Farming News: ਕਿਵੇਂ ਕੀਤੀ ਜਾਵੇ ਲੱਸਣ ਦੀ ਖੇਤੀ
Published : Nov 26, 2025, 3:04 pm IST
Updated : Nov 26, 2025, 3:14 pm IST
SHARE ARTICLE
Grow Garlic Farming News
Grow Garlic Farming News

Farming News: ਇਹ ਪਾਚਣ ਕਿਰਿਆ ਵਿਚ ਮਦਦ ਕਰਦਾ ਹੈ ਅਤੇ ਮਨੁੱਖੀ ਖ਼ੂਨ ਵਿਚ ਕੈਲੇਸਟਰੋਲ ਦੀ ਮਾਤਰਾ ਨੂੰ ਘਟਾਉਂਦਾ ਹੈ।

How to Grow Garlic: ਲੱਸਣ ਇਕ ਦਖਣੀ ਯੂਰਪ ਵਿਚ ਉਗਾਈ ਜਾਣ ਵਾਲੀ ਪ੍ਰਸਿੱਧ ਫ਼ਸਲ ਹੈ। ਇਸ ਨੂੰ ਕਈ ਪਕਵਾਨਾਂ ਵਿਚ ਮਸਾਲੇ ਦੇ ਤੌਰ ’ਤੇ ਵਰਤਿਆ ਜਾਂਦਾ ਹੈ। ਇਸ ਤੋਂ ਇਲਾਵਾ ਲੱਸਣ ਵਿਚ ਦਵਾਈਆਂ ਵਿਚ ਵਰਤਿਆ ਜਾਣ ਵਾਲੇ ਤੱਤ ਹੈ। ਇਸ ਵਿਚ ਪ੍ਰੋਟੀਨ, ਫ਼ਾਸਫ਼ੋਰਸ ਅਤੇ ਪੋਟਾਸ਼ੀਅਮ ਵਰਗੇ ਸਰੋਤ ਪਾਏ ਜਾਂਦੇ ਹਨ। ਇਹ ਪਾਚਣ ਕਿਰਿਆ ਵਿਚ ਮਦਦ ਕਰਦਾ ਹੈ ਅਤੇ ਮਨੁੱਖੀ ਖ਼ੂਨ ਵਿਚ ਕੈਲੇਸਟਰੋਲ ਦੀ ਮਾਤਰਾ ਨੂੰ ਘਟਾਉਂਦਾ ਹੈ।

ਵੱਡੇ ਪੱਧਰ ਤੇ ਲੱਸਣ ਦੀ ਖੇਤੀ ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਉੜੀਸਾ, ਉਤਰ ਪ੍ਰਦੇਸ਼, ਮਹਾਰਾਸ਼ਟਰ , ਪੰਜਾਬ ਅਤੇ ਹਰਿਆਣਾ ਵਿਚ ਕੀਤੀ ਜਾਂਦੀ ਹੈ। ਇਸ ਨੂੰ ਕਿਸੇ ਤਰ੍ਹਾਂ ਦੀ ਵੀ ਹਲਕੀ ਤੋਂ ਭਾਰੀ ਜ਼ਮੀਨ ਵਿਚ ਉਗਾਇਆ ਜਾ ਸਕਦਾ ਹੈ। ਇਸ ਦੀ ਖੇਤੀ ਲਈ ਵਧੀਆ ਜਲ ਨਿਕਾਸ ਵਾਲੀ, ਪਾਣੀ ਨੂੰ ਬੰਨ੍ਹ ਕੇ ਰੱਖਣ ਵਾਲੀ ਅਤੇ ਵਧੀਆ ਜੈਵਿਕ ਖਣਿਜਾਂ ਵਾਲੀ ਜ਼ਮੀਨ ਸੱਭ ਤੋਂ ਵਧੀਆ ਰਹਿੰਦੀ ਹੈ। ਨਰਮ ਅਤੇ ਰੇਤਲੀਆਂ ਜ਼ਮੀਨਾਂ ਇਸ ਲਈ ਵਧੀਆਂ ਨਹੀਂ ਹੁੰਦੀਆ ਕਿਉਂਕਿ ਇਸ ਵਿਚ ਬਣੀਆਂ ਗੰਢਾਂ ਛੇਤੀ ਖ਼ਰਾਬ ਹੋ ਜਾਦੀਆਂ ਹਨ।

ਜ਼ਮੀਨ ਦਾ ਪੱਧਰ 6-7 ਹੋਣਾ ਚਾਹੀਦਾ ਹੈ। ਖੇਤ ਨੂੰ 3- 4 ਵਾਰ ਵਾਹ ਕੇ ਨਰਮ ਕਰੋ ਅਤੇ ਜੈਵਿਕ ਖਣਿਜਾਂ ਨੂੰ ਵਧਾਉਣ ਲਈ ਰੂੜੀ ਦੀ ਖਾਦ ਪਾਉ। ਖੇਤ ਨੂੰ ਪੱਧਰਾ ਕਰ ਕੇ ਕਿਆਰਿਆਂ ਅਤੇ ਖਾਲਾਂ ਵਿਚ ਵੰਡ ਦਿਉ। ਬਿਜਾਈ ਲਈ ਸਹੀ ਸਮਾਂ ਸਤੰਬਰ ਦੇ ਅਖ਼ੀਰਲੇ ਹਫ਼ਤੇ ਤੋਂ ਅਕਤੂਬਰ ਦਾ ਪਹਿਲਾ ਹਫ਼ਤਾ ਮੰਨਿਆ ਜਾਂਦਾ ਹੈ। ਪੌਦੇ ਤੋਂ ਪੌਦੇ ਦਾ ਫ਼ਾਸਲਾ 7.5 ਸੈ:ਮੀ: ਅਤੇ ਕਤਾਰਾਂ ਵਿਚ ਫ਼ਾਸਲਾ 15 ਸੈ:ਮੀ: ਰੱਖੋ। ਲੱਸਣ ਦੀਆਂ ਗੰਢੀਆਂ ਨੂੰ 3-5 ਸੈ:ਮੀ: ਡੂੰਘਾ ਅਤੇ ਉਸ ਦਾ ਉਗਰਣ ਵਾਲਾ ਸਿਰਾ ਉਪਰ ਨੂੰ ਰੱਖੋ। ਇਸ ਦੀ ਬਿਜਾਈ ਲਈ ਕੇਰਾ ਢੰਗ ਦੀ ਵਰਤੋਂ ਕਰੋ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬਿਜਾਈ ਹੱਥਾਂ ਨਾਲ ਜਾਂ ਮਸ਼ੀਨ ਨਾਲ ਕੀਤੀ ਜਾ ਸਕਦੀ ਹੈ। ਲੱਸਣ ਦੀਆਂ ਗੰਢੀਆਂ ਨੂੰ ਮਿੱਟੀ ਨਾਲ ਢੱਕ ਕੇ ਹਲਕੀ ਸਿੰਜਾਈ ਕਰੋ। ਬਿਜਾਈ ਲਈ 225-250 ਕਿਲੋਗ੍ਰਾਮ ਬੀਜ ਪ੍ਰਤੀ ਏਕੜ  ਬੀਜੋ। ਬੀਜ ਨੂੰ ਥੀਰਮ 2 ਗ੍ਰਾਮ ਪ੍ਰਤੀ ਕਿਲੋ ਅਤੇ ਬੈਨੋਮਾਈਲ 50 ਗ੍ਰਾਮ ਪ੍ਰਤੀ ਲੀਟਰ ਪਾਣੀ ਨਾਲ ਸੋਧ ਕੇ ਉਖੇੜਾ ਰੋਗ ਅਤੇ ਕਾਂਗਿਆਰੀ ਤੋਂ ਬਚਾਇਆ ਜਾ ਸਕਦਾ ਹੈ। ਰਸਾਇਣ ਵਰਤਣ ਤੋਂ ਬਾਅਦ ਬੀਜ ਨੂੰ ਟਰਾਈਕੋਡਰਮਾ ਵਿਰਾਇਡ 2 ਗ੍ਰਾਮ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਇਸ ਨੂੰ ਮਿੱਟੀ ਦੀਆਂ ਬੀਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਬਿਜਾਈ ਤੋਂ 10 ਦਿਨ ਪਹਿਲਾਂ ਖੇਤ ਵਿਚ 2 ਟਨ ਰੂੜੀ ਦੀ ਖਾਦ ਪਾਉ।

50 ਕਿਲੋ ਨਾਈਟ੍ਰੋਜਨ (110 ਕਿਲੋ ਯੂਰੀਆ) ਅਤੇ 25 ਕਿਲੋ ਫ਼ਾਸਫ਼ੋਰਸ (115 ਕਿਲੋ ਸਿੰਗਲ ਸੁਪਰ ਫ਼ਾਸਫ਼ੇਟ) ਪ੍ਰਤੀ ਏਕੜ ਪਾਉ। ਸਾਰੀ ਸਿੰਗਲ ਸੁਪਰ ਫ਼ਾਸਫ਼ੇਟ ਬਿਜਾਈ ਤੋਂ ਪਹਿਲਾਂ ਅਤੇ ਨਾਈਟ੍ਰੋਜਨ ਤਿੰਨ ਹਿੱਸਿਆਂ ਵਿਚ ਬਿਜਾਈ ਤੋਂ 30,45 ਅਤੇ 60 ਦਿਨਾਂ ਬਾਅਦ ਪਾਉ। ਇਹ ਫ਼ਸਲ ਬਿਜਾਈ ਤੋਂ 135-150 ਦਿਨ ਬਾਅਦ ਜਾਂ ਜਦੋਂ 50 ਫ਼ੀ ਸਦੀ ਪੱਤੇ ਪੀਲੇ ਹੋ ਜਾਣ ਅਤੇ ਸੁੱਕ ਜਾਣ ਉਦੋਂ ਵੱਢੀ ਜਾ ਸਕਦੀ ਹੈ। ਵਾਢੀ ਤੋਂ 15 ਦਿਨ ਪਹਿਲਾਂ ਸਿੰਚਾਈ ਬੰਦ ਕਰ ਦਿਉ। ਪੌਦਿਆਂ ਨੂੰ ਪੁੱਟ ਕੇ ਛੋਟੇ ਗੁਛਿਆਂ ਵਿਚ ਬੰਨੋ੍ਹ ਅਤੇ 2-3 ਦਿਨ ਲਈ ਖੇਤ ਵਿਚ ਸੁਕਣ ਲਈ ਰੱਖ ਦਿਉ। ਪੂਰੀ ਤਰ੍ਹਾਂ ਸੁਕਣ ਤੋਂ ਬਾਅਦ ਸੁੱਕੇ ਹੋਏ ਤਣੇ ਵੱਢ ਦਿਉ ਅਤੇ ਗੰਢਾਂ ਨੂੰ ਸਾਫ਼ ਕਰੋ। ਵਾਢੀ ਕਰਨ ਅਤੇ ਸਕਾਉਣ ਤੋਂ ਬਾਅਦ ਗੰਢਾਂ ਨੂੰ ਆਕਾਰ ਅਨੁਸਾਰ ਵੰਡੋ।    

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement