਦਿੱਤਾ ਗਿਆ ਹੈ। ਜਿਸ ਨਾਲ ਪੰਜਾਬ ਭਰ ਦੇ ਲੱਖਾਂ ਡੇਅਰੀ ਫਾਰਮਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੇਤੀਬਾੜੀ ਨਾਲ ਜੁੜੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਜੋ ਕਿਸਾਨਾਂ ਨੂੰ ਮੀਟਿੰਗਾਂ ਅਤੇ ਹੱਲ ਲਈ ਮਹੀਨਿਆਂ ਬੱਧੀ ਉਡੀਕ ਕਰਵਾਉਂਦੀਆਂ ਸਨ, ਮਾਨ ਸਰਕਾਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

ਪੀਡੀਐੱਫਏ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਨਾਲ ਗੱਲ ਸੁਣਨ ਅਤੇ ਡੇਅਰੀ ਫਾਰਮਰਾਂ ਦੇ ਹੱਕ ਵਿੱਚ ਤੁਰੰਤ ਫੈਸਲਾ ਲੈਣ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਐਸੋਸੀਏਸ਼ਨ ਨੇ ਕਿਹਾ ਕਿ ਖਰੀਦ ਰੇਟ ਵਿੱਚ ਵਾਧਾ ਵਧ ਰਹੀ ਉਤਪਾਦਨ ਲਾਗਤ ਨਾਲ ਜੂਝ ਰਹੇ ਡੇਅਰੀ ਕਿਸਾਨਾਂ ਨੂੰ ਬਹੁਤ ਲੋੜੀਂਦੀ ਰਾਹਤ ਦੇਵੇਗਾ ਅਤੇ ਪੰਜਾਬ ਦੇ ਡੇਅਰੀ ਖੇਤਰ ਨੂੰ ਮਜ਼ਬੂਤ ਕਰੇਗਾ। ਵਫ਼ਦ ਨੇ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਰਵੱਈਏ ਅਤੇ ਸਾਰਥਕ ਗੱਲਬਾਤ ਰਾਹੀਂ ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਨ੍ਹਾਂ ਨਾਲ ਸਿੱਧਾ ਜੁੜਨ ਦੀ ਇੱਛਾ ਦੀ ਵੀ ਸ਼ਲਾਘਾ ਕੀਤੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement