ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਲਈ ਖੇਤੀਬਾੜੀ ਉਦਯੋਗ ਨੂੰ ਹੁਲਾਰਾ ਦੇਵੇਗੀ
Published : Jul 27, 2020, 9:15 pm IST
Updated : Jul 27, 2020, 9:15 pm IST
SHARE ARTICLE
FARMER
FARMER

ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਸ. ਜੋਗਿੰਦਰ ਸਿੰਘ ਮਾਨ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ .........

ਚੰਡੀਗੜ੍ਹ: ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਸ. ਜੋਗਿੰਦਰ ਸਿੰਘ ਮਾਨ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਅਧਾਰਤ ਉਦਯੋਗ ਨੂੰ ਹੁਲਾਰਾ ਦੇ ਕੇ ਕਿਸਾਨਾਂ ਦੀ ਤਕਦੀਰ ਬਦਲੇਗੀ।

Amarinder SinghAmarinder Singh

ਇੱਥੇ ਨਿਗਮ ਦੇ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ 245ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਏ.ਆਈ.ਸੀ. ਦੇ ਚੇਅਰਮੈਨ ਜਿਨਾਂ ਨਾਲ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਪੋਰੇਸ਼ਨ ਸੂਬੇ ਵਿੱਚ ਖੇਤੀਬਾੜੀ ਉਦਯੋਗ ਨੂੰ ਹੁਲਾਰਾ ਦੇਣ ਲਈ  ਅਣਥੱਕ ਮਿਹਨਤ ਕਰ ਰਹੀ ਹੈ।

FarmerFarmer

ਉਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਇਹ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਉਨਾਂ ਦੀਆਂ ਵਸਤਾਂ ਦੇ ਲਾਹੇਵੰਦ ਭਾਅ ਮਿਲਣ ਅਤੇ ਉਹ ਸੂਬੇ ਦੀ ਆਰਥਿਕ ਖੁਸ਼ਹਾਲੀ ਵਿੱਚ ਸਰਗਰਮ ਭਾਗੀਦਾਰ ਬਣ ਸਕਣ। ਮਾਨ ਨੇ ਕਿਹਾ ਕਿ ਕਾਰਪੋਰੇਸ਼ਨ ਸਿਰ ਪੰਜਾਬ ਨੂੰ ਅਨਾਜ ਪੈਦਾ ਕਰਨ ਵਾਲੇ ਸੂਬੇ ਤੋਂ ਖੇਤੀਬਾੜੀ ਉਦਯੋਗ ਦਾ ਧੁਰਾ ਬਣਾਉਣ ਦਾ ਜ਼ਿੰਮਾ ਹੈ।

FarmerFarmer

ਚੇਅਰਮੈਨ ਨੇ ਕਿਹਾ ਕਿ ਕਾਰਪੋਰੇਸ਼ਨ ਖੇਤੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰੇਗੀ। ਉਨਾਂ ਕਿਹਾ ਕਿ ਸੂਬੇ ਵਿੱਚ ਖੇਤੀ ਉਦਯੋਗ ਸੈਕਟਰ ਨੂੰ ਹੁਲਾਰਾ ਦੇਣ ਲਈ ਕਾਰਪੋਰੇਸ਼ਨ ਇੱਕ ਨੋਡਲ ਏਜੰਸੀ ਹੈ।

Farmer Farmer

ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਦੇਸ਼ ਵਿੱਚ ਹਰੀ, ਚਿੱਟੀ ਅਤੇ ਨੀਲੀ ਕ੍ਰਾਂਤੀ ਲਿਆਂਦੀ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨਾਂ ਦੀ ਉੱਦਮੀ  ਭਾਵਨਾ ਨੂੰ ਖੇਤੀ ਉਦਯੋਗ ਵਿੱਚ ਉਭਾਰਿਆ ਜਾਏ ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਠੋਸ ਯਤਨ ਕਰ ਰਹੀ ਹੈ।

FarmersFarmers

ਚੇਅਰਮੈਨ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਉਦਯੋਗ ਦੀ ਵੱਡੀ ਸੰਭਾਵਨਾ ਹੈ ਜਿਸਦੀ ਵਰਤੋਂ ਪੰਜਾਬ ਦੇ ਕਿਸਾਨਾਂ ਦੀ ਕਿਸਮਤ ਬਦਲਣ ਲਈ ਕੀਤੀ ਜਾ ਸਕਦੀ ਹੈ।

ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਕਿਸਾਨਾਂ ਦੀ ਤਕਦੀਰ ਬਦਲਣ ਦੇ ਸੁਪਨੇ ਨੂੰ ਜਲਦੀ ਸਾਕਾਰ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਪੋਰੇਸ਼ਨ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।

ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਮਹੱਤਵਪੂਰਨ ਯੋਜਨਾ ਅਨੁਸਾਰ ਕਾਰਪੋਰੇਸ਼ਨ ਕਿਸਾਨਾਂ ਦੀ ਆਮਦਨ ਨੂੰ ਪੂਰਕ ਕਰਨ ਲਈ ਪੰਜਾਬ ਭਰ ਵਿੱਚ ਖੇਤੀ ਅਧਾਰਤ ਉਦਯੋਗਾਂ ਨੂੰ ਉਤਸ਼ਾਹਤ ਕਰਨ ਵਾਸਤੇ ਠੋਸ ਯਤਨ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸ੍ਰੀ ਰਣਜੀਤ ਸਿੰਘ ਅਤੇ ਸ੍ਰੀ ਕਿਰਨਜੀਤ ਸਿੰਘ ਮਿੱਠਾ ਮੌਜੂਦ ਸਨ।       

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM
Advertisement