ਝੋਨੇ ਦੀ ਤਿਆਰੀ 'ਚ ਲੱਗੇ ਕਿਸਾਨਾਂ ਨੂੰ ਮਿਲੀ ਰਾਹਤ
Published : Jun 27, 2018, 5:25 pm IST
Updated : Jun 27, 2018, 5:25 pm IST
SHARE ARTICLE
paddy sowing
paddy sowing

ਮੌਸਮ ਵਿਭਾਗ ਮੁਤਾਬਕ ਦੱਖਣ-ਪੂਰਬੀ ਮੌਨਸੂਨ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਮੌਨਸੂਨ ਵੱਲੋਂ ਅਗਾਊਂ ਦਸਤਕ ਦੇਣ ਦੇ ...

 ਮੌਸਮ ਵਿਭਾਗ ਮੁਤਾਬਕ ਦੱਖਣ-ਪੂਰਬੀ ਮੌਨਸੂਨ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਮੌਨਸੂਨ ਵੱਲੋਂ ਅਗਾਊਂ ਦਸਤਕ ਦੇਣ ਦੇ ਆਸਾਰ ਹਨ। ਮਹਾਰਾਸ਼ਟਰ ਅਤੇ ਮੱਧ ਭਾਰਤ ਵਿਚ ਬਰਸਾਤ ਪੈਣ ਲੱਗ ਪਈ ਹੈ। ਇਸ ਵਾਰ ਮੀਂਹ ਆਮ ਨਾਲੋਂ ਵੱਧ ਪੈਣ ਦੀ ਸੰਭਾਵਨਾ ਹੈ। ਮੌਸਮ ’ਚ ਠੰਢਕ ਹੋਣ ਕਾਰਨ ਝੋਨੇ ਦੀ ਲੁਆਈ ਨੇ ਪਹਿਲੇ ਦਿਨ ਹੀ ਜ਼ੋਰ ਫੜ ਲਿਆ ਹੈ ਅਤੇ ਢਾਈ ਲੱਖ ਹੈਕਟੇਅਰ ਵਿਚ ਝੋਨਾ ਲਾ ਦਿੱਤਾ ਗਿਆ ਹੈ। ਉਂਜ, ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਕਾਰਨ ਸਮੱਸਿਆ ਆ ਰਹੀ ਹੈ। ਕਿਸਾਨ ਇਸ ਵਾਰ ਪਿਛਲੇ ਸਾਲ ਨਾਲੋਂ ਵੱਧ ਰੇਟ ਦੇ ਰਹੇ ਹਨ।

sowingsowing

ਇਸ ਸਾਲ ਝੋਨੇ ਦੀ ਲੁਆਈ ਦਾ ਰੇਟ 2800 ਤੋਂ 3000 ਰੁਪਏ ਪ੍ਰਤੀ ਏਕੜ ਹੈ ਜਦੋਂਕਿ ਬੀਤੇ ਸਾਲ ਇਹ 2400 ਤੋਂ 2600 ਰੁਪਏ ਪ੍ਰਤੀ ਏਕੜ ਸੀ। ਖੇਤੀਬਾੜੀ ਵਿਭਾਗ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਕਿਸਾਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਪ੍ਰਮਾਣਿਤ ਕਿਸਮ ਪੀਆਰ 121 ਅਤੇ 126 ਲਾਉਣ ਨੂੰ ਪਹਿਲ ਦੇ ਰਹੇ ਹਨ। ਨਵੀਂ ਕਿਸਮ ਜਲਦ ਪੱਕਦੀ ਹੈ ਅਤੇ ਇਸ ਦਾ ਝਾੜ ਵੀ ਤੀਹ ਕੁਇੰਟਲ ਪ੍ਰਤੀ ਏਕੜ ਤੋਂ ਵੱਧ ਨਿਕਲਦਾ ਹੈ। ਖੇਤੀ ਮਾਹਿਰਾਂ ਨੇ ਬਾਸਮਤੀ 1121 ਅਤੇ 1509 ਨੂੰ ਪਹਿਲ ਦੇਣ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਇਸ ਵਾਰ ਝੋਨੇ ਹੇਠਲਾ ਰਕਬਾ ਘੱਟ ਕਰਨ ਦਾ ਟੀਚਾ ਮਿੱਥਿਆ ਹੈ।

fieldfield

ਪਿਛਲੇ ਸਾਲ ਸਾਉਣੀ ਹੇਠਲਾ ਰਕਬਾ 30.40 ਹੈਕਟੇਅਰ ਸੀ ਜੋ ਇਸ ਵਾਰ ਘਟਾ ਕੇ 28.45 ਹੈਕਟੇਅਰ ਕੀਤਾ ਜਾ ਰਿਹਾ ਹੈ। ਸਰਕਾਰ ਨਰਮੇ ਦੀ ਖੇਤੀ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਸਾਲ ਨਰਮੇ ਹੇਠਲਾ ਰਕਬਾ ਸਵਾ ਲੱਖ ਹੈਕਟੇਅਰ ਏਕੜ ਵਧਿਆ ਹੈ। ਬਰਸਾਤ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ ਉਥੇ ਬਰਸਾਤ ਨਾਲ ਖੇਤਾਂ 'ਚ ਵੀ ਰੌਣਕਾਂ ਪਰਤ ਆਈਆਂ ਹਨ। ਬੇਸ਼ੱਕ ਸਰਕਾਰੀ ਤੌਰ 'ਤੇ ਝੋਨੇ ਦੀ ਲਗਾਈ 20 ਜੂਨ ਤੋਂ ਸ਼ੁਰੂ ਕਰਨੀ ਐਲਾਨੀ ਗਈ ਸੀ ਪਰ ਬਰਸਾਤ ਕਿਸਾਨਾਂ ਲਈ ਸ਼ੁੱਭ ਅਤੇ ਝੋਨੇ ਦੇ ਸੀਜ਼ਨ ਲਈ ਚੰਗੀ ਸ਼ੁਰੂਆਤ ਹੈ। ਖੇਤਾਂ 'ਚ ਕਿਸਾਨਾਂ ਵੱਲੋਂ ਝੋਨੇ ਦੀ ਲਗਾਈ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

paddypaddy

ਖੇਤਾਂ 'ਚ ਟ੍ਰੈਕਟਰਾਂ ਦੀ ਗੂੰਜ ਪੈ ਰਹੀ ਹੈ। ਕਿਸਾਨਾਂ ਵੱਲੋਂ ਇਸ ਵਾਰ ਜ਼ਿਆਦਾਤਰ 122 ਝੋਨੇ ਦੀ ਕਾਸ਼ਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ 'ਚ ਪਾਣੀ ਦੇ ਪੱਧਰ 'ਚ ਆ ਰਹੀ ਗਿਰਾਵਟ ਕਾਰਨ ਕੈਪਟਨ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਾਨੂੰ ਸਰਕਾਰ ਦੇ ਫੈਸਲੇ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਸਰਕਾਰ ਝੋਨਾ ਵੇਚਣ ਦੇ ਮੌਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਹੋਈ ਬਰਸਾਤ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ ਉਥੇ ਹੀ ਬਰਸਾਤ ਨਾਲ ਕਿਸਾਨੀ ਨੂੰ ਝੋਨੇ ਦੀ ਲਗਾਈ ਦੇ ਲਈ ਵੱਡਾ ਲਾਭ ਮਿਲੇਗਾ। ਮੀਂਹ ਪੈਣ ਦੇ ਕਾਰਨ ਖੇਤਾਂ 'ਚ ਕਿਸਾਨਾਂ ਦੀ ਚਹਿਲ-ਪਹਿਲ ਸ਼ੁਰੂ ਹੋ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement